ਪੜਚੋਲ ਕਰੋ

UCC : ਕਾਂਗਰਸੀ ਪੈ ਗਏ AAP ਦੇ ਮਗਰ, ਫ਼ਿਰਕੂ ਏਜੰਡੇ ਨੂੰ ਲਾਗੂ ਕਰਵਾਉਣ 'ਚ ਬੀਜੇਪੀ ਦੀ ਕੀਤੀ ਜਾ ਰਹੀ ਮਦਦ

Uniform Civil Code : ਬਾਜਵਾ ਅਤੇ ਰਾਜਾ ਵੜਿੰਗ ਨੇ ਕਿਹਾ ਕਿ ਯੂਸੀਸੀ ਨੂੰ ਕਦੇ ਵੀ ਲੋਕਾਂ 'ਤੇ ਥੋਪਣਾ ਨਹੀਂ ਜਾਣਾ ਚਾਹੀਦਾ ਕਿਉਂਕਿ ਭਾਰਤ ਦਾ ਸੰਵਿਧਾਨ ਵੱਖ-ਵੱਖ ਧਰਮਾਂ, ਅਤੇ ਨਸਲਾਂ ਨਾਲ ਸਬੰਧਿਤ ਲੋਕਾਂ ਦੀ ਵਿਭਿੰਨਤਾ ਅਤੇ ਨਿੱਜੀ ਅਧਿਕਾਰਾਂ

ਚੰਡੀਗੜ੍ਹ : ਆਮ ਆਦਮੀ ਪਾਰਟੀ (AAP) ਵੱਲੋਂ ਯੂਨੀਫ਼ਾਰਮ ਸਿਵਲ ਕੋਡ (UCC) ਨੂੰ ਸਿਧਾਂਤਕ ਸਮਰਥਨ ਦੇਣ ਤੋਂ ਬਾਅਦ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਫ਼ਿਰਕੂ ਏਜੰਡੇ ਨੂੰ ਲਾਗੂ ਕਰ ਰਹੀ ਹੈ ਤੇ ਆਪ ਉਸ ਦਾ ਸਮਰਥਨ ਕਰ ਰਹੀ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਅਤੇ ਰਾਜਾ ਵੜਿੰਗ ਨੇ ਕਿਹਾ ਕਿ ਯੂਸੀਸੀ ਨੂੰ ਕਦੇ ਵੀ ਲੋਕਾਂ 'ਤੇ ਥੋਪਣਾ ਨਹੀਂ ਜਾਣਾ ਚਾਹੀਦਾ ਕਿਉਂਕਿ ਭਾਰਤ ਦਾ ਸੰਵਿਧਾਨ ਵੱਖ-ਵੱਖ ਧਰਮਾਂ, ਅਤੇ ਨਸਲਾਂ ਨਾਲ ਸਬੰਧਿਤ ਲੋਕਾਂ ਦੀ ਵਿਭਿੰਨਤਾ ਅਤੇ ਨਿੱਜੀ ਅਧਿਕਾਰਾਂ ਦਾ ਸਨਮਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਯੂਸੀਸੀ ਲਾਗੂ ਹੋ ਜਾਂਦੀ ਹੈ ਤਾਂ ਇਹ ਘੱਟ ਗਿਣਤੀ ਭਾਈਚਾਰੇ ਹੀ ਹੋਣਗੇ, ਜਿਨ੍ਹਾਂ ਨੂੰ ਇਸ ਦਾ ਸਾਹਮਣਾ ਕਰਨਾ ਪਵੇਗਾ। 

ਬਾਜਵਾ ਨੇ ਕਿਹਾ ਕਿ ਯੂਸੀਸੀ ਲਾਗੂ ਹੋਣ ਨਾਲ ਦੇਸ਼ ਦਾ ਸਦਭਾਵਨਾ ਵਾਲਾ ਤੇ ਸ਼ਾਂਤ ਮਾਹੌਲ ਖ਼ਰਾਬ ਹੋ ਸਕਦਾ ਹੈ ਤੇ ਇਸ ਦੇ ਨਤੀਜਿਆਂ ਲਈ 'ਆਪ' ਵੀ ਜ਼ਿੰਮੇਵਾਰ ਹੋਵੇਗੀ। 

"ਯੂਸੀਸੀ ਦੀ ਤਿਆਰੀ ਦੇ ਨਾਲ, ਭਾਜਪਾ ਵੱਧ ਰਹੀ ਬੇਰੁਜ਼ਗਾਰੀ ਅਤੇ ਮਹਿੰਗਾਈ ਨਾਲ ਨਜਿੱਠਣ ਵਿੱਚ ਆਪਣੀ ਅਸਫਲਤਾ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਹਿੰਸਾ ਪ੍ਰਭਾਵਿਤ ਮਨੀਪੁਰ ਵਿੱਚ ਸ਼ਾਂਤੀ ਬਹਾਲ ਕਰਨ ਵਿੱਚ ਵੀ ਅਸਫਲ ਰਹੀ ਹੈ। ਇਸ ਦੌਰਾਨ, 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਆਪਣੇ ਵੋਟ ਬੈਂਕ ਨੂੰ ਮਜ਼ਬੂਤ ਕਰਨ ਦੇ ਏਜੰਡੇ ਨਾਲ, ਭਾਜਪਾ ਘੱਟ ਗਿਣਤੀ ਭਾਈਚਾਰਿਆਂ ਦੇ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ। ਇਸ ਦੇ ਨਾਲ, ਬਹੁਗਿਣਤੀ ਭਾਈਚਾਰੇ ਦੇ ਕੁਝ ਹਿੱਸੇ ਵੀ ਪ੍ਰਭਾਵਿਤ ਹੋਣਗੇ", ਵਿਰੋਧੀ ਧਿਰ ਦੇ ਆਗੂ ਨੇ ਅੱਗੇ ਕਿਹਾ।

ਇੱਕ ਬਿਆਨ ਵਿਚ ਬਾਜਵਾ ਨੇ 'ਆਪ' ਨੂੰ ਪੁੱਛਿਆ ਕਿ ਜਦੋਂ 'ਆਪ' ਆਪਣੇ ਆਕਾ - ਭਾਜਪਾ - ਦੀ ਲੀਹ 'ਤੇ ਚੱਲ ਰਹੀ ਹੈ ਤਾਂ ਇਸ ਨੂੰ ਭਾਜਪਾ ਦੀ 'ਬੀ ਟੀਮ' ਕਿਉਂ ਨਹੀਂ ਕਿਹਾ ਜਾਣਾ ਚਾਹੀਦਾ।

"ਇਸ ਤੋਂ ਪਹਿਲਾਂ ਅਗਸਤ 2019 ਵਿੱਚ, 'ਆਪ' ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਬਿਨਾਂ ਸ਼ਰਤ ਸਮਰਥਨ ਦਿੱਤਾ ਸੀ ਜਦੋਂ ਭਾਜਪਾ ਨੇ ਧਾਰਾ 370 ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਪੂਰੇ ਸੂਬੇ ਜੰਮੂ-ਕਸ਼ਮੀਰ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵੰਡ ਦਿੱਤਾ ਗਿਆ ਸੀ। ਪਰ ਹੁਣ 'ਝਾੜੂ ਪਾਰਟੀ' (ਆਪ) ਸੰਘਵਾਦ 'ਤੇ ਭੜਾਸ ਕੱਢ ਰਹੀ ਹੈ", ਬਾਜਵਾ ਨੇ ਅੱਗੇ ਕਿਹਾ।

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ ‘AAP’ ’ਚ ਹੋਇਆ ਸ਼ਾਮਲ, ਮੱਚੀ ਸਿਆਸੀ ਹਲਚਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ ‘AAP’ ’ਚ ਹੋਇਆ ਸ਼ਾਮਲ, ਮੱਚੀ ਸਿਆਸੀ ਹਲਚਲ...
Ranjit Singh Dhadrian Accident: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਕਾਫਲੇ ਦੀ ਗੱਡੀ ਦਾ ਐਕਸੀਡੈਂਟ...
Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
Embed widget