ਸੰਗਰੂਰ: ਕਾਂਗਰਸ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੀ ਜਿੱਤ ਤੋਂ ਹੈਰਾਨ ਹੈ। ਹੁਣ ਕੈਬਨਿਟ ਮੰਤਰੀ ਤੇ ਕਾਂਗਰਸੀ ਉਮੀਦਵਾਰ ਵਿਜੇਇੰਦਰ ਸਿੰਗਲਾ ਨੇ ਖੁਦ ਹੀ ਭਗਵੰਤ ਮਾਨ ਦੀ ਜਿੱਤ ਦਾ ਰਾਜ਼ ਦੱਸਿਆ ਹੈ। ਸਿੰਗਲਾ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੀ ਸੋਸ਼ਲ ਮੀਡੀਆ ‘ਤੇ ਪ੍ਰਸਿੱਧੀ, ਨੌਜਵਾਨਾਂ ਨਾਲ ਸਿੱਧੇ ਤੌਰ ‘ਤੇ ਸੰਪਰਕ ਤੇ ਉਨ੍ਹਾਂ ਦੀ ਪਾਰਟੀ ਦੀ ਸੋਸ਼ਲ ਮੀਡੀਆ ‘ਤੇ ਚੰਗੀ ਪਕੜ ਹੋਣ ਕਾਰਨ ਕਾਂਗਰਸ ਪਾਰਟੀ ਨੂੰ ਸੰਗੂਰਰ ਸੀਟ ਤੋਂ ਹਾਰ ਦਾ ਮੂੰਹ ਦੇਖਣਾ ਪਿਆ ਹੈ। ਇਸ ਦੇ ਨਾਲ ਹੀ ਲੋਕਾਂ ਨੇ ਮਾਨ ਦੇ ਪਿਛਲੇ ਪੰਜ ਸਾਲਾਂ ਦੇ ਕੰਮਾਂ ਨੂੰ ਵੀ ਯਾਦ ਰੱਖਿਆ ਹੈ।
ਸਿੰਗਲਾ ਨੇ ਅੱਗੇ ਕਿਹਾ ਕਿ ਅਸੀਂ ਮੰਨਦੇ ਹਾਂ ਕਿ ਸ਼ਹਿਰਾਂ ‘ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਨਾਂ ‘ਤੇ ਵੋਟਾਂ ਪਈਆਂ ਹਨ। ਇਸ ਦੇ ਨਾਲ ਹੀ ਮੈਂ ਸੰਗਰੂਰ ਤੋਂ ਵਿਧਾਇਕ ਹਾਂ ਤੇ ਮੇਰੇ ਨਾਲ ਦਲਵੀਰ ਸਿੰਘ ਗੋਲਡੀ ਵੀ ਕਾਂਗਰਸੀ ਵਿਧਾਇਕ ਹਨ। ਸਾਡੀ ਸਾਰੇ ਹੀ ਖੇਤਰਾਂ ‘ਚ ਹਾਰ ਸਾਡੇ ਲਈ ਕਾਫੀ ਚੈਲੇਂਜਿੰਗ ਹੈ। ਅਸੀਂ ਦੇਖ ਰਹੇ ਹਾਂ ਕਿ ਆਖਰ ਸਾਡੀ ਹਾਰ ਕਿਉਂ ਹੋਈ।
ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਉਸ ਨੂੰ ਚੰਗੀ ਪ੍ਰਤੀਕਿਰੀਆ ਨਹੀਂ ਮਿਲੀ। ਸੰਗਰੂਰ ‘ਚ ਮਾਨ ਦੇ ਕੀਤੇ ਕੰਮਾਂ ਤੇ ਲੋਕਾਂ ਨਾਲ ਸੰਪਰਕ ਕਰਕੇ ਉਸ ਨੂੰ ਜਿੱਤ ਤੇ ਸਾਨੂੰ ਕਰਾਰੀ ਹਾਰ ਮਿਲੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਾਂਗਰਸ ਪਾਰਟੀ ਜਲਦੀ ਹੀ ਇੱਕ ਕਮੇਟੀ ਬਣਾਵੇਗੀ ਜਿਸ ‘ਚ ਹਾਰ ‘ਤੇ ਮੰਥਨ ਕੀਤਾ ਜਾਵੇਗਾ।
ਕਾਂਗਰਸ ਨੇ ਦੱਸਿਆ ਭਗਵੰਤ ਮਾਨ ਦੀ ਜਿੱਤ ਦਾ ਰਾਜ਼!
ਏਬੀਪੀ ਸਾਂਝਾ
Updated at:
29 May 2019 01:28 PM (IST)
ਭਗਵੰਤ ਮਾਨ ਦੀ ਸੋਸ਼ਲ ਮੀਡੀਆ ‘ਤੇ ਪ੍ਰਸਿੱਧੀ, ਨੌਜਵਾਨਾਂ ਨਾਲ ਸਿੱਧੇ ਤੌਰ ‘ਤੇ ਸੰਪਰਕ ਤੇ ਉਨ੍ਹਾਂ ਦੀ ਪਾਰਟੀ ਦੀ ਸੋਸ਼ਲ ਮੀਡੀਆ ‘ਤੇ ਚੰਗੀ ਪਕੜ ਹੋਣ ਕਾਰਨ ਕਾਂਗਰਸ ਪਾਰਟੀ ਨੂੰ ਸੰਗੂਰਰ ਸੀਟ ਤੋਂ ਹਾਰ ਦਾ ਮੂੰਹ ਦੇਖਣਾ ਪਿਆ ਹੈ।
- - - - - - - - - Advertisement - - - - - - - - -