ਪੜਚੋਲ ਕਰੋ

Punjab Congress: ਪੰਜਾਬ ਦੀ ਸੱਤਾ 'ਤੇ ਮੁੜ ਕਾਬਜ਼ ਹੋਣ ਲਈ ਕਾਂਗਰਸ ਦਾ ਵੱਡਾ ਐਲਾਨ! ਪੁਰਾਣਿਆਂ ਦੀ ਛੁੱਟੀ, ਨਵਿਆਂ 'ਤੇ ਦਾਅ

Punjab Congress: ਦਿੱਲੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਮਗਰੋਂ ਪੰਜਾਬ ਕਾਂਗਰਸ ਐਕਟਿਵ ਹੋ ਗਈ ਹੈ। ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦਾ ਬੁਰਾ ਹਾਲ ਹੋਣ ਕਰਕੇ ਕਾਂਗਰਸ ਨੂੰ ਪੰਜਾਬ ਦੀ ਸੱਤਾ ਉਪਰ ਮੁੜ ਕਾਬਜ਼ ਹੋਣ ਦੀ ਪੂਰੀ ਉਮੀਦ ਹੈ।

Punjab Congress: ਦਿੱਲੀ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਹਾਰ ਮਗਰੋਂ ਪੰਜਾਬ ਕਾਂਗਰਸ ਐਕਟਿਵ ਹੋ ਗਈ ਹੈ। ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦਾ ਬੁਰਾ ਹਾਲ ਹੋਣ ਕਰਕੇ ਕਾਂਗਰਸ ਨੂੰ ਪੰਜਾਬ ਦੀ ਸੱਤਾ ਉਪਰ ਮੁੜ ਕਾਬਜ਼ ਹੋਣ ਦੀ ਪੂਰੀ ਉਮੀਦ ਹੈ। ਇਸੇ ਲਈ ਵਿਧਾਨ ਸਭਾ ਚੋਣਾਂ ਤੋਂ ਦੋ ਸਾਲ ਪਹਿਲਾਂ ਹੀ ਕਾਂਗਰਸ ਨੇ ਆਮ ਆਦਮੀ ਪਾਰਟੀ ਨੂੰ ਟੱਕਰ ਦੇਣ ਲਈ ਖਾਸ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਕਾਂਗਰਸ ਆਮ ਆਦਮੀ ਪਾਰਟੀ ਦੀ ਤਰਜ਼ ਉਪਰ ਨਵੇਂ ਚਿਹਰਿਆਂ ਨੂੰ ਮੈਦਾਨ ਵਿੱਚ ਲਿਆਉਣ ਦੀ ਤਿਆਰੀ ਕਰ ਰਹੀ ਹੈ। 

ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਘੱਟੋ-ਘੱਟ 60-70 ਨਵੇਂ ਚਿਹਰਿਆਂ ਦੀ ਚੋਣ ਕਰੇਗੀ। ਖਬਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ ਪੰਜਾਬ ਯੂਥ ਕਾਂਗਰਸ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ, ‘‘ਪੰਜਾਬ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਧਾਇਕ ਉਮੀਦਵਾਰਾਂ ਵਜੋਂ ਸੂਬੇ ਦੀ ਨੁਮਾਇੰਦਗੀ ਕਰਨ ਲਈ ਘੱਟੋ-ਘੱਟ 60-70 ਨਵੇਂ ਚਿਹਰਿਆਂ ਨੂੰ ਲਿਆਉਣ ਲਈ ਦ੍ਰਿੜ ਹੈ। ਇਹ ਸਾਡੀ ਸਿਆਸੀ ਲੀਡਰਸ਼ਿਪ ਨੂੰ ਮੁੜ ਸੁਰਜੀਤ ਕਰਨ ਤੇ ਇਹ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੋਵੇਗਾ ਕਿ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਦੀ ਨੁਮਾਇੰਦਗੀ ਅਜਿਹੇ ਆਗੂਆਂ ਵੱਲੋਂ ਕੀਤੀ ਜਾਵੇ ਜੋ ਗਤੀਸ਼ੀਲ, ਵਚਨਬੱਧ ਤੇ ਸੂਬੇ ਦੀਆਂ ਲੋੜਾਂ ਮੁਤਾਬਕ ਹੋਣ।’’

ਰਾਜਾ ਵੜਿੰਗ ਨੇ ਕਿਹਾ, ‘‘ਇਹ ਨਵੇਂ ਚਿਹਰੇ ਨਾ ਸਿਰਫ਼ ਤਬਦੀਲੀ ਦਾ ਪ੍ਰਤੀਕ ਹੋਣਗੇ ਸਗੋਂ ਪੰਜਾਬ ਦੇ ਨੌਜਵਾਨਾਂ ਤੇ ਆਮ ਲੋਕਾਂ ਦੇ ਵਿਸ਼ਵਾਸ ਤੇ ਉਮੀਦਾਂ ਨੂੰ ਵੀ ਦਰਸਾਉਂਦੇ ਹਨ।’’ ਉਨ੍ਹਾਂ ਯੂਥ ਕਾਂਗਰਸ ਦੇ ਮੈਂਬਰਾਂ ਨੂੰ ਇਸ ਮੌਕੇ ਨੂੰ ਅਟੁੱਟ ਵਚਨਬੱਧਤਾ ਨਾਲ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ਾਂ ਭਵਿੱਖ ਵਿੱਚ ਇੱਕ ਮਜ਼ਬੂਤ, ਵਧੇਰੇ ਸਮਾਵੇਸ਼ੀ ਅਤੇ ਸੰਯੁਕਤ ਪੰਜਾਬ ਦੀ ਨੀਂਹ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ, ‘‘ਇਹ ਤੁਹਾਡੇ ਲਈ ਖ਼ੁਦ ਨੂੰ ਸਾਬਤ ਕਰਨ ਤੇ ਪੰਜਾਬ ਦੇ ਲੋਕਾਂ ਨੂੰ ਦਿਖਾਉਣ ਦਾ ਮੌਕਾ ਹੈ ਕਿ ਅਸੀਂ ਅਸਲ ਅਤੇ ਅਰਥਪੂਰਨ ਤਬਦੀਲੀ ਲਈ ਵਚਨਬੱਧ ਹਾਂ।’’ 

ਉਨ੍ਹਾਂ ਕਿਹਾ, ‘‘ਅਗਲੀਆਂ ਚੋਣਾਂ ਤੋਂ ਪਹਿਲਾਂ ਸਾਡੇ ਕੋਲ ਸਿਰਫ਼ ਦੋ ਸਾਲ ਬਾਕੀ ਹਨ ਤੇ ਇਹ ਸਮਾਂ ਹੈ ਕਿ ਅਸੀਂ ਲੋਕਾਂ ਦੀਆਂ ਚਿੰਤਾਵਾਂ ਨੂੰ ਮੁਖਾਤਿਬ ਹੋ ਕੇ ਉਨ੍ਹਾਂ ਦੇ ਅਧਿਕਾਰਾਂ ਲਈ ਦ੍ਰਿੜਤਾ ਨਾਲ ਖੜ੍ਹੇ ਹੋ ਕੇ ਆਪਣੀ ਯੋਗਤਾ ਸਾਬਤ ਕਰੀਏ।’’ ਉਨ੍ਹਾਂ ਇਕੱਠ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਨੌਜਵਾਨ ਆਗੂਆਂ ਨੂੰ ਸਿਆਸੀ ਖੇਤਰ ਵਿੱਚ ਵਧਣ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇੰਡੀਅਨ ਯੂਥ ਕਾਂਗਰਸ (ਆਈਵਾਈਸੀ) ਦੇ ਪ੍ਰਧਾਨ ਉਦੈ ਭਾਨੂ ਚਿਬ ਨੇ ਪੰਜਾਬ ਦੇ ਯੂਥ ਕਾਂਗਰਸ ਵਲੰਟੀਅਰਾਂ ਨੂੰ 2027 ਦੀਆਂ ਚੋਣਾਂ ਲਈ ਤਿਆਰ ਰਹਿਣ ਤੇ ਆਮ ਆਦਮੀ ਪਾਰਟੀ ਦੇ ਮੌਜੂਦਾ ਸ਼ਾਸਨ ਨੂੰ ਬਾਹਰ ਕੱਢਣ ਦਾ ਸੱਦਾ ਦਿੱਤਾ। ਚਿਬ ਨੇ ਯੂਥ ਕਾਂਗਰਸ ਨੂੰ ਪਾਰਟੀ ਦੀ ਰੀੜ੍ਹ ਦੀ ਹੱਡੀ ਕਿਹਾ ਕਿਉਂਕਿ ਇਹ ਹਰ ਸਿਆਸੀ ਲੜਾਈ ਵਿੱਚ ਅੱਗੇ ਵਧਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਸੱਤ ਸੀਟਾਂ ਜਿੱਤ ਕੇ ਪੰਜਾਬ ਵਿੱਚ ਆਪਣੀ ਤਾਕਤ ਮੁੜ ਪ੍ਰਾਪਤ ਕੀਤੀ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget