ਬਰਨਾਲਾ: ਬਰਨਾਲਾ 'ਚ ਕਾਂਗਰਸ ਪਾਰਟੀ ਦੀ ਜ਼ਿਲ੍ਹਾ ਇਕਾਈ ਨੇ ਕੇਂਦਰ ਸਰਕਾਰ ਖ਼ਿਲਾਫ਼ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ।ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ ਦੇ ਮੁੱਦੇ ’ਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਪਰੇਸ਼ਾਨ ਕਰ ਰਹੀ ਹੈ। 


ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਆਗੂਆਂ ਨੇ ਕਿਹਾ ਕਿ ਭਾਜਪਾ ਵਿਰੋਧੀ ਪਾਰਟੀਆਂ ਨੂੰ ਈ.ਡੀ ਅਤੇ ਹੋਰ ਸਰਕਾਰੀ ਅਦਾਰਿਆਂ ਵੱਲੋਂ ਡਰਾਇਆ ਧਮਕਾਇਆ ਜਾ ਰਿਹਾ ਹੈ। ਦੇਸ਼ ਦੇ ਮਸਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਭਾਰਤੀ ਜਨਤਾ ਪਾਰਟੀ ਇਹ ਕਾਰਵਾਈ ਕਰ ਰਹੀ ਹੈ। 


ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ 5 ਵਾਰ ਅਤੇ ਸੋਨੀਆ ਗਾਂਧੀ ਨੂੰ 3 ਵਾਰ ਈਡੀ ਨੇ ਬੁਲਾਇਆ ਹੈ ਅਤੇ ਅਜਿਹੇ ਕਿਹੜੇ ਸਵਾਲ ਹਨ ਜੋ ਅਜੇ ਤੱਕ ਨਹੀਂ ਪੁੱਛੇ ਗਏ। ਉਨ੍ਹਾਂ ਕਿਹਾ ਕਿ ਦੂਜੇ ਦੇਸ਼ਾਂ ਵਿੱਚ ਅਜਿਹਾ ਹੁੰਦਾ ਸੀ ਕਿ ਸੱਤਾ ਤਬਦੀਲੀ ਤੋਂ ਬਾਅਦ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ। ਪਰ ਭਾਰਤ ਵਿੱਚ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਛੁਪਾਉਣ ਲਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਦੇਸ਼ 'ਚ ਮਹਿੰਗਾਈ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ ਅਤੇ ਦੇਸ਼ ਪਛੜਦਾ ਜਾ ਰਿਹਾ ਹੈ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ