ਪੜਚੋਲ ਕਰੋ

ਕਾਂਗਰਸ ਪੰਜਾਬ 'ਚ ਭਾਜਪਾ ਦਾ 'ਆਪ੍ਰੇਸ਼ਨ ਲੋਟਸ' ਸਫ਼ਲ ਬਣਾਉਣਾ ਚਾਹੁੰਦੀ ਹੈ-ਅਰੋੜਾ

ਅਰੋੜਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਦਿੱਤੇ ਤਿੰਨ ਮੈਮੋਰੰਡਮ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਉਣ ਦੀ ਆਪਣੀ ਸਹਿਮਤੀ ਵਾਪਸ ਲੈਣ ਦੇ ਫੈਸਲੇ 'ਤੇ ਅਫਸੋਸ ਪ੍ਰਗਟ ਕੀਤਾ

Operation Lotus: ਪੰਜਾਬ ਸਰਕਾਰ ਵੱਲੋਂ ਵੀਰਵਾਰ ਨੂੰ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਰੱਦ ਕਰਵਾਉਣ ਲਈ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਅਤੇ ਭਾਜਪਾ 'ਤੇ ਜ਼ੋਰਦਾਰ ਹਮਲਾ ਬੋਲਿਆ ਅਤੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ।

ਬੁੱਧਵਾਰ ਰਾਤ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਅਮਨ ਅਰੋੜਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਦਿੱਤੇ ਤਿੰਨ ਮੈਮੋਰੰਡਮ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਉਣ ਦੀ ਆਪਣੀ ਸਹਿਮਤੀ ਵਾਪਸ ਲੈਣ ਦੇ ਫੈਸਲੇ 'ਤੇ ਅਫਸੋਸ ਪ੍ਰਗਟ ਕੀਤਾ ਅਤੇ ਰਾਜਪਾਲ 'ਤੇ ਭਾਜਪਾ ਦੇ ਨਿਰਦੇਸ਼ ਅਨੁਸਾਰ ਕਾਰਵਾਈ ਕਰਨ ਦਾ ਦੋਸ਼ ਲਾਇਆ।

ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਇਜਲਾਸ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਵਿਧਾਨ ਅਨੁਸਾਰ ਮੰਤਰੀ ਮੰਡਲ ਦੀਆਂ ਸਿਫ਼ਾਰਸ਼ਾਂ 'ਤੇ, ਭਾਜਪਾ ਵੱਲੋਂ ਛੇ ਮਹੀਨੇ ਪੁਰਾਣੀ 'ਆਪ' ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਵਿਰੁੱਧ, ਭਰੋਸੇ ਦਾ ਮਤਾ ਲਿਆਉਣ ਲਈ ਸੱਦਿਆ ਗਿਆ ਸੀ।

ਕਾਂਗਰਸ ਪੰਜਾਬ 'ਚ ਭਾਜਪਾ ਦਾ 'ਆਪ੍ਰੇਸ਼ਨ ਲੋਟਸ' ਸਫ਼ਲ ਬਣਾਉਣਾ ਚਾਹੁੰਦੀ ਹੈ-ਅਰੋੜਾ

ਹਾਲਾਂਕਿ ਸਾਰੇ ਨਿਯਮਾਂ ਨੂੰ ਛਿੱਕੇ ਟੰਗਦੇ ਹੋਏ ਗਵਰਨਰ ਦਫਤਰ ਨੇ ਸੈਸ਼ਨ ਰੱਦ ਕਰ ਦਿੱਤਾ, ਜੋ ਕਿ ਡਾ.ਬੀ.ਆਰ. ਅੰਬੇਡਕਰ ਦੇ ਸੰਵਿਧਾਨ ਦੀ ਉਲੰਘਣਾ ਹੈ।

ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਸ ਵਿਸ਼ੇਸ਼ ਸੈਸ਼ਨ ਵਿਰੁੱਧ ਰਾਜਪਾਲ ਨੂੰ ਇਤਰਾਜ਼ ਉਠਾਉਣ ਅਤੇ ਪੱਤਰ ਲਿਖਣ ਦੀ ਆਲੋਚਨਾ ਕਰਦਿਆਂ ਅਰੋੜਾ ਨੇ ਕਿਹਾ ਕਿ ਬਾਜਵਾ ਪੰਜਾਬ 'ਚ 'ਆਪ' ਦੀ ਤਰੱਕੀ ਨੂੰ ਰੋਕਣ ਲਈ ਭਾਜਪਾ ਦੀ ਬੀ-ਟੀਮ ਵਜੋਂ ਕੰਮ ਕਰ ਰਹੇ ਹਨ।

ਅਰੋੜਾ ਨੇ ਕਿਹਾ, "ਵਿਰੋਧੀ ਧਿਰ ਦੇ ਨੇਤਾ ਬਾਜਵਾ ਆਪਣੀ ਜ਼ੈੱਡ+ ਸੁਰੱਖਿਆ ਦੀ ਰਾਖੀ ਲਈ ਭਾਜਪਾ ਦੀਆਂ ਧੁਨਾਂ 'ਤੇ ਨੱਚ ਰਹੇ ਹਨ। ਉਨ੍ਹਾਂ ਨੂੰ ਲੋਕਤੰਤਰ ਦੀ ਕੋਈ ਪ੍ਰਵਾਹ ਨਹੀਂ।"

ਬਾਜਵਾ ਨੂੰ ਯਾਦ ਦਿਵਾਉਂਦੇ ਹੋਏ ਅਰੋੜਾ ਨੇ ਕਿਹਾ ਕਿ ਕਾਂਗਰਸ ਨੇ ਖੁਦ ਰਾਜਸਥਾਨ ਵਿਚ ਵੀ ਇਸੇ ਤਰ੍ਹਾਂ ਵਿਸ਼ਵਾਸ਼ ਮਤਾ ਪੇਸ਼ ਕੀਤਾ ਸੀ। ਪਿਛਲੇ 52 ਸਾਲਾਂ ਵਿਚ ਵੱਖ-ਵੱਖ ਪਾਰਟੀਆਂ ਵਲੋਂ 27 ਵਾਰ ਬੇਭਰੋਸਗੀ ਮਤੇ ਅਤੇ 12 ਵਾਰ ਭਰੋਸੇ ਦੇ ਮਤੇ ਤਲਬ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਹੁਣ ਭਾਜਪਾ ਦੀ ਬੀ ਟੀਮ ਵਜੋਂ ਕੰਮ ਕਰ ਰਹੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਨ੍ਹਾਂ ਨੂੰ ਦੇਸ਼ ਨੂੰ ਕਾਂਗਰਸ ਮੁਕਤ ਬਣਾਉਣ ਲਈ ਇਸਤੇਮਾਲ ਕਰ ਰਹੇ ਹਨ। ਹਾਲਾਂਕਿ, ਆਪ ਪਾਰਟੀ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਲੋਕਤੰਤਰ ਦੀ ਰੱਖਿਆ ਅਤੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਲਈ ਆਪਣੇ ਆਖਰੀ ਸਾਹ ਤੱਕ ਲੜੇਗੀ।

ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਭਾਜਪਾ ਦਾ ਆਪ੍ਰੇਸ਼ਨ ਲੋਟਸ ਸਫ਼ਲ ਬਣਾਉਣਾ ਚਾਹੁੰਦੀ ਹੈ ਕਿਉਂਕਿ ਦੇਸ਼ ਭਰ ਵਿੱਚ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੀ ਵੱਧ ਰਹੀ ਲੋਕਪ੍ਰਿਅਤਾ ਤੋਂ ਭਾਜਪਾ ਬਹੁਤ ਚਿੰਤਿਤ ਹੈ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget