ਪੜਚੋਲ ਕਰੋ

ਕਾਂਗਰਸ ਦਾ ਚਾਰ ਹਲਕਿਆਂ 'ਚ ਫਸਿਆ ਪੇਚ, ਅਕਾਲੀ ਦਲ ਦੇ ਪੱਤੇ ਖੁੱਲ੍ਹਣ ਮਗਰੋਂ ਹੋਏਗਾ ਉਮੀਦਵਾਰਾਂ ਦਾ ਐਲਾਨ!

ਕਾਂਗਰਸ ਨੇ ਹੁਣ ਤੱਕ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚੋਂ ਨੌਂ ਤੋਂ ਉਮੀਦਵਰਾਂ ਦਾ ਐਲਾਨ ਕਰ ਦਿੱਤਾ ਹੈ। ਹੁਣ ਸਿਰਫ ਸੀਟਾਂ 'ਤੇ ਉਮੀਦਵਾਰਾਂ ਦਾ ਫੈਸਲਾ ਬਾਕੀ ਹੈ। ਕਾਂਗਰਸੀ ਸੂਤਰਾਂ ਮੁਤਾਬਕ ਇਸ ਬਾਰੇ 11 ਜਾਂ 12 ਅਪਰੈਲ ਦੀ ਮੀਟਿੰਗ ਵਿੱਚ ਫ਼ੈਸਲਾ ਕਰ ਲਿਆ ਜਾਵੇਗਾ।

ਚੰਡੀਗੜ੍ਹ: ਕਾਂਗਰਸ ਨੇ ਹੁਣ ਤੱਕ ਪੰਜਾਬ ਦੇ 13 ਲੋਕ ਸਭਾ ਹਲਕਿਆਂ ਵਿੱਚੋਂ ਨੌਂ ਤੋਂ ਉਮੀਦਵਰਾਂ ਦਾ ਐਲਾਨ ਕਰ ਦਿੱਤਾ ਹੈ। ਹੁਣ ਸਿਰਫ ਸੀਟਾਂ 'ਤੇ ਉਮੀਦਵਾਰਾਂ ਦਾ ਫੈਸਲਾ ਬਾਕੀ ਹੈ। ਕਾਂਗਰਸੀ ਸੂਤਰਾਂ ਮੁਤਾਬਕ ਇਸ ਬਾਰੇ 11 ਜਾਂ 12 ਅਪਰੈਲ ਦੀ ਮੀਟਿੰਗ ਵਿੱਚ ਫ਼ੈਸਲਾ ਕਰ ਲਿਆ ਜਾਵੇਗਾ। ਦਰਅਸਲ ਚਾਰ ਹਲਕਿਆਂ ਆਨੰਦਪੁਰ ਸਾਹਿਬ, ਸੰਗਰੂਰ, ਬਠਿੰਡਾ ਤੇ ਫਿਰੋਜ਼ਪੁਰ ਤੋਂ ਉਮੀਦਵਾਰਾਂ ਦੀ ਚੋਣ ਕਾਫੀ ਔਖੀ ਹੋ ਗਈ ਹੈ। ਬਠਿੰਡਾ ਤੇ ਫਿਰੋਜ਼ਪੁਰ ਹਲਕੇ ਤੋਂ ਬਾਦਲ ਪਰਿਵਾਰ ਦੇ ਮੈਂਬਰਾਂ ਵੱਲੋਂ ਡਟਣ ਦੀ ਰਣਨੀਤੀ ਕਰਕੇ ਕਾਂਗਰਸ ਅਜੇ ਸ਼੍ਰੋਮਣੀ ਅਕਾਲੀ ਦਲ ਦੇ ਫੈਸਲੇ ਦੀ ਉਡੀਕ ਕਰ ਰਹੀ ਹੈ। ਇਸ ਤੋਂ ਇਲਾਵਾ ਆਨੰਦਪੁਰ ਸਾਹਿਬ ਤੇ ਸੰਗਰੂਰ ਤੋਂ ਟਿਕਟ ਲਈ ਕਈ ਦਾਅਵੇਦਾਰ ਹੋਣ ਕਰਕੇ ਫੈਸਲਾ ਨਹੀਂ ਹੋ ਸਕਿਆ। ਆਨੰਦਪੁਰ ਸਾਹਿਬ ਤੋਂ ਕਈ ਦਾਅਵੇਦਾਰ ਸੂਤਰਾਂ ਮੁਤਾਬਕ ਆਨੰਦਪੁਰ ਸਾਹਿਬ ਤੋਂ ਸਾਬਕਾ ਮੰਤਰੀ ਮੁਨੀਸ਼ ਤਿਵਾੜੀ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਦੇ ਪੁੱਤਰ ਯਾਦਵਿੰਦਰ ਸਿੰਘ ਕੰਗ ਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ ਵਿਚਾਲੇ ਮਾਮਲਾ ਫਸਿਆ ਹੋਇਆ ਹੈ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਹਲਕੇ ਤੋਂ ਸਾਬਕਾ ਕੇਂਦਰੀ ਮੰਤਰੀ ਨੂੰ ਟਿਕਟ ਦੇਣ ਦੇ ਹੱਕ ਵਿੱਚ ਹਨ ਪਰ ਹਾਈਕਮਾਨ ਵਿੱਚ ਕਈ ਲੀਡਰ ਇਸ ਗੱਲ ਦੇ ਹੱਕ ਵਿੱਚ ਨਹੀਂ। ਹਾਈਕਮਾਨ ਇਸ ਗੱਲ਼ ਤੋਂ ਵੀ ਖਫਾ ਹੈ ਕਿ ਮਨੀਸ਼ ਤਿਵਾੜੀ ਨੇ ਪਿਛਲੀ ਵਾਰ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਇਹ ਵੀ ਚਰਚਾ ਹੈ ਕਿ ਹਾਈਕਮਾਨ ਮਨੀਸ਼ ਤਿਵਾੜੀ ਨੂੰ ਬਠਿੰਡਾ ਤੋਂ ਚੋਣ ਲੜਾਉਣ ਬਾਰੇ ਸੋਚ ਰਹੀ ਹੈ। ਸੰਗਰੂਰ ਤੋਂ ਵੱਡੇ ਚਿਹਰੇ 'ਤੇ ਦਾਅ ਇਸੇ ਤਰ੍ਹਾਂ ਸੰਗਰੂਰ ਤੋਂ ਵੀ ਦਿਲਚਸਪ ਸਥਿਤੀ ਹੈ ਤੇ ਕਾਂਗਰਸ ਹਾਈਕਮਾਂਡ ਦਾ ਸਰਵੇਖਣ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਹੱਕ ਵਿੱਚ ਹੈ ਪਰ ਮੁੱਖ ਮੰਤਰੀ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਹਨ। ਕਾਂਗਰਸੀ ਹਾਈਕਮਾਨ ਦਾ ਵੀ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ ਦੇ ਬਰਾਬਰ ਕੱਦਾਵਰ ਲੀਡਰ ਉਤਾਰਿਆ ਜਾਵੇ ਤਾਂ ਜੋ ਪਿਛਲੀ ਵਾਰ ਖੁੱਸੀ ਇਹ ਸੀਟ ਕਾਂਗਰਸ ਦੀ ਝੋਲੀ ਪਾਈ ਜਾ ਸਕੇ। ਬਠਿੰਡਾ ਤੋਂ ਹਰਸਿਮਰਤ ਬਾਦਲ ਨੂੰ ਟੱਕਰਣ ਦੀ ਰਣਨੀਤੀ ਬਠਿੰਡਾ ਤੋਂ ਉਮੀਦਵਾਰ ਨੂੰ ਲੈ ਕੇ ਰੇੜਕਾ ਜਾਰੀ ਹੈ। ਬਠਿੰਡਾ 'ਚ ਜਿੱਤ ਨਾਲੋਂ ਬਾਦਲ ਪਰਿਵਾਰ ਨੂੰ ਹਰਾਉਣਾ ਵੱਡਾ ਸਵਾਲ ਬਣਿਆ ਹੋਇਆ ਹੈ। ਸਾਰੀਆਂ ਸਿਆਸੀ ਧਿਰਾਂ ਦਾ ਇਸ ਗੱਲ਼ ਲਈ ਪੂਰਾ ਜ਼ੋਰ ਲੱਗਾ ਹੋਇਆ ਹੈ। ਕਾਂਗਰਸ ਵੀ ਆਪਣੇ ਕਿਸੇ ਵੱਡੇ ਲੀਡਰ ਨੂੰ ਇੱਥੋਂ ਉਤਾਰਣਾ ਚਾਹੁੰਦੀ ਹੈ। ਕਾਂਗਰਸ ਡਾ. ਨਵਜੋਤ ਕੌਰ ਸਿੱਧੂ, ਰਾਜਾ ਵੜਿੰਗ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿੱਚੋਂ ਕਿਸੇ ਇੱਕ ਨੂੰ ਟਿਕਟ ਦੇਣ ਦੇ ਹੱਕ ਵਿੱਚ ਹੈ। ਹਾਈਕਮਾਨ ਨੇ ਸਾਬਕਾ ਮੰਤਰੀ ਮਨੀਸ਼ ਤਿਵਾੜੀ ਨੂੰ ਵੀ ਪੁੱਛਿਆ ਹੈ ਕਿ ਕੀ ਉਹ ਬਠਿੰਡਾ ਤੋਂ ਚੋਣ ਲੜਨ ਲਈ ਤਿਆਰ ਹਨ। ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਪੱਤੇ ਖੁੱਲ੍ਹਣ ਦੀ ਉਡੀਕ ਚੌਥਾ ਹਲਕਾ ਫਿਰੋਜ਼ਪੁਰ ਹੈ ਜਿਸ ਬਾਰੇ ਚਰਚਾ ਹੈ ਕਿ ਸੁਖਬੀਰ ਬਾਦਲ ਖੁਦ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ ਲਈ ਕਾਂਗਰਸ ਵੀ ਅਜੇ ਅਕਾਲੀ ਦਲ ਦੀ ਰਣਨੀਤੀ ਵੇਖ ਰਹੀ ਹੈ। ਉਂਝ ਅਜੇ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਤੇ ਰਾਣਾ ਗੁਰਮੀਤ ਸਿੰਘ ਸੋਢੀ ਵਿਚਾਲੇ ਪੇਚ ਫਸਿਆ ਹੈ। ਮੰਨਿਆ ਜਾ ਰਿਹਾ ਹੈ ਕਿ ਜੇਕਰ ਸੁਖਬੀਰ ਬਾਦਲ ਮੈਦਾਨ ਵਿੱਚ ਆਉਂਦੇ ਹਨ ਤਾਂ ਕਾਂਗਰਸ ਵੀ ਵੱਡਾ ਦਾਅ ਖੇਡ ਸਕਦੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget