ਪੜਚੋਲ ਕਰੋ

Congress CM Face in Punjab: ਪੰਜਾਬ 'ਚ ਕਾਂਗਰਸ ਨਹੀਂ ਕਰੇਗੀ CM ਚਿਹਰੇ ਦਾ ਐਲਾਨ, ਨਵਜੋਤ ਸਿੱਧੂ ਨੂੰ ਝਟਕਾ!

Punjab Assembly Elections: ਪੰਜਾਬ ਕਾਂਗਰਸ ਦੀ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਪਾਰਟੀ ‘ਸਾਂਝੀ ਅਗਵਾਈ’ ਹੇਠ ਚੋਣਾਂ ਲੜੇਗੀ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਨੂੰ ਝਟਕਾ ਦਿੰਦੇ ਹੋਏ ਪਾਰਟੀ ਦੇ ਇੱਕ ਸੀਨੀਅਰ ਲੀਡਰ ਨੇ ਅਫਵਾਹਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ (Punjab Assembly Elections) ਲਈ ਕਾਂਗਰਸ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕਰੇਗੀ। ਦਰਅਸਲ, ਪੰਜਾਬ ਕਾਂਗਰਸ ਦੀ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਪਾਰਟੀ "ਸਾਂਝੀ ਅਗਵਾਈ" ਵਿੱਚ ਚੋਣਾਂ ਲੜੇਗੀ।

ਇਸ ਦਾ ਉਦੇਸ਼ ਸੂਬੇ ਵਿੱਚ ਜਾਤੀ ਸਮੀਕਰਨਾਂ ਨੂੰ ਸੰਤੁਲਿਤ ਕਰਨਾ ਤੇ ਪਾਰਟੀ ਅੰਦਰਲੀ ਲੜਾਈ ਨੂੰ ਰੋਕਣਾ ਹੈ। ਪੰਜਾਬ ਵਿੱਚ ਪਾਰਟੀ ਦੇ ਪ੍ਰਮੁੱਖ ਚਿਹਰੇ ਵੱਖ-ਵੱਖ ਭਾਈਚਾਰਿਆਂ ਤੋਂ ਆਉਂਦੇ ਹਨ, ਜਿਨ੍ਹਾਂ ਦਾ ਉਦੇਸ਼ ਸਾਰੇ ਸਮੂਹਾਂ ਦੇ ਵੋਟ ਬੈਂਕ ਇੱਕਜੁੱਟ ਕਰਨਾ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਲਿਤ ਭਾਈਚਾਰੇ ਤੋਂ ਆਉਂਦੇ ਹਨ, ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਜੱਟ ਸਿੱਖ ਹਨ, ਚੋਣ ਪ੍ਰਚਾਰ ਕਮੇਟੀ ਦੇ ਮੁਖੀ ਸੁਨੀਲ ਜਾਖੜ ਹਿੰਦੂ ਜਾਟ ਹਨ ਤੇ ਦੋ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜੱਟ ਸਿੱਖ ਹਨ ਤੇ ਓਪੀ ਸੋਨੀ ਹਿੰਦੂ ਭਾਈਚਾਰੇ ਤੋਂ ਆਉਂਦੇ ਹਨ। ਸਭ ਤੋਂ ਪੁਰਾਣੀ ਪਾਰਟੀ ਸਾਰੀਆਂ ਜਾਤਾਂ ਤੇ ਭਾਈਚਾਰਿਆਂ ਵਿਚਕਾਰ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕਰਦੀ ਨਜ਼ਰ ਆ ਰਹੀ ਹੈ।

ਇਸ ਸਾਲ ਦੇ ਸ਼ੁਰੂ 'ਚ ਪੰਜਾਬ ਕਾਂਗਰਸ ਦੇ ਆਗੂਆਂ ਦੇ ਖੁੱਲ੍ਹੇ ਵਿਰੋਧ ਕਾਰਨ ਪਾਰਟੀ ਟੁੱਟਣ ਦੇ ਕੰਢੇ 'ਤੇ ਸੀ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਪਾਰਟੀ ਅੰਦਰਲਾ ਕਲੇਸ਼ ਖ਼ਤਮ ਹੋ ਗਿਆ ਤੇ ਸੂਬੇ ਨੂੰ ਪਹਿਲਾ ਦਲਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮਿਲਿਆ। ਦੂਜੇ ਪਾਸੇ ਨਵਜੋਤ ਸਿੰਘ ਸਿੱਧੂ ਸਮੇਂ-ਸਮੇਂ 'ਤੇ ਚੰਨੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਨਜ਼ਰ ਆ ਰਹੇ ਹਨ। ਉਹ ਅਕਸਰ ਜਨਤਕ ਤੌਰ 'ਤੇ ਆਪਣੀ ਪਾਰਟੀ ਤੇ ਸਰਕਾਰ ਵਿਰੁੱਧ ਖੁੱਲ੍ਹ ਕੇ ਬੋਲਦੇ ਨਜ਼ਰ ਆਉਂਦੇ ਹਨ।

ਇਸ ਦੇ ਨਾਲ ਹੀ ਬੁੱਧਵਾਰ ਸਵੇਰੇ ਹੀ ਸਿੱਧੂ ਨੇ ਮੰਗ ਕੀਤੀ ਸੀ ਕਿ ਕਾਂਗਰਸ ਆਉਣ ਵਾਲੀਆਂ ਚੋਣਾਂ ਲਈ ਆਪਣੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰੇ। ਇੱਕ ਇੰਟਰਵਿਊ ਵਿੱਚ ਉਨ੍ਹਾਂ ਨੇ ਤੰਨਜ ਕਰਦਿਆਂ ਕਿਹਾ, "ਲਾੜੇ ਤੋਂ ਬਿਨਾਂ ਬਰਾਤ ਕੀ ਹੈ।"

ਇਹ ਵੀ ਪੜ੍ਹੋ: Ludhiana Blast Update: ਲੁਧਿਆਣਾ ਬੰਬ ਧਮਾਕੇ 'ਚ ਗ੍ਰਿਫਤਾਰੀ ਬਾਰੇ ਜਸਵਿੰਦਰ ਮੁਲਤਾਨੀ ਦਾ ਵੱਡਾ ਦਾਅਵਾ, ਯੂਟਿਊਬ ਤੋਂ ਵੀਡੀਓ ਹਟਾਈ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget