ਖੰਨਾ: ਪੰਜਾਬ ਦੇ ਖੰਨਾ 'ਚ ਸੀਨੀਅਰ ਕਾਂਗਰਸੀ ਨੇਤਾ ਨੂੰ ਨਕਲੀ ਸ਼ਰਾਬ ਦੇ ਮਾਮਲੇ 'ਚ ਪੁਲਿਸ ਨੇ ਅੱਜ ਗ੍ਰਿਫਤਾਰ ਕੀਤਾ ਹੈ। ਕੁਲਵਿੰਦਰ ਸਿੰਘ ਨੂੰ ਕਾਬੂ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਨੂੰ ਉਸ ਦਾ ਕੱਲ ਤਕ ਦਾ ਰਿਮਾਂਡ ਮਿਲ ਗਿਆ ਹੈ ਅਤੇ ਕੱਲ੍ਹ ਇੱਕ ਵਾਰ ਫੇਰ ਉਸਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।


ਦਰਅਸਲ, ਸੀਆਈਏ ਪੁਲਿਸ ਨੇ 22 ਐਪ੍ਰਲ ਨੂੰ ਇੱਕ ਨਕਲੀ ਸ਼ਰਾਬ ਦੀ ਫੈਕਟਰੀ ਦਾ ਪਰਦਾਫਾਸ਼ ਕੀਤਾ ਸੀ। ਪੁਲਿਸ ਤੇ ਆਬਕਾਰੀ ਵਿਭਾਗ ਨੇ ਛਾਪਾ ਮਾਰਿਆ ਸੀ। ਐਸਐਸਪੀ ਖੰਨਾ ਹਰਪ੍ਰੀਤ ਸਿੰਘ ਮੁਤਾਬਕ ਸਾਰੀ ਨਕਲੀ ਸ਼ਰਾਬ ਨੂੰ ਕਬਜ਼ੇ 'ਚ ਲੈ ਸੱਤ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਇੱਥੋਂ ਪੁਲਿਸ ਨੇ ਨਕਲੀ ਸ਼ਰਾਬ ਦੀਆਂ 450 ਪੈਟੀਆਂ ਬਰਾਮਦ ਕੀਤੀਆਂ ਸਨ। ਇਸ ਫੈਕਟਰੀ 'ਚ ਰੋਜ਼ਾਨਾ 1000 ਪੇਟੀਆਂ ਨਕਲੀ ਸ਼ਰਾਬ ਬਣਾਈ ਜਾਂਦੀ ਸੀ।

ਕੁਲਵਿੰਦਰ ਦੀਆਂ ਕਈ ਵੱਡ-ਵੱਡੇ ਕਾਂਗਰਸੀ ਲੀਡਰਾਂ ਨਾਲ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਤੇ ਉਸ ਨੂੰ ਕੋਟਲੀ ਪਰਿਵਾਰ ਦਾ ਕਰੀਬੀ ਨੇ ਮੰਨਿਆ ਜਾ ਰਿਹਾ ਹੈ। ਉਧਰ ਅਕਾਲੀ ਦਲ ਦੇ ਨੇਤਾ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਹਨ।
ਇਹ ਵੀ ਪੜ੍ਹੋ:  ਕੋਰੋਨਾ ਨਾਲ ਜੰਗ 'ਚ ਪੰਜਾਬ ਸਭ ਤੋਂ ਅੱਗੇ, ਨੰਦੇੜ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂ ਤੰਦਰੁਸਤ

ਆਰਥਿਕ ਮੰਦੀ 'ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਤੋੜ ਰਹੀਆਂ ਰਿਕਾਰਡ

ਕੈਪਟਨ ਸਰਕਾਰ ਦਾ ਅਹਿਮ ਫੈਸਲਾ: ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲੇਗੀ ਵੱਡੀ ਰਾਹਤ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ