ਮੋਗਾ: ਇੱਥੋਂ ਦੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਵਰੁਣ ਜੋਸ਼ੀ ਨੂੰ ਪੁਲਿਸ ਨੇ ਜਬਰ-ਜਨਾਹ ਦੇ ਇਲਜ਼ਾਮ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਪਾਰਟੀ ਹਾਈ ਕਮਾਂਡ ਨੇ ਪਹਿਲਾਂ ਹੀ ਜੋਸ਼ੀ ਨੂੰ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਸੀ। ਵਰੁਣ ਜੋਸ਼ੀ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਦੌਰਾਨ ਉਸ ਦਾ ਕੋਰੋਨਾ ਟੈਸਟ ਵੀ ਕਰਵਾਇਆ ਜਾਵੇਗਾ।


ਯੂਥ ਕਾਂਗਰਸੀ ਆਗੂ ਵਰੁਣ ਜੋਸ਼ੀ ਖ਼ਿਲਾਫ਼ ਸਰਕਾਰੀ ਵਿਭਾਗ ’ਚ ਤਾਇਨਾਤ ਵਿਆਹੁਤਾ ਮੁਲਾਜ਼ਮ ਨੇ ਜਬਰ ਜਨਾਹ ਤੇ ਨੈੱਟ 'ਤੇ ਤਸਵੀਰਾਂ ਪਾਉਣ ਦੀ ਧਮਕੀ ਦੇ ਕੇ ਕਥਿਤ ਬਲੈਕਮੇਲ ਕਰਕੇ ਲੱਖਾਂ ਰੁਪਏ ਹੜੱਪਣ ਦੇ ਇਲਜ਼ਾਮ ਲਾਏ ਹਨ। ਪੀੜਤਾ ਦੀ ਅਰਜ਼ੀ 'ਤੇ ਮੁਲਜ਼ਮ ਵਰੁਣ ਜੋਸ਼ੀ ਖ਼ਿਲਾਫ਼ ਅਦਾਲਤ ਦੇ ਹੁਕਮ 'ਤੇ 2 ਜੂਨ ਨੂੰ ਥਾਣਾ ਨਿਹਾਲ ਸਿੰਘ ਵਾਲਾ ਵਿੱਚ ਜਬਰ-ਜਨਾਹ ਦੇ ਇਲਜ਼ਾਮਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।


ਰਾਜਸਥਾਨ 'ਚ ਵਧਿਆ ਸਿਆਸੀ ਘਮਸਾਣ, ਬੀਜੇਪੀ ਪੁਲਿਸ ਹਿਰਾਸਤ 'ਚ, ਕੇਂਦਰੀ ਮੰਤਰੀ ਖਿਲਾਫ ਕੇਸ


ਕੇਸ ਦਰਜ ਹੋਣ ਦੇ ਡੇਢ ਮਹੀਨਾ ਬੀਤ ਜਾਣ ਮਗਰੋਂ ਵੀ ਪੁਲਿਸ ਉਸ ਨੂੰ ਗ੍ਰਿਫਤਾਰ ਕਰਨ ਤੋਂ ਟਾਲਾ ਵੱਟ ਰਹੀ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 13 ਜੁਲਾਈ ਨੂੰ ਵਰੁਣ ਜੋਸ਼ੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਆਖਰ ਉਸ ਦੀ ਗ੍ਰਿਫ਼ਤਾਰੀ ਕਰਨੀ ਹੀ ਪਈ।


ਦੇਸ਼ 'ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 10 ਲੱਖ ਤੋਂ ਪਾਰ, ਸਿਹਤ ਮੰਤਰੀ ਨੇ ਕਿਹਾ ਭਾਰਤ ਜਿੱਤ ਦੇ ਕਰੀਬ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ