ਪੜਚੋਲ ਕਰੋ

Punjabi News:ਕਾਂਗਰਸੀਆਂ ਨੇ ਵਿਧਾਨ ਸਭਾ 'ਚ ਗਰੀਬ ਤੇ ਐਸ.ਸੀ. ਲੋਕਾਂ ਦਾ ਅਪਮਾਨ ਕੀਤਾ ਹੈ-ਵਿਧਾਇਕਾ ਮਾਣੂੰਕੇ

Chandigarh: ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸੀਆਂ ਨੇ ਗਰੀਬ ਤੇ ਐਸ.ਸੀ.ਲੋਕਾਂ ਦੇ ਹੱਕ ਵਿੱਚ ਗੱਲ ਕਰਨ ਦੀ ਬਜਾਇ ਉਹਨਾਂ ਦਾ ਮਜ਼ਾਕ ਉਡਾਇਆ ਅਤੇ ਰੌਲਾ ਪਾਕੇ ਅਨੁਸੂਚਿਤ ਜ਼ਾਤੀਆਂ ਦੇ ਲੋਕਾਂ ਦਾ ਅਪਮਾਨ ਕੀਤਾ ਹੈ, ਜਿਸ ਨਾਲ ਕਾਂਗਰਸੀਆਂ ਦਾ ਗ਼ਰੀਬ...

Chandigarh: ਪੰਜਾਬ ਵਿਧਾਨ ਸਭਾ ਵਿੱਚ ਕਾਂਗਰਸੀਆਂ ਨੇ ਗਰੀਬ ਤੇ ਐਸ.ਸੀ.ਲੋਕਾਂ ਦੇ ਹੱਕ ਵਿੱਚ ਗੱਲ ਕਰਨ ਦੀ ਬਜਾਇ ਉਹਨਾਂ ਦਾ ਮਜ਼ਾਕ ਉਡਾਇਆ ਅਤੇ ਰੌਲਾ ਪਾਕੇ ਅਨੁਸੂਚਿਤ ਜ਼ਾਤੀਆਂ ਦੇ ਲੋਕਾਂ ਦਾ ਅਪਮਾਨ ਕੀਤਾ ਹੈ, ਜਿਸ ਨਾਲ ਕਾਂਗਰਸੀਆਂ ਦਾ ਗ਼ਰੀਬ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਸਦਨ ਵਿੱਚ ਹੋਏ ਹੰਗਾਮੇ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ। ਉਹਨਾਂ ਆਖਿਆ ਕਿ ਕਾਂਗਰਸ ਨੂੰ ਹੁਣ ਐਸ.ਸੀ. ਲੋਕ ਕਦੇ ਮੁਆਫ਼ ਨਹੀਂ ਕਰਨਗੇ। ਜ਼ਿਕਰਯੋਗ ਹੈ ਕਿ ਕੱਲ੍ਹ ਜਿਊਂ ਹੀ ਵਿਧਾਨ ਸਭਾ ਵਿੱਚ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਅਨੁਸੂਚਿਤ ਜ਼ਾਤੀਆਂ ਦੇ ਵਜ਼ੀਫ਼ੇ ਸਬੰਧੀ ਮਤਾ ਪੇਸ਼ ਕਰਨਾਂ ਸ਼ੁਰੂ ਕੀਤਾ ਤਾਂ ਕਾਂਗਰਸੀ ਵਿਧਾਇਕਾਂ ਨੇ ਰੌਲਾ ਤੇ ਗਿੱਧਾ ਪਾਉਣਾ ਸ਼ੁਰੂ ਕਰ ਦਿੱਤਾ।

ਜਿਸ ਕਾਰਨ ਤਲਖ਼ੀ ਵਿੱਚ ਆਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਕਾਂਗਰਸੀਆਂ ਉਪਰ ਤਿੱਖੇ ਸ਼ਬਦਾਂ ਵਿੱਚ ਹਮਲਾ ਬੋਲਦੇ ਹੋਏ ਆਖਿਆ ਕਿ ਜਦੋਂ ਵਿਧਾਨ ਸਭਾ ਵਿੱਚ ਅਨੁਸੂਚਿਤ ਜ਼ਾਤੀ ਅਤੇ ਗ਼ਰੀਬ ਲੋਕਾਂ ਦੇ ਹੱਕਾਂ ਦੀ ਗੱਲ ਕਰਨ ਦਾ ਵੇਲਾ ਆਇਆ ਤਾਂ ਕਾਂਗਰਸੀਆਂ ਨੇ ਐਸ.ਸੀ. ਲੋਕਾਂ ਦੇ ਹੱਕ ਵਿੱਚ ਗੱਲ ਕਰਨ ਦੀ ਬਜਾਇ ਮਜ਼ਾਕ ਉਡਾਇਆ ਹੈ ਅਤੇ ਡਰਾਮਾਂ ਕਰਦੇ ਹੋਏ ਐਸ.ਸੀ. ਲੋਕਾਂ ਦੀ ਬੇਇੱਜ਼ਤੀ ਕੀਤੀ ਹੈ। ਜਦੋਂ ਕਿ ਇਹੀ ਕਾਂਗਰਸੀ ਪਿਛਲੇ 75 ਸਾਲਾਂ ਦੌਰਾਨ ਅਨੁਸੂਚਿਤ ਜ਼ਾਤੀਆਂ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਵੋਟਾਂ ਲੈਕੇ ਸਰਕਾਰਾਂ ਬਣਾਉਂਦੇ ਰਹੇ ਤੇ ਰਾਜ-ਭਾਗ ਦਾ ਅਨੰਦ ਮਾਣਦੇ ਰਹੇ ਹਨ।  ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਜੇਕਰ ਕਾਂਗਰਸੀਆਂ ਨੇ ਗਿੱਧਾ ਪਾਉਣਾ ਸੀ ਤਾਂ ਵਿਧਾਨ ਸਭਾ ਤੋਂ ਬਾਹਰ ਜਾ ਕੇ ਕਿਸੇ ਪ੍ਰੋਗਰਾਮ ਉਪਰ ਪਾ ਲੈਂਦੇ ਅਤੇ ਵਿਧਾਨ ਸਭਾ ਵਿੱਚ ਅਨੁਸੂਚਿਤ ਜ਼ਾਤੀਆਂ ਦੇ ਲੋਕਾਂ ਦੇ ਹੱਕਾਂ ਦੀ ਗੱਲ ਕਿਉਂ ਨਹੀਂ ਹੋਣ ਦਿੱਤੀ।

ਵਿਧਾਇਕਾ ਨੇ ਆਖਿਆ ਕਿ ਪਿਛਲੀ ਕੈਪਟਨ ਸਰਕਾਰ ਦੌਰਾਨ ਕਾਂਗਰਸੀਆਂ ਦਾ ਮੰਤਰੀ ਸਾਧੂ ਸਿੰਘ ਧਰਮਸੋਤ ਅਨੁਸੂਚਿਤ ਜ਼ਾਤੀਆਂ ਦੇ ਬੱਚਿਆਂ ਦਾ 64 ਕਰੋੜ ਰੁਪਏ ਵਜ਼ੀਫ਼ਾ ਹੀ ਖਾ ਗਿਆ ਅਤੇ ਡਕਾਰ ਵੀ ਨਹੀਂ ਮਾਰਿਆ। ਪਰੰਤੂ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਧੂ ਸਿੰਘ ਨੂੰ ਕਲੀਨ ਚਿਟ ਦੇ ਦਿੱਤੀ ਸੀ। ਹੁਣ ਜਦੋਂ ਐਸ.ਸੀ.ਲੋਕਾਂ ਦੇ ਹੱਕ ਵਿੱਚ ਗੱਲ ਕਰਨ ਲਈ ਮਤਾ ਪੇਸ਼ ਕੀਤਾ ਗਿਆ ਅਤੇ ਐਸ.ਸੀ.ਬੱਚਿਆਂ ਨੂੰ ਵਜ਼ੀਫ਼ਾ ਜਾਰੀ ਕਰਵਾਉਣ ਅਤੇ ਆਨ-ਲਾਈਨ ਵਜ਼ੀਫ਼ਾ ਅਪਲਾਈ ਕਰਨ ਸਬੰਧੀ ਐਸ.ਸੀ.ਬੱਚਿਆਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕਰਨ ਦਾ ਸਮਾਂ ਆਇਆ ਤਾਂ ਕਾਂਗਰਸੀਆਂ ਨੇ ਰੌਲਾ ਪਾਕੇ ਅਨੁਸੂਚਿਤ ਜ਼ਾਤੀਆਂ ਦੇ ਹੱਕ ਵਿੱਚ ਗੱਲਬਾਤ ਕਿਉਂ ਨਹੀਂ ਹੋਣ ਦਿੱਤੀ।

ਕਾਂਗਰਸੀਆਂ ਦੇ ਡਰਾਮੇਂ ਨੇ ਸਾਫ਼ ਕਰ ਦਿੱਤਾ ਹੈ ਕਿ ਕਾਂਗਰਸ ਹਮੇਸ਼ਾ ਹੀ ਐਸ.ਸੀ. ਅਤੇ ਗਰੀਬ ਲੋਕਾਂ ਦੀ ਵਿਰੋਧੀ ਰਹੀ ਹੈ। ਉਹਨਾਂ ਅਨੁਸੂਚਿਤ ਜ਼ਾਤੀਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਇਹ ਕਾਂਗਰਸੀ ਐਮ.ਐਲ.ਏ. ਤੁਹਾਡੇ ਬੂਹੇ ਤੇ ਵੋਟਾਂ ਮੰਗਣ ਆਉਣ ਤਾਂ ਜੁਵਾਬ ਮੰਗਿਓ, ਕਿ ਜਦੋਂ ਵਿਧਾਨ ਸਭਾ ਵਿੱਚ ਅਨੁਸੂਚਿਤ ਜ਼ਾਤੀਆਂ ਦੇ ਹੱਕਾਂ ਦੀ ਗੱਲ ਹੋ ਰਹੀ ਸੀ ਅਤੇ ਐਸ.ਸੀ. ਵਿਦਿਆਰਥੀਆਂ ਨੂੰ ਵਜ਼ੀਫਾ ਜਾਰੀ ਕਰਵਾਉਣ ਲਈ ਗੱਲ ਕਰਨ ਦੀ ਬਜਾਇ ਗਿੱਧਾ ਤੇ ਰੌਲਾ ਪਾ ਕੇ ਵਿਘਨ ਕਿਉਂ ਪਾਇਆ ਅਤੇ ਐਸ.ਸੀ.ਲੋਕਾਂ ਦੇ ਹੱਕਾਂ ਦਾ ਅਪਮਾਨ ਕਿਉਂ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ ਤੇ ਅਮਰਦੀਪ ਸਿੰਘ ਟੂਰੇ ਵੀ ਹਾਜ਼ਰ ਸਨ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
Shubman Gill: ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
ਸੱਤਵੀਂ ਜਮਾਤ ਦੀ ਵਿਦਿਆਰਥਣ ਨੇ ਕੀਤਾ ਸੁਸਾਈਡ, ਸਕੂਲ ਤੋਂ ਵਾਪਸ ਆਉਂਦਿਆਂ ਹੀ ਲਾ ਲਿਆ ਫਾ*ਹਾ, ਜਾਣੋ ਪੂਰਾ ਮਾਮਲਾ
Shubman Gill: ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
ਸ਼ੁਭਮਨ ਗਿੱਲ ਦੀ ਲਵ ਸਟੋਰੀ ਨੂੰ ਲੈ ਫਿਰ ਛਿੜੀ ਚਰਚਾ, ਇਸ ਮਸ਼ਹੂਰ ਅਦਾਕਾਰਾ ਨੇ ਪਿਆਰ ਦਾ ਕੀਤਾ ਇਜ਼ਹਾਰ
Adani Group News Update: ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
Diljit Dosanjh: ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
Embed widget