ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਅੰਦਰ ਕਾਂਗਰਸ ਉੱਪਰ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਹੈ ਕਿ ਕਾਂਗਰਸੀ ਓਨਾ ਚਿਰ ਹੀ ਇਮਾਨਦਾਰ ਰਹਿੰਦੇ ਹਨ, ਜਦੋਂ ਤੱਕ ਕੋਈ ਅਹੁਦਾ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਜਿਸ ਦਿਨ ਕੁਝ ਬਣ ਜਾਂਦੇ ਹਨ, ਉਸ ਦਿਨ ਤੋਂ ਹੀ ਪੈਸੇ ਲੁੱਟਣ ਦੇ ਫੱਟੇ ਚੱਕ ਦਿੰਦੇ ਹਨ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਸ਼ਵਾਸ਼ ਮਤ ਪੇਸ਼ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਗੀ ਪੇਸ਼ ਕੀਤਾ। ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਅਮਨ ਅਰੋੜਾ ਨੇ ਇਸ ਵਿਸ਼ਵਾਸ਼ ਮਤ ਦਾ ਸਮਰਥਨ ਕੀਤਾ। ਹੁਣ 3 ਅਕਤੂਬਰ ਨੂੰ ਵਿਸ਼ਵਾਸ਼ ਮਤ ਉੱਪਰ ਵੋਟਿੰਗ ਹੋਵੇਗਾ। ਇਸ ਤੋਂ ਬਾਅਦ ਸਪੀਕਰ ਕੁਲਤਾਰ ਸੰਧਵਾਂ ਨੇ ਸਦਨ ਦੀ ਕਾਰਵਾਈ 29 ਸਤੰਬਰ ਦੁਪਹਿਰ 2 ਵਜੇ ਤੱਕ ਮੁਅਤਲ ਕਰ ਦਿੱਤੀ।
ਉਧਰ, ਵਿਰੋਧੀ ਧਿਰਾਂ ਭਰੋਸਗੀ ਮਤੇ ਦੀ ਜੰਮ ਦੇ ਮੁਖਾਲਫਤ ਕਰ ਰਹੀਆਂ ਹਨ। ਵਿਰੋਧੀ ਧਿਰਾਂ ਨੇ ‘ਆਪ’ ਦੀ ਇਸ ਪੇਸ਼ਕਦਮੀ ਨੂੰ ਪ੍ਰਾਪੇਗੰਡਾ ਤੇ ਡਰਾਮਾ ਕਰਾਰ ਦਿੰਦਿਆਂ ਸੂਬੇ ਦੇ ਲੋਕਾਂ ’ਤੇ ਬੋਝ ਕਰਾਰ ਦਿੱਤਾ ਹੈ।
ਦਰਅਸਲ ਭਰੋਸਗੀ ਮਤੇ ਕਰਕੇ ਹੀ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਲੈ ਕੇ ਪਿਛਲੇ ਦਿਨਾਂ ਦੌਰਾਨ ਸੂਬੇ ਦੇ ਰਾਜਪਾਲ ਤੇ ਸਰਕਾਰ ਦਰਮਿਆਨ ਖਿੱਚੋਤਾਣ ਵੀ ਚੱਲਦੀ ਹੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 22 ਸਤੰਬਰ ਨੂੰ ਹੋਣ ਵਾਲਾ ਇਜਲਾਸ ਇੱਕ ਦਿਨ ਪਹਿਲਾਂ ਹੀ 21 ਸਤੰਬਰ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਭਰੋਸਗੀ ਮਤੇ ਲਈ ਸੈਸ਼ਨ ਬੁਲਾਉਣਾ ਗਲਤ ਹੈ। ਉਸ ਤੋਂ ਬਾਅਦ ਸਰਕਾਰ ਨੇ 27 ਸਤੰਬਰ ਨੂੰ ਮੁੜ ਇਜਲਾਸ ਸੱਦਣ ਦਾ ਫੈਸਲਾ ਕੀਤਾ ਸੀ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ‘ਅਪਰੇਸ਼ਨ ਲੋਟਸ’ ਦੇ ਇਲਜ਼ਾਮ ਲਾਉਂਦਿਆਂ ਕਿਹਾ ਸੀ ਕਿ ਬੀਜੇਪੀ ਉਨ੍ਹਾਂ ਦੇ ਵਿਧਾਇਕਾਂ ਨੂੰ ਖਰਦੀਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਗੀ ਮਤਾ ਲਿਆਉਣ ਲਈ ਵਿਸ਼ੇਸ਼ ਸੈਸ਼ਨ ਬੁਲਾ ਲਿਆ ਸੀ। ਵਿਰੋਧੀ ਪਾਰਟੀਆਂ ਦੇ ਕਹਿਣ ਉੱਪਰ ਰਾਜਪਾਲ ਨੇ ਵਿਸ਼ੇਸ਼ ਸੈਸ਼ਨ ਲਈ ਆਗਿਆ ਨਹੀਂ ਦਿੱਤੀ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ