Gurdaspur News: ਆਡੀਓ ਮਾਮਲੇ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਡੀਸੀ ਦਫ਼ਤਰ ਗੁਰਦਾਸਪੁਰ ਅੱਗੇ ਧਰਨਾ ਲਾ ਕੇ ਰੋਸ ਪ੍ਰਦਰਸਨ ਕੀਤਾ ਗਿਆ। ਇਸ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਮੌਜੂਦਾ ਵਿਧਾਇਕ ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਤੇ ਅਰੁਣਾ ਚੌਧਰੀ ਸਮੇਤ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਰਹੀ ਮੌਜੂਦ ਰਹੀ।


ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਤੇ ਨਿਸ਼ਨੇ ਸਾਧੇ ਤੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਰੱਪਸ਼ਨ ਮੁਕਤ ਪੰਜਾਬ ਬਣਾਉਣ ਦੀ ਗੱਲ ਕਹੀ ਸੀ ਤੇ ਆਪਣੇ ਇਕ ਮੰਤਰੀ ਵਿਜੇ ਇੰਦਰ ਸਿੰਗਲਾ ਉਪਰ ਕਾਰਵਾਈ ਕੀਤੀ ਸੀ। ਉਸੇ ਤਰ੍ਹਾਂ ਹੁਣ ਉਨ੍ਹਾਂ ਨੂੰ ਮੰਤਰੀ ਫੌਜਾ ਸਿੰਘ ਸਰਾਰੀ ਉਪਰ ਵੀ ਕਾਰਵਾਈ ਕਰਨੀ ਚਾਹੀਦੀ ਹੈ।


ਉਨ੍ਹਾਂ ਕਿਹਾ ਕਿ ਆਪ ਦੇ ਇਸ ਮੰਤਰੀ ਦੀ ਆਡੀਓ ਵਿੱਚ ਸਭ ਕੁਝ ਸਪਸ਼ਟ ਹੈ ਕਿ ਕਿਸ ਤਰ੍ਹਾਂ ਲੈਣ-ਦੇਣ ਦੀ ਗੱਲ ਕੀਤੀ ਜਾ ਰਹੀ ਹੈ ਪਰ ਅਜੇ ਤਕ ਆਮ ਆਦਮੀ ਪਾਰਟੀ ਨੇ ਇਸ ਤੇ ਆਪਣਾ ਸਟੈਂਡ ਸਪੱਸ਼ਟ ਨਹੀਂ ਤੇ ਨਾ ਹੀ ਇਸ ਮੰਤਰੀ ਦੇ ਉੱਪਰ ਕੋਈ ਬਣਦੀ ਕਾਰਵਾਈ ਕੀਤੀ ਗਈ ਹੈ। ਇਸ ਲਈ ਅੱਜ ਉਨ੍ਹਾਂ ਨੇ ਧਰਨਾ ਪ੍ਰਦਰਸ਼ਨ ਕਰਕੇ ਸਰਕਾਰ ਨੂੰ ਮੰਗ ਕੀਤੀ ਕਿ ਆਪਣੇ ਇਸ ਭ੍ਰਿਸ਼ਟ ਮੰਤਰੀ ਨੂੰ ਬਰਖਾਸਤ ਕੀਤਾ ਜਾਵੇ ਤੇ ਬਣਦੀ ਕਾਰਵਾਈ ਕੀਤੀ ਜਾਵੇ।


ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਿਲਕੁਲ ਵਿਗੜ ਚੁੱਕੀ ਹੈ ਤੇ ਅੱਜ ਵੀ ਜੇਲ੍ਹਾਂ ਦੇ ਵਿੱਚੋਂ ਫੋਨ ਮਿਲ ਰਹੇ ਹਨ। ਫਿਰੋਜ਼ਪੁਰ ਦੀ ਜੇਲ੍ਹ ਵਿੱਚੋਂ ਮਨਪ੍ਰੀਤ ਮੰਨਾ ਦੇ ਕੋਲੋ ਜੇਲ੍ਹ ਵਿਚੋਂ ਦੋ ਫੋਨ ਮਿਲਣਾ ਕਾਫੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਲੜਕੀ ਜੈਨੀ ਜੌਹਲ ਵੱਲੋਂ ਗਾਏ ਹੋਏ ਗੀਤ ਉੱਪਰ ਪੰਜਾਬ ਸਰਕਾਰ ਵੱਲੋਂ ਅਣਐਲਾਨੀ ਪਾਬੰਦੀ ਲਵਾ ਦਿੱਤੀ ਗਈ ਹੈ, ਉਨ੍ਹਾਂ ਨੇ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਨ।


ਇਹ ਵੀ ਪੜ੍ਹੋ: Ludhiana News: ਕੈਬਨਿਟ ਮੰਤਰੀ ਕਟਾਰੂਚੱਕ ਦਾ ਦਾਅਵਾ, 12 ਵਜੇ ਬੋਲੀ ਲੱਗਦੀ ਤੇ 4 ਵਜੇ ਰੁਪਏ ਕਿਸਾਨਾਂ ਦੇ ਖਾਤੇ ’ਚ ਪੈ ਜਾਂਦੇ