Punjab Haryana High Court: ਹਾਈਕੋਰਟ ਵੱਲੋਂ ਮਰੀਜ਼ਾਂ ਨੂੰ ਘਰਾਂ ‘ਚ ਆਕਸੀਜ਼ਨ ਉਪਲੱਬਧ ਕਰਾਉਣ ਦੇ ਹੁਕਮ
ਹਾਈਕੋਰਟ ਨੇ ਕਿਹਾ ਕਿ ਘਰਾਂ ਵਿਚ ਆਕਸੀਜਨ ਸਪਲਾਈ ਕਰਨ ਦਾ ਕੰਮ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਸਿਹਤ ਵਿਭਾਗ ਦੇ ਲੋਕ ਇਸ ਵੇਲੇ ਕਾਫੀ ਰੁੱਝੇ ਹੋਏ ਹਨ। ਰਾਜ ਸਰਕਾਰਾਂ ਨੂੰ ਇੱਕ ਵੈਬ ਪੋਰਟਲ ਜਾਰੀ ਕਰੇ।
ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ (Punjab Haryana High Court) ਨੇ ਕੋਰੋਨਾ ਦੇ ਵੱਧ ਰਹੇ ਕਹਿਰ ਵਿਚਕਾਰ ਹਸਪਤਾਲਾਂ ਦਾ ਬੋਝ ਘਟਾਉਣ ਲਈ ਪੰਜਾਬ ਤੇ ਚੰਡੀਗੜ੍ਹ (Chandiagrh) ਨੂੰ ਆਦੇਸ਼ ਦਿੱਤਾ ਹੈ ਕਿ ਉਹ ਲੋਕਾਂ ਨੂੰ ਉਨ੍ਹਾਂ ਦੇ ਘਰਾਂ 'ਤੇ ਆਕਸੀਜਨ ਉਪਲਬਧ (Delivery Of Oxygen Cylinders) ਕਰਾਉਣ। ਹਾਈਕੋਰਟ ਨੇ ਕੇਂਦਰ ਸਰਕਾਰ (Central Government) ਸਮੇਤ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਆਕਸੀਜ਼ਨ ਦਾ ਪੂਰਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।
ਹਾਈਕੋਰਟ ਨੇ ਕਿਹਾ ਕਿ ਘਰਾਂ ਵਿਚ ਆਕਸੀਜਨ ਸਪਲਾਈ ਕਰਨ ਦਾ ਕੰਮ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਦਿੱਤਾ ਜਾਣਾ ਚਾਹੀਦਾ ਹੈ ਕਿਉਂਕਿ ਸਿਹਤ ਵਿਭਾਗ ਦੇ ਲੋਕ ਇਸ ਵੇਲੇ ਕਾਫੀ ਰੁੱਝੇ ਹੋਏ ਹਨ। ਰਾਜ ਸਰਕਾਰਾਂ ਨੂੰ ਇੱਕ ਵੈਬ ਪੋਰਟਲ ਜਾਰੀ ਕਰੇ, ਜਿਸ ਸਾਰੇ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ ਖਾਲੀ ਬੈਡ, ਦਵਾਈਆਂ, ਆਕਸੀਜਨ, ਵੈਂਟੀਲੇਟਰਾਂ, ਆਈਸੀਯੂ ਬਿਸਤਰੇ ਤੇ ਟੀਕਾਕਰਨ ਦੀ ਪੂਰੀ ਜਾਣਕਾਰੀ ਹੋਵੇ।
ਪੋਰਟਲ ਨੂੰ ਲਗਾਤਾਰ ਅਪਡੇਟ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਆਮ ਲੋਕ ਇਸ ਬਾਰੇ ਜਾਣਕਾਰੀ ਮਿਲੇ ਕਿ ਬੈਡ ਖਾਲੀ ਹਨ, ਕਿੱਥੇ ਆਕਸੀਜਨ ਅਤੇ ਦਵਾਈਆਂ ਉਪਲਬਧ ਹਨ। ਲੋੜ ਪੈਣ 'ਤੇ ਲੋੜੀਂਦੀ ਸਪਲਾਈ ਕੀਤੀ ਜਾਣੀ ਚਾਹੀਦੀ ਹੈ। ਜਿਥੇ ਵੀ ਆਕਸੀਜਨ ਤੇ ਦਵਾਈਆਂ ਦੀ ਜਮ੍ਹਾਂਖੋਰੀ ਤੇ ਕਾਲਾਬਾਜ਼ਾਰੀ ਦੀ ਸ਼ਿਕਾਇਤਾਂ ਆਉਂਦੀਆਂ ਹਨ, ਉਨ੍ਹਾਂ ਵਿਰੁੱਧ ਤੁਰੰਤ ਸਖਤ ਕਾਰਵਾਈ ਕੀਤੀ ਜਾਵੇ।
ਇਸ ਮਾਮਲੇ ਵਿੱਚ ਹਾਈਕੋਰਟ ਦੀ ਸਹਾਇਤਾ ਕਰ ਰਹੇ ਸੀਨੀਅਰ ਵਕੀਲ ਰੁਪਿੰਦਰ ਖੋਸਲਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਬਰਨਾਲਾ, ਮੁਹਾਲੀ ਤੇ ਪੰਜਾਬ ਦੇ ਹੋਰ ਕਿਧਰੇ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਵਿੱਚ ਬਹੁਤ ਸਾਰੇ ਵੈਂਟੀਲੇਟਰ ਖਾਲੀ ਪਏ ਹਨ। ਜਿਨ੍ਹਾਂ ਦੀ ਵਰਤੋਂ ਨਹੀਂ ਹੋ ਰਹੀ ਇਸ 'ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਨ੍ਹਾਂ ਵੈਂਟੀਲੇਟਰਾਂ ਦੀ ਤੁਰੰਤ ਵਰਤੋਂ ਕਰਨ ਦੇ ਆਦੇਸ਼ ਦਿੱਤੇ ਹਨ।
ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਲੋੜੀਂਦੀ ਆਕਸੀਜਨ ਨਹੀਂ ਮਿਲ ਰਹੀ। ਹਾਲਾਂਕਿ, ਉਸਨੇ ਮੈਡੀਕਲ ਆਕਸੀਜਨ ਬਣਾਉਣ ਲਈ ਰਾਜ ਦੇ ਉਦਯੋਗਾਂ ਨੂੰ 7 ਲਾਇਸੈਂਸ ਜਾਰੀ ਕੀਤੇ ਹਨ। ਜਲਦੀ ਹੀ ਇਨ੍ਹਾਂ ਵਿਚ ਆਕਸੀਜਨ ਪੈਦਾ ਕਰਨ ਦਾ ਕੰਮ ਸ਼ੁਰੂ ਹੋ ਜਾਵੇਗਾ। ਪੰਜਾਬ ਕੋਲ ਇਸ ਸਮੇਂ 17 ਕ੍ਰਾਇਓਜੈਨਿਕ ਟੈਂਕਰ ਹਨ ਜੋ ਏਨੀ ਦੂਰੀ ਤੋਂ ਆਕਸੀਜਨ ਲਿਜਾਣ ਲਈ ਕਾਫ਼ੀ ਨਹੀਂ ਹਨ। ਉਨ੍ਹਾਂ ਨੂੰ 10 ਹੋਰ ਕ੍ਰਾਇਓਜੈਨਿਕ ਟੈਂਕਰਾਂ ਦੀ ਜ਼ਰੂਰਤ ਹੈ ਜਿਸ ਲਈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: Mamata Banerjee ਖਿਲਾਫ BJP ਵੱਲੋਂ ਪੰਜਾਬ ਤੇ ਹਰਿਆਣਾ 'ਚ ਪ੍ਰਦਰਸ਼ਨ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin