21.5 kg heroin recovered: ਕਸ਼ਮੀਰ ਤੋਂ ਪੰਜਾਬ ਵੱਲ ਹੈਰੋਇਨ ਦੀ ਖੇਪ ਆ ਰਹੀ ਸੀ। ਇਸ ਦੌਰਾਨ ਜੰਮ ਵਿੱਚ ਨਵਾਂਸ਼ਹਿਰ ਦੇ ਟਰੱਕ ਡਰਾਈਵਰ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਵੱਡਾ ਖੁਲਾਸਾ ਹੋਇਆ। ਪੁਲਿਸ ਮੁਤਾਬਕ ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਜੰਮੂ-ਸ੍ਰੀਨਗਰ ਕੌਮੀ ਰਾਜਮਾਰਗ ਤੇ ਪੁਲਿਸ ਨੇ ਟਰੱਕ ਵਿੱਚੋਂ 21 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕਰਨ ਮਗਰੋਂ ਡਰਾਈਵਰ ਨੂੰ ਹਿਰਾਸਤ ਵਿੱਚ ਲਿਆ ਹੈ। 



ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਮੁਕੇਸ਼ ਸਿੰਘ ਨੇ ਦੱਸਿਆ, ‘‘ਚੇਨਾਨੀ ਹਾਈਵੇਅ ’ਤੇ ਜ਼ੀਰੋ ਪੁਆਇੰਟ ’ਤੇ ਵਾਹਨਾਂ ਦੀ ਚੈਕਿੰਗ ਦੌਰਾਨ ਕਸ਼ਮੀਰ ਤੋਂ ਆ ਰਹੇ ਇੱਕ ਟਰੱਕ ਜਿਸ ਨੂੰ ਪੰਜਾਬ ਦੇ ਨਵਾਂਸ਼ਹਿਰ ਦਾ ਕੁਲਵਿੰਦਰ ਸਿੰਘ ਚਲਾ ਰਿਹਾ ਸੀ, ਨੂੰ ਰੋਕਿਆ ਗਿਆ। ਤਲਾਸ਼ੀ ਲੈਣ ’ਤੇ ਵਾਹਨ ਵਿੱਚੋਂ 21.5 ਕਿਲੋਗ੍ਰਾਮ ਹੈਰੋਇਨ ਦੇ 18 ਪੈਕਟ ਬਰਾਮਦ ਹੋਏ।’’ 


ਸੀਨੀਅਰ ਅਧਿਕਾਰੀ ਮੁਤਾਬਕ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਹੈ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਉਸ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:


Punjab Breaking News LIVE: ਸੀਐਮ ਭਗਵੰਤ ਮਾਨ ਦੀ ਕੋਠੀ ਨੂੰ ਕਿਸਾਨ ਪਾਉਣਗੇ ਘੇਰਾ, ਗੋਲ਼ੀ ਲੱਗਣ ਨਾਲ DSP ਗਗਨਦੀਪ ਭੁੱਲਰ ਦੀ ਮੌਤ, ਕੈਨੇਡਾ 'ਚ ਮਿਲੇਗੀ ਲੱਖਾਂ ਲੋਕਾਂ ਨੂੰ ਪੀਆਰ, ਜਹਾਜ਼ ਖਰੀਦਣ 'ਤੇ ਘਿਰੀ ਭਗਵੰਤ ਮਾਨ ਸਰਕਾਰ, ਹੁਣ ਹਰਿਆਣਾ ਕਮੇਟੀ ਕੋਲ ਜਾਏਗਾ ਗੁਰਦੁਆਰਿਆਂ ਦਾ ਪ੍ਰਬੰਧ