ਪੜਚੋਲ ਕਰੋ

Waris Punjab De: ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਵਿਰੁੱਧ ਜੇਲ੍ਹ 'ਚ ਘੜੀ ਜਾ ਰਹੀ ਸਾਜ਼ਿਸ਼ ? ਅਸਾਮ ਤੋਂ ਲਿਆਂਦਾ ਜਾਵੇ ਪੰਜਾਬ, SGPC ਨੇ CM ਮਾਨ ਨੂੰ ਲਿਖੀ ਚਿੱਠੀ

ਇਨ੍ਹਾਂ ਪੰਜਾਬ ਦੇ ਨੌਜਵਾਨਾਂ ਨਾਲ ਬੇਗਾਨਗੀ ਵਾਲਾ ਸਲੂਕ ਕਰਨ ਦੀ ਥਾਂ ਸਰਕਾਰ ਨੂੰ ਸੰਜੀਦਗੀ ਨਾਲ ਮਸਲੇ ਦਾ ਹੱਲ ਕਰਨ ਵੱਲ ਤੁਰਨਾ ਚਾਹੀਦਾ ਹੈ। ਕਿਉਂਕਿ ਇਹ ਸਿੱਖ ਨੌਜਵਾਨ ਪੰਜਾਬ ਨਾਲ ਸਬੰਧਤ ਹਨ, ਇਸ ਲਈ ਇਨ੍ਹਾਂ ਦੀ ਨਜ਼ਰਬੰਦੀ ਵੀ ਪੰਜਾਬ ਦੀ ਜੇਲ੍ਹ ਵਿੱਚ ਹੀ ਰੱਖੀ ਜਾਣੀ ਚਾਹੀਦੀ ਹੈ।

Punjab News: ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ NSA ਤਹਿਤ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਨੇ ਉਸ ਦੇ ਸਾਥੀਆਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਉਨ੍ਹਾਂ ਦੇ ਪਰਿਵਾਰ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਸਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚਿੱਠੀ ਲਿਖੀ ਗਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰਾਂ ਤੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਲਈ ਵੀ ਆਖਿਆ। ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਅੰਮ੍ਰਿਤਸਰ ’ਚ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਅਤੇ ਉਨ੍ਹਾਂ ਦੀ ਸਿਹਤ ਵੀ ਵਿਗੜ ਰਹੀ ਹੈ। ਇਸ ਲਈ ਸਰਕਾਰ ਨੂੰ ਇਹ ਮਾਮਲਾ ਤੁਰੰਤ ਹੱਲ ਕਰਨਾ ਚਾਹੀਦਾ ਹੈ।

ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖਕੇ ਕਿਹਾ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸਾਡੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਜੇਲ੍ਹ ਅੰਦਰ ਜਾਣਬੁੱਝ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਦੀਆਂ ਬੈਰਕਾਂ ਅੰਦਰ ਨਿੱਜਤਾ ਦੀ ਉਲੰਘਣਾ ਕਰਦਿਆਂ ਕੈਮਰੇ ਅਤੇ ਰਿਕਾਰਡਰ ਲਗਾਏ ਜਾਣ ਦੀ ਗੱਲ ਸਾਡੇ ਤੱਕ ਪੁੱਜੀ ਹੈ।  ਇਨ੍ਹਾਂ ਨੂੰ ਲੋੜ ਅਨੁਸਾਰ ਖਾਣਾ ਅਤੇ ਸਿਹਤ ਸਹੂਲਤਾਂ ਮੁਹੱਈਆ ਨਹੀਂ ਕਰਵਾਈਆਂ ਜਾ ਰਹੀਆਂ। ਇਸ ਦੇ ਰੋਸ ਵਜੋਂ ਇਨ੍ਹਾਂ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸ੍ਰੀ ਅੰਮ੍ਰਿਤਸਰ ਵਿਖੇ ਪਿਛਲੇ ਚਾਰ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰਦਿਆਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਅਤੇ ਉਨ੍ਹਾਂ ਦੀ ਸਿਹਤ ਵੀ ਵਿਗੜਨੀ ਸ਼ੁਰੂ ਗਈ ਹੈ।

SGPC ਪ੍ਰਧਾਨ ਨੇ ਕਿਹਾ ਕਿ ਮਹਿਸੂਸ ਹੁੰਦਾ ਹੈ ਕਿ ਜਿਵੇਂ ਜੇਲ੍ਹ ਅੰਦਰ ਇਨ੍ਹਾਂ ਨੌਜਵਾਨਾਂ ਵਿਰੁੱਧ ਕੋਈ ਸਾਜ਼ਸ਼ ਘੜੀ ਜਾ ਰਹੀ ਹੈ ਹੋਵੇ। ਇਨ੍ਹਾਂ ਦੇ ਮਾਨਵੀ ਅਧਿਕਾਰਾਂ ਦਾ ਉਲੰਘਣ ਪ੍ਰਵਾਨ ਨਹੀਂ ਕੀਤਾ ਜਾ ਸਕਦਾ, ਇਸ ਲਈ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਸੇਵਾਦਾਰ ਹੁੰਦਿਆਂ ਤੁਹਾਨੂੰ ਇਸ ਮਾਮਲੇ ਪ੍ਰਤੀ ਸੰਜੀਦਗੀ ਨਾਲ ਵਿਚਾਰ ਕਰਨ ਲਈ ਆਖਦਾ ਹਾਂ। ਇਨ੍ਹਾਂ ਪੰਜਾਬ ਦੇ ਨੌਜਵਾਨਾਂ ਨਾਲ ਬੇਗਾਨਗੀ ਵਾਲਾ ਸਲੂਕ ਕਰਨ ਦੀ ਥਾਂ ਸਰਕਾਰ ਨੂੰ ਸੰਜੀਦਗੀ ਨਾਲ ਮਸਲੇ ਦਾ ਹੱਲ ਕਰਨ ਵੱਲ ਤੁਰਨਾ ਚਾਹੀਦਾ ਹੈ। ਕਿਉਂਕਿ ਇਹ ਸਿੱਖ ਨੌਜਵਾਨ ਪੰਜਾਬ ਨਾਲ ਸਬੰਧਤ ਹਨ, ਇਸ ਲਈ ਇਨ੍ਹਾਂ ਦੀ ਨਜ਼ਰਬੰਦੀ ਵੀ ਪੰਜਾਬ ਦੀ ਜੇਲ੍ਹ ਵਿੱਚ ਹੀ ਰੱਖੀ ਜਾਣੀ ਚਾਹੀਦੀ ਹੈ। ਸੋ ਅਸਾਮ ਦੀ ਜਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖ ਨੌਜਵਾਨਾਂ ਨੂੰ ਤੁਰੰਤ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰ ਤੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਏ ਜਾਣ।

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget