ਪੜਚੋਲ ਕਰੋ
Advertisement
ਕਿਸਾਨ ਅੰਦੋਲਨ ਨੂੰ ਖਿੰਡਾਉਣ ਦੀ 'ਸਾਜਿਸ਼' ! ਕਿਸਾਨਾਂ ਨੇ ਕੀਤਾ ਵੱਡਾ ਖੁਲਾਸਾ
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੇ ਬੁੱਧੀਜੀਵੀ ਵਰਗ ਨੇ ਕੇਂਦਰ ਸਰਕਾਰ ਉੱਪਰ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜਿਸ਼ ਘੜਨ ਦਾ ਇਲਾਜ਼ਾਮ ਲਾਇਆ ਹੈ।
ਚੰਡੀਗੜ੍ਹ: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੇ ਬੁੱਧੀਜੀਵੀ ਵਰਗ ਨੇ ਕੇਂਦਰ ਸਰਕਾਰ ਉੱਪਰ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੀ ਸਾਜਿਸ਼ ਘੜਨ ਦਾ ਇਲਾਜ਼ਾਮ ਲਾਇਆ ਹੈ। ਇਨ੍ਹਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਕਿਸਾਨੀ ਨੂੰ ਬਰਬਾਦ ਕਰਨ ਵਾਲੇ ਖੇਤੀ ਕਾਨੂੰਨ ਵਾਪਸ ਲੈਣ ਤੋਂ ਇਨਕਾਰੀ ਹੈ। ਹੁਣ ਜਦੋਂ ਸਰਕਾਰ ਦੇ ਕਾਰਪੋਰਟ ਗੱਠਜੋੜ ਬੇਨਕਾਬ ਹੋਣ ਲੱਗਾ ਹੈ ਤਾਂ ਸਰਕਾਰ ਕਦੇ ਕਿਸਾਨਾਂ ਨੂੰ ਖਾਲਿਸਤਾਨੀ, ਕਦੇ ਅੱਤਵਾਦੀ ਤੇ ਕਦੇ ਮਾਓਵਾਦੀ ਦੱਸ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਵੱਲੋਂ ਕੀਤੀਆਂ ਟਿੱਪਣੀਆਂ ਬਾਰੇ ਕਿਹਾ ਕਿ ਭਾਜਪਾ ਵੱਲੋਂ ਪਹਿਲਾਂ ਕਿਸਾਨੀ ਅੰਦੋਲਨ ’ਤੇ ਖ਼ਾਲਿਸਤਾਨ ਦਾ ਠੱਪਾ ਲਾਉਣ ਦੇ ਯਤਨ ਕੀਤੇ ਗਏ ਪਰ ਸੱਤਾਧਾਰੀ ਧਿਰ ਨੂੰ ਮੂੰਹ ਦੀ ਖਾਣੀ ਪਈ। ਹੁਣ ਕੌਮੀ ਮੀਡੀਆ ਦੇ ਸਹਾਰੇ ਕਿਸਾਨਾਂ ਨੂੰ ਮਾਓਵਾਦੀ ਦੱਸ ਕੇ ਹਊਆ ਖੜ੍ਹਾ ਕੀਤਾ ਜਾ ਰਿਹਾ ਹੈ।
ਕਿਸਾਨ ਲੀਡਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਭਾਜਪਾਈ ਕਾਰਪੋਰੇਟਰਾਂ ਨੂੰ ਖੁਸ਼ ਕਰਨ ਲਈ ਕਿਸਾਨਾਂ ਦੇ ਸੰਘਰਸ਼ ਨੂੰ ਨਕਸਲੀ, ਮਾਓਵਾਦੀ, ਖ਼ਾਲਿਸਤਾਨੀ ਦੱਸ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਦੀ ਚਾਲ ਚੱਲ ਰਹੀ ਹੈ ਜਦਕਿ ਖੇਤੀ ਵਿਰੋਧੀ ਕਾਨੂੰਨ ’ਚ ਨਿਰੋਲ ਕਿਸਾਨੀ ਹੋਣ ਕਰਕੇ ਪੂਰੇ ਭਾਰਤ ਦੇ ਕਿਸਾਨ ਸ਼ਾਮਲ ਹਨ ਤੇ ਦੇਸ਼ ਦੇ ਹਰ ਵਰਗ ਤੋਂ ਹਮਾਇਤ ਮਿਲ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਅੰਮ੍ਰਿਤਸਰ
ਵਿਸ਼ਵ
Advertisement