Sidhu Moosewala murder case: ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਤੋਂ ਭਾਰਤ ਲਿਆਂਦੇ ਗਏ ਗੈਂਗਸਟਰ ਸਚਿਨ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਹਿਰਾਸਤ ਵਿੱਚ ਕਈ ਵੱਡੇ ਖੁਲਾਸੇ ਕੀਤੇ ਹਨ। ਸਚਿਨ ਨੇ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਪਲਾਨਿੰਗ ਦੁਬਈ 'ਚ ਕੀਤੀ ਗਈ ਸੀ। ਜਦੋਂ ਸਿੱਧੂ ਮੂਸੇਵਾਲਾ ਨੂੰ ਮਾਰਨ ਦੀ ਸਾਰੀ ਵਿਉਂਤਬੰਦੀ ਕੀਤੀ ਜਾ ਰਹੀ ਸੀ, ਉਸ ਸਮੇਂ ਗੈਂਗਸਟਰ ਲਾਰੈਂਸ ਬਿਸ਼ਨੋਈ ਵੀ ਜੇਲ੍ਹ ਤੋਂ ਫ਼ੋਨ 'ਤੇ ਉਨ੍ਹਾਂ ਨਾਲ ਲਗਾਤਾਰ ਸੰਪਰਕ ਵਿੱਚ ਸੀ।
ਸਚਿਨ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਉਹ ਗੈਂਗਸਟਰ ਵਿਕਰਮ ਬਰਾੜ ਨੂੰ ਪਹਿਲੀ ਵਾਰ ਦੁਬਈ ਵਿੱਚ ਮਿਲਿਆ ਸੀ। ਇਸ ਤੋਂ ਬਾਅਦ ਉਹ ਕਰੀਬ ਡੇਢ ਮਹੀਨਾ ਵਿਕਰਮ ਬਰਾੜ ਦੇ ਫਲੈਟ ਵਿੱਚ ਰਿਹਾ। ਇੱਥੋਂ ਉਹ ਅਜ਼ਰਬਾਈਜਾਨ ਲਈ ਰਵਾਨਾ ਹੋ ਗਿਆ। ਗੈਂਗਸਟਰ ਸਚਿਨ ਨੇ ਪੁਲਿਸ ਨੂੰ ਦੱਸਿਆ ਹੈ ਕਿ ਗੋਲਡੀ ਬਰਾੜ ਤੇ ਵਿਕਰਮ ਬਰਾੜ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਸਾਰੇ ਪੈਸੇ ਤੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਸੀ।
ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੈਂਗਸਟਰ ਸਚਿਨ ਥਾਪਨ ਨੂੰ ਕੱਲ੍ਹ ਭਾਰਤ ਲਿਆਂਦਾ ਗਿਆ ਸੀ। ਸਚਿਨ ਗੈਂਗਸਟਰ ਲਾਰੈਂਸ ਦਾ ਭਾਣਜਾ ਹੈ। ਉਹ ਮੂਸੇਵਾਲਾ ਕਤਲ ਕਾਂਡ ਦੇ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਹੈ। ਕਤਲ ਤੋਂ ਕੁਝ ਸਮਾਂ ਪਹਿਲਾਂ ਉਹ ਜਾਅਲੀ ਪਾਸਪੋਰਟ 'ਤੇ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਨਾਲ ਵਿਦੇਸ਼ ਭੱਜ ਗਿਆ ਸੀ। ਮੂਸੇਵਾਲਾ ਕਤਲ ਕੇਸ ਦੀ ਐਫਆਈਆਰ ਤੇ ਚਾਰਜਸ਼ੀਟ ਦੋਵਾਂ ਵਿੱਚ ਉਸ ਦਾ ਨਾਮ ਅੰਕਿਤ ਹੈ। ਦਿੱਲੀ ਪੁਲਿਸ ਅਨੁਸਾਰ ਸਚਿਨ ਨੇ ਹੀ ਹਰਿਆਣਾ ਦੇ ਸ਼ੂਟਰਾਂ ਨੂੰ ਬੋਲੇਰੋ ਮੁਹੱਈਆ ਕਰਵਾਈ ਸੀ ਜੋ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਨ।
ਹਾਸਲ ਜਾਣਕਾਰੀ ਮੁਤਾਬਕ ਸਚਿਨ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ। ਇੱਥੋਂ ਉਸ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਇਸ ਦੇ ਨਾਲ ਹੀ ਪੰਜਾਬ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਪੰਜਾਬ ਲਿਆਉਣ ਦੀ ਵੀ ਕੋਸ਼ਿਸ਼ ਕਰੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Punjab Breaking News LIVE: ਸੀਐਮ ਭਗਵੰਤ ਮਾਨ ਤੇ ਰਾਜਪਾਲ ਵਿਚਾਲੇ ਖੜਕੀ, ਹੁਣ ਮਿਲੇਗਾ ਗਰਮਾ ਗਰਮ ਮਿਡ-ਡੇਅ-ਮੀਲ, ਅੱਜ ਸਾਰਾ ਹਰਿਆਣਾ ਸਾਂਭੇਗੀ ਕੇਂਦਰੀ ਫੌਜਾਂ,ਖਹਿਰਾ ਬੇਟ ਦਾ ਨੌਜਵਾਨ 6 ਦਿਨਾਂ ਤੋਂ ਲਾਪਤਾ
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ