Punjab news: ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਪਾਈ ਜਿਸ ਨੇ ਸਿਆਸਤ ਵਿਚ ਹਲਚਲ ਮਚਾ ਦਿੱਤੀ ਹੈ।


ਵਿਧਾਇਕ ਨੇ ਪੋਸਟ ਪਾ ਕੇ ਕਿਹਾ ਕਿ ਉਨ੍ਹਾਂ ਦੇ ਵਿਰੋਧੀ ਸਿਆਸੀ ਧਨਾਢ ਵਧਦੀ ਹਰਮਨ ਪਿਆਰਤਾ ਨੂੰ ਦੇਖਦਿਆਂ ਬੁਖਲਾਹਟ ਵਿਚ ਆ ਕੇ ਜਾਨੋ ਮਾਰਨ ਦੀਆਂ ਸਾਜਿਸ਼ਾਂ ਰਚ ਰਹੇ ਹਨ। ਵਿਧਾਇਕ ਨੇ ਪੋਸਟ ’ਚ ਕਿਹਾ ਕਿ ‘ਮੈਂ ਆਮ ਲੋਕਾਂ ਦਾ ਐੱਮਐੱਲਏ ਹਾਂ ਅਤੇ ਆਮ ਕਿਸਾਨ ਪਰਿਵਾਰ ’ਚੋਂ ਹਾਂ।


ਲੋਕਾਂ ਨੇ ਮੈਨੂੰ ਵੱਡੇ ਧਨਾਢਾਂ ਨੂੰ ਹਰਾ ਕੇ ਐਨਾ ਮਾਣ ਬਖ਼ਸ਼ਿਆ, ਮੇਰੀ ਹਰਮਨ ਪਿਆਰਤਾ ਨੇ ਇਨ੍ਹਾਂ ਦੀ ਨੀਂਦ ਹਰਾਮ ਕਰ ਦਿੱਤੀ ਹੈ। ਵਿਧਾਇਕ ਨੇ ਲਿਖਿਆ ਕਿ ਮੇਰਾ ਹਲਕਾ ਮੇਰਾ ਪਰਿਵਾਰ ਹੈ, ਜਿਹਡ਼ੇ ਹਲਕੇ ਦੇ ਠੇਕੇਦਾਰ ਨੇ ਮੈਂ ਇਨ੍ਹਾਂ ਨੂੰ ਦੱਸ ਦੇਣਾ ਚਾਹੁੰਦਾ ਹਾਂ ਕਿ ਨਾ ਮੈਂ ਡਰਦਾ ਹਾਂ ਤੇ ਨਾ ਦਬਦਾ ਹਾਂ।


ਇਹ ਜਿਹਡ਼ੇ ਚੌਧਰੀ ਬਣੇ ਫਿਰਦੇ ਨੇ ਇਹ ਕਹਿੰਦੇ ਨੇ ਕਿ ਤੇਰੇ ’ਤੇ ਕਰੋਡ਼ ਰੁਪਏ ਲਗਾ ਕੇ ਤੈਨੂੰ ਖੂੰਝੇ ਲਗਾ ਦੇਵਾਂਗੇ ਜਾਂ ਕਿਸੇ ਯੂ.ਪੀ., ਬਿਹਾਰ ਦੇ ਗੁਰਗੇ ਤੋਂ ਟਰੱਕ ਚਡ਼ਵਾ ਦੇਵਾਂਗੇ। ਵਿਧਾਇਕ ਨੇ ਕਿਹਾ ਕਿ ਮੈਂ ਉਨ੍ਹਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਜੇਕਰ ਤੁਸੀਂ ਆਪਣੇ 25 ਸਾਲ ਦੇ ਕਾਰਜਕਾਲ ਦੌਰਾਨ ਹਲਕੇ ਦੀ ਸੇਵਾ ਕੀਤੀ ਹੁੰਦੀ ਤਾਂ ਤੁਹਾਨੂੰੂ ਐਨੀ ਘਟੀਆ ਰਾਜਨੀਤੀ ਨਾ ਕਰਨੀ ਪੈਂਦੀ।


ਇਹ ਵੀ ਪੜ੍ਹੋ: Gangwar in Jail: ਅੰਮ੍ਰਿਤਸਰ ਦੀ ਕੇਂਦਰੀ ਜੇਲ 'ਚ ਗੈਂਗਵਾਰ, ਪੁਰਾਣੀ ਰੰਜਿਸ਼ ਨੂੰ ਲੈ ਕੇ 2 ਗੁੱਟਾਂ 'ਚ ਟਕਰਾਅ, 6 ਜ਼ਖ਼ਮੀ


ਮੈਨੂੰ ਇੱਕ ਗੱਲ ਦੀ ਖੁਸ਼ੀ ਹੈ ਕਿ ਤੁਸੀਂ ਆਮ ਕਿਸਾਨ ਦਾ ਮੁੱਲ ਕਰੋਡ਼ਾਂ ਪਾ ਦਿੱਤਾ, ਤੁਸੀਂ ਆਪਣਾ ਲੰਮਾਂ ਕਾਰਜਕਾਲ ਦੇਖ ਲਵੋ ਅਤੇ ਮੇਰਾ 17 ਮਹੀਨੇ ਦਾ। ਮੈਂ ਜੋ ਵੀ ਹਾਂ ਆਪਣੇ ਲੋਕਾਂ ਲਈ ਹਾਂ ਅਤੇ ਹਰ ਵੇਲੇ ਹਾਜ਼ਰ ਹਾਂ’।


ਜਦੋਂ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਸਬੰਧੀ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਸ ਦੇ ਵਿਰੋਧੀ ਸਿਆਸੀ ਧਨਾਢ ਮੇਰੇ ਹਲਕੇ ਪ੍ਰਤੀ ਕੀਤੇ ਕੰਮਾਂ ਨੂੰ ਦੇਖ ਕੇ ਬੁਖਲਾਹਟ ਵਿਚ ਆਏ ਹੋਏ ਹਨ ਅਤੇ ਉਸ ਨੂੰ ਮਾਰਨ ਦੀਆਂ ਸਾਜਿਸ਼ਾਂ ਰਚ ਰਹੇ ਹਨ। ਵਿਧਾਇਕ ਨੇ ਸਪੱਸ਼ਟ ਤੌਰ ’ਤੇ ਤਾਂ ਕਿਸੇ ਰਾਜਸ਼ੀ ਪਾਰਟੀ ਦੇ ਆਗੂ ਦਾ ਨਾਮ ਨਹੀਂ ਲਿਆ ਪਰ ਉਨ੍ਹਾਂ ਨਾਲ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਕੌਣ ਸਾਜਿਸ਼ਾਂ ਰਚ ਰਿਹਾ ਹੈ। 


ਇਹ ਵੀ ਪੜ੍ਹੋ: Truck Operators : ਪੰਜਾਬ ਦੇ ਟਰੱਕ ਆਪਰੇਟਰਾਂ ਨੂੰ ਦਿੱਲੀ ਵੱਲੋਂ ਵੱਡਾ ਝਟਕਾ, ਸਰਕਾਰ ਨੇ ਲਿਆ ਇਹ ਸਖ਼ਤ ਫ਼ੈਸਲਾ