ਪੜਚੋਲ ਕਰੋ

APS ਦਿਓਲ ਦੀ ਨਿਯੁਕਤੀ ਤੇ 'ਆਪ' ਨੂੰ ਸਖ਼ਤ ਇਤਰਾਜ਼, ਕਿਹਾ ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਵਨਿਯੁਕਤ ਐਡੋਵੇਕਟ ਜਨਰਲ (ਏ.ਜੀ) ਅਮਰ ਪ੍ਰੀਤ ਸਿੰਘ ਦਿਓਲ ਦੀ ਨਿਯੁਕਤੀ ਉਤੇ ਸਖ਼ਤ ਇਤਰਾਜ਼ ਅਤੇ ਨਿਰਾਸ਼ਾ ਪ੍ਰਗਟ ਕੀਤੀ ਹੈ। 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਵਨਿਯੁਕਤ ਐਡੋਵੇਕਟ ਜਨਰਲ (ਏ.ਜੀ) ਅਮਰ ਪ੍ਰੀਤ ਸਿੰਘ ਦਿਓਲ (ਏ.ਪੀ. ਐਸ ਦਿਓਲ) ਦੀ ਨਿਯੁਕਤੀ ਉਤੇ ਸਖ਼ਤ ਇਤਰਾਜ਼ ਅਤੇ ਨਿਰਾਸ਼ਾ ਪ੍ਰਗਟ ਕੀਤੀ ਹੈ। 

ਚੀਮਾ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਅਸਲੀ ਚਿਹਰਾ ਐਨਾ ਜਲਦੀ ਨੰਗਾ ਹੋ ਜਾਵੇਗਾ, ਚੰਨੀ ਕੋਲੋਂ ਇਹ ਉਮੀਦ ਬਿਲਕੁਲ ਵੀ ਨਹੀਂ ਸੀ। ਚੰਨੀ ਸੰਵੇਦਨਸ਼ੀਲ ਮਾਮਲਿਆਂ 'ਚੋਂ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਬਾਦਲ ਪਰਿਵਾਰ ਨੂੰ ਬਚਾਉਣ ਲਈ ਚਰਨਜੀਤ ਸਿੰਘ ਚੰਨੀ ਤਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲੋਂ ਵੀ ਦੋ ਕਦਮ ਅੱਗੇ ਚਲੇ ਗਏ ਹਨ।

ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਬੱਜਰ ਗਲਤੀ ਤੁਰੰਤ ਸੁਧਾਰਨ ਦੀ ਅਪੀਲ ਕਰਦਿਆਂ ਏ.ਪੀ.ਐਸ ਦਿਓਲ ਨੂੰ ਏ.ਜੀ. ਦੇ ਅਹੁਦੇ ਤੋਂ ਤੁਰੰਤ ਹਟਾਉਣਾ ਚਾਹੀਦਾ ਹੈ। ਚੀਮਾ ਨੇ ਨਾਲ ਹੀ ਚਿਤਾਵਨੀ ਦਿੱਤੀ ਜੇਕਰ 10 ਦਿਨਾਂ ਦੇ ਅੰਦਰ- ਅੰਦਰ ਚੰਨੀ ਸਰਕਾਰ ਨੇ ਏ.ਪੀ.ਐਸ ਦਿਓਲ ਨੂੰ ਅਹੁਦੇ ਤੋਂ ਨਾ ਹਟਾਇਆ ਤਾਂ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਫ਼ੈਸਲਾਕੁੰਨ ਸੰਘਰਸ਼ ਕਰੇਗੀ, ਕਿਉਂਕਿ ਇਹ ਗੁਰੂ ਦੇ ਦੋਸ਼ੀਆਂ ਨੂੰ ਬਚਾਉਣ ਦੀ ਸਾਜਿਸ਼ ਹੈ।

ਹਰਪਾਲ ਸਿੰਘ ਚੀਮਾ ਨੇ ਏ.ਪੀ.ਐਸ ਦਿਓਲ ਵੱਲੋਂ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੇ ਕੇਸਾਂ ਵਿੱਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਲਈ ਸੀਨੀਅਰ ਵਕੀਲ ਵਜੋਂ ਪੈਰਵੀ ਦੇ ਦਸਤਾਵੇਜ਼ ਦਿਖਾਏ। 

ਚੀਮਾ ਨੇ ਕਿਹਾ ਕਿ ਏ.ਪੀ.ਐਸ ਦਿਓਲ ਨੇ ਸਿਰਫ਼ ਸੈਣੀ ਹੀ ਨਹੀਂ , ਸਗੋਂ ਹੋਰ ਦੋਸ਼ੀਆਂ ਦੇ ਕੇਸ ਵੀ ਏ.ਪੀ.ਐਸ ਦਿਓਲ ਹੀ ਲੜ ਰਹੇ ਹਨ। ਫਿਰ ਏ.ਪੀ.ਐਸ ਦਿਓਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਲੜੇ ਜਾ ਰਹੇ ਸੰਵੇਦਨਸ਼ੀਲ ਕੇਸਾਂ ਵਿਚੋਂ ਇਨਸਾਫ਼ ਦੀ ਕੀ ਉਮੀਦ ਕੀਤੀ ਜਾ ਸਕਦੀ ਹੈ?

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਹਿਲਾ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਬਾਦਲ ਪਰਿਵਾਰ ਅਤੇ ਸੁਮੇਧ ਸੈਣੀ ਨਾਲ ਮਿਲ ਕੇ ਬਹਿਬਲ ਕਲਾਂ ਅਤੇ ਬਰਗਾੜੀ ਮਾਮਲਿਆਂ ਵਿੱਚ ਇਨਸਾਫ਼ ਨਹੀਂ ਦਿਵਾਇਆ, ਅਤੇ ਹੁਣ ਚੰਨੀ ਨੇ ਸਾਰੀਆਂ ਹੱਦਾਂ ਟੱਪਦਿਆਂ ਸੁਮੇਧ ਸੈਣੀ ਦੇ ਵਕੀਲ ਨੂੰ ਹੀ ਐਡਵੋਕੇਟ ਜਨਰਲ ਬਣਾ ਦਿੱਤਾ ਹੈ।

ਚੀਮਾ ਨੇ ਕਿਹਾ, ''ਇਹ ਸੋਚੀ ਸਮਝੀ ਸਾਜਿਸ਼ ਦਾ ਨਤੀਜਾ ਹੈ। ਇੰਝ ਲੱਗਦਾ ਹੈ ਜਿਵੇਂ ਬਾਦਲਾਂ ਅਤੇ ਸੈਣੀ ਨੇ ਸਾਰੀ ਸਰਕਾਰੀ ਮਸ਼ੀਨਰੀ ਆਪਣੇ ਹੱਥ 'ਚ ਲੈ ਰੱਖੀ ਹੈ। ਨਤੀਜਣ ਚੰਨੀ ਵੀ ਕੈਪਟਨ ਦੇ ਰਾਹ ਤੁਰ ਪਏ ਹਨ।'' ਉਨਾਂ ਕਿਹਾ ਕਿ ਨਵੇਂ ਮੁੱਖ ਮੰਤਰੀ ਕੋਲੋਂ ਇਹ ਉਮੀਦ ਹਰਗਿਜ਼ ਨਹੀਂ ਸੀ। 

ਟਾਪ ਹੈਡਲਾਈਨ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget