(Source: ECI/ABP News)
Punjab CM Channi: ਬੇਅਦਬੀ ਦੇ ਸਾਜ਼ਿਸ਼ਕਾਰਾਂ ਦਾ ਜਲਦ ਪਰਦਾਫਾਸ਼ ਹੋਏਗਾ: ਮੁੱਖ ਮੰਤਰੀ ਚੰਨੀ ਨੇ ਦਿੱਤੇ ਸਖਤ ਸੰਕੇਤ
Sacrilege Cases in Punjab: ਸੂਬੇ ਵਿੱਚ ਅਮਨ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਉਨ੍ਹਾਂ ਲੋਕਾਂ ਨੂੰ ਮੌਜੂਦਾ ਸੰਵੇਦਨਸ਼ੀਲ ਸਥਿਤੀ ਵਿਚ ਸੰਜਮ ਰੱਖਣ ਲਈ ਵੀ ਆਖਿਆ।
![Punjab CM Channi: ਬੇਅਦਬੀ ਦੇ ਸਾਜ਼ਿਸ਼ਕਾਰਾਂ ਦਾ ਜਲਦ ਪਰਦਾਫਾਸ਼ ਹੋਏਗਾ: ਮੁੱਖ ਮੰਤਰੀ ਚੰਨੀ ਨੇ ਦਿੱਤੇ ਸਖਤ ਸੰਕੇਤ Conspirators of Sacrilege will be exposed soon: CM Channi hints Punjab CM Channi: ਬੇਅਦਬੀ ਦੇ ਸਾਜ਼ਿਸ਼ਕਾਰਾਂ ਦਾ ਜਲਦ ਪਰਦਾਫਾਸ਼ ਹੋਏਗਾ: ਮੁੱਖ ਮੰਤਰੀ ਚੰਨੀ ਨੇ ਦਿੱਤੇ ਸਖਤ ਸੰਕੇਤ](https://feeds.abplive.com/onecms/images/uploaded-images/2021/12/15/37646146249f7daa4ac7da6ccf219471_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਵਾਪਰੀ ਮੰਦਭਾਗੀ ਘਟਨਾ ਦੇ ਮਾਮਲੇ ਦੀ ਸਰਕਾਰ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਤੇ ਸਾਜ਼ਿਸ਼ਕਾਰਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੁਝ ਸਮਾਜ ਵਿਰੋਧੀ ਤਾਕਤਾਂ ਆਪਣੇ ਨਾਪਾਕ ਮਨਸੂਬਿਆਂ ਤਹਿਤ ਅਜਿਹੀਆਂ ਕਾਰਵਾਈਆਂ ਕਰਵਾ ਸਕਦੀਆਂ ਹਨ ਜਿਨ੍ਹਾਂ ਨੂੰ ਨਾਕਾਮ ਕਰਨ ਲਈ ਚੌਕਸ ਹੋਣਾ ਜ਼ਰੂਰੀ ਹੈ।
ਸੂਬੇ ਵਿੱਚ ਅਮਨ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਉਨ੍ਹਾਂ ਲੋਕਾਂ ਨੂੰ ਮੌਜੂਦਾ ਸੰਵੇਦਨਸ਼ੀਲ ਸਥਿਤੀ ਵਿਚ ਸੰਜਮ ਰੱਖਣ ਲਈ ਵੀ ਆਖਿਆ। ਉਨ੍ਹਾਂ ਦੱਸਿਆ ਕਿ ਪੁਲਿਸ ਤੇ ਹੋਰ ਸੁਰੱਖਿਆ ਬਲ ਸਮਾਜ ਵਿਰੋਧੀ ਤਾਕਤਾਂ ਦੀਆਂ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਕੀਮਤ ’ਤੇ ਅਮਨ-ਸ਼ਾਂਤੀ ਨੂੰ ਭੰਗ ਨਹੀਂ ਹੋਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਚੰਨੀ ਨੇ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਇਸ ਨੂੰ ਸਭ ਤੋਂ ਘਿਣਾਉਣੀ ਕਾਰਵਾਈ ਦੱਸਿਆ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ ਸਗੋਂ ਹਿਰਦੇ ਵੀ ਵਲੂੰਧਰੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਧਰਮ ਅਸਥਾਨਾਂ, ਗੁਰਦੁਆਰਿਆਂ, ਮੰਦਰਾਂ ਆਦਿ ਦੀ ਸੁਰੱਖਿਆ ਲਈ ਪੂਰੀ ਸਾਵਧਾਨੀ ਵਰਤਣ।
ਦੱਸ ਦਈਏ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦੀ ਜਾਂਚ ਲਈ ਪੁਲਿਸ ਕਮਿਸ਼ਨਰੇਟ ਦੇ ਡੀਸੀਪੀ (ਲਾਅ ਐਂਡ ਆਰਡਰ) ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾ ਦਿੱਤੀ ਗਈ ਹੈ। ਪੁਲਿਸ ਨੇ ਬੇਅਦਬੀ ਕਰਨ ਵਾਲੇ ਨੌਜਵਾਨ ਖਿਲਾਫ਼ ਧਾਰਾ 295ਏ ਤੇ 307 ਹੇਠ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਬੇਅਦਬੀ ਦੀਆਂ ਘਟਨਾਵਾਂ ਚੋਣਾਂ ਨੇੜੇ ਹੀ ਕਿਉਂ ਵਾਪਰਦੀਆਂ? ਸੁਖਬੀਰ ਬਾਦਲ ਨੇ ਉਠਾਏ ਵੱਡੇ ਸਵਾਲ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)