ਬਰਨਾਲਾ : ਬਰਨਾਲਾ ਪੁਲਿਸ ਦੇ ਕਾਂਸਟੇਬਲ ਸਤਨਾਮ ਸ਼ਰਮਾ ਦਾ ਅੱਜ ਸ਼ਾਮ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਹੈ। ਬਰਨਾਲਾ ਪੁਲਿਸ ਵੱਲੋਂ ਕਾਂਸਟੇਬਲ ਸਤਨਾਮ ਸ਼ਰਮਾ ਨੂੰ ਸਲਾਮੀ ਦਿੱਤੀ ਗਈ। ਕਾਂਸਟੇਬਲ ਸਤਨਾਮ ਦੇ ਅੰਤਿਮ ਸਸਕਾਰ ਮੌਕੇ ਬਰਨਾਲਾ ਪੁਲਿਸ ਦੇ ਅਧਿਕਾਰੀਆਂ ਅਤੇ ਸ਼ਹਿਰ ਵਾਸੀਆਂ ਨੇ ਨਮ ਅੱਖਾਂ ਨਾਲ ਸਤਨਾਮ ਨੂੰ ਅੰਤਿਮ ਵਿਦਾਇਗੀ ਦਿੱਤੀ ਹੈ। ਇਸ ਮੌਕੇ ਬਰਨਾਲਾ ਪੁਲਿਸ ਦੇ ਅਧਿਕਾਰੀਆਂ ਨੇ ਕਿਹਾ ਕਿ ਅਸੀਂ ਸਤਨਾਮ ਦੇ ਪਰਿਵਾਰ ਦੇ ਨਾਲ ਖੜੇ ਹਾਂ, ਉਸਦੇ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

 

 ਕਾਂਸਟੇਬਲ ਸਤਨਾਮ ਸ਼ਰਮਾ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ ਸੀ। 20 ਸਤੰਬਰ ਨੂੰ ਸਤਨਾਮ ਮੁਹਾਲੀ ਕ੍ਰਿਕਟ ਸਟੇਡੀਅਮ ਤੋਂ ਡਿਊਟੀ ਦੇ ਕੇ ਵਾਪਸ ਬਰਨਾਲਾ ਆ ਰਿਹਾ ਸੀ ਕਿ ਪਟਿਆਲਾ ਨੇੜੇ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਸੀ ਅਤੇ ਕਈ ਦਿਨਾਂ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਸੀ। ਜਿਸ ਤੋਂ ਬਾਅਦ ਅੱਜ ਸਤਨਾਮ ਸ਼ਰਮਾ ਦੀ ਮੌਤ ਹੋ ਗਈ ਹੈ।

 

ਕਾਂਸਟੇਬਲ ਸਤਨਾਮ ਸ਼ਰਮਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ ,ਜੋ ਕਿ ਬਰਨਾਲਾ ਦੇ ਥਾਣਾ ਸਿਟੀ ਵਿੱਚ ਪੀ.ਸੀ.ਆਰ. ਵਿੱਚ ਸੇਵਾ ਨਿਭਾ ਰਿਹਾ ਸੀ। ਸਤਨਾਮ ਦੇ ਇਲਾਜ ਲਈ ਸੋਸ਼ਲ ਮੀਡੀਆ 'ਤੇ ਵੀ ਮਦਦ ਦੀ ਅਪੀਲ ਕੀਤੀ ਗਈ ਸੀ ਅਤੇ ਜਿੱਥੇ ਲੋਕਾਂ ਨੇ ਸਤਨਾਮ ਦੇ ਇਲਾਜ ਲਈ ਵੱਡੀ ਪੱਧਰ 'ਤੇ ਮਦਦ ਕੀਤੀ, ਉਥੇ ਹੀ ਪੰਜਾਬ ਪੁਲਿਸ ਦੇ ਡੀਜੀਪੀ ਨੇ ਵੀ ਟਵੀਟ ਕਰਕੇ ਸਤਨਾਮ ਦੇ ਇਲਾਜ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਸੀ।


 

ਜ਼ਿਕਰਯੋਗ ਹੈ ਕਿ 20 ਸਤੰਬਰ ਨੂੰ ਸੜਕ ਹਾਦਸੇ ਵਿੱਚ ਸਤਨਾਮ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਸਥਾਨਕ ਹਸਪਤਾਲ ਭਰਤੀ ਕਰਵਾਇਆ ਗਿਆ ਸੀ। ਲੰਬਾ ਸਮਾਂ ਜ਼ਖ਼ਮਾਂ ਦੀ ਤਾਬ ਝੱਲਣ ਤੋਂ ਬਾਅਦ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ,ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।