ਪੜਚੋਲ ਕਰੋ

ਡੀਜੀਪੀ ਦੇ ਹੁਕਮਾਂ ਨੇ ਪੁਲਿਸ ਨੂੰ ਪਾਈਆਂ ਭਾਜੜਾਂ, ਪੂਰੇ ਪੁਲਿਸ ਵਿਭਾਗ 'ਚ ਮਚੀ ਹੱਲਚਲ

ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਇੱਕ ਆਦੇਸ਼ ਨੇ ਪੂਰੇ ਪੁਲਿਸ ਵਿਭਾਗ 'ਚ ਹੱਲਚਲ ਪੈਦਾ ਕਰ ਦਿੱਤੀ ਹੈ।

ਰੌਬਟ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੇ ਇੱਕ ਆਦੇਸ਼ ਨੇ ਪੂਰੇ ਪੁਲਿਸ ਵਿਭਾਗ 'ਚ ਹੱਲਚਲ ਪੈਦਾ ਕਰ ਦਿੱਤੀ ਹੈ। ਇਸ ਆਦੇਸ਼ ਨੇ ਪੁਲਿਸ ਮੁਲਾਜ਼ਮਾਂ ਨੂੰ ਭਾਜੜ ਪਾ ਦਿੱਤੀ ਹੈ। ਮੁਲਾਜ਼ਮ ਤਾਂ ਹੁਣ ਵੱਖ-ਵੱਖ ਤਰ੍ਹਾਂ ਦੇ ਬਹਾਨੇ ਲੈ ਕਿ ਪੁਲਿਸ ਹੈੱਡਕੁਆਟਰ ਵੀ ਪਹੁੰਚ ਰਹੇ ਹਨ। ਦਰਅਸਲ, ਦਿਨਕਰ ਗੁਪਤਾ ਨੇ ਆਦੇਸ਼ ਕੀਤਾ ਹੈ ਕਿ ਇੱਕ ਹੀ ਜਗ੍ਹਾ ਤੇ 15 ਸਾਲ ਤੱਕ ਨੌਕਰੀ ਕਰ ਰਹੇ ਹੌਲਦਾਰ ਤੋਂ ਲੈ ਕੇ ਥਾਣੇਦਾਰ ਤੱਕ ਨੂੰ ਹੁਣ ਜ਼ਿਲ੍ਹਾ ਛੱਡਣਾ ਹੋਏਗਾ। ਇੰਨਾ ਹੀ ਨਹੀਂ ਜੇ ਕਿਸੇ ਨੇ ਇੱਕੋ ਰੇਂਜ ਵਿੱਚ 20 ਸਾਲ ਤੱਕ ਆਪਣੀ ਸੇਵਾ ਨਿਭਾਈ ਹੈ ਤਾਂ ਉਸ ਦੀ ਰੇਂਜ ਵੀ ਬਦਲੀ ਜਾਏਗੀ। 2007 ਦੇ ਪੁਲਿਸ ਐਕਟ ਵਿੱਚ ਵਿਵਸਥਾ ਹੈ ਪਰ 13 ਸਾਲ ਤੱਕ ਵੋਟ ਬੈਂਕ ਤੇ ਰਾਜਨੀਤੀ ਦੇ ਚੱਕਰ 'ਚ ਇਹ ਮਾਮਲਾ ਦੱਬਿਆ ਰਿਹਾ। ਇੱਕੋ ਥਾਂ ਪੋਸਟਿੰਗ ਦੇ ਕਾਰਨ ਹਰ ਪਾਸੇ ਪੁਲਿਸ ਦੇ ਮਾਫੀਆ ਨਾਲ ਸੈਟਿੰਗ ਦੇ ਮਾਮਲੇ ਸਾਹਮਣੇ ਆ ਰਹੇ ਸੀ। ਇੰਨਾ ਹੀ ਨਹੀਂ ਵੱਡੇ-ਵੱਡੇ ਗੈਂਗਸਟਰਾਂ ਦੇ ਤਾਰ ਵੀ ਪੁਲਿਸ ਨਾਲ ਜੁੜੇ ਮਿਲੇ ਹਨ। ਡੀਜੀਪੀ ਦੇ ਇਸ ਆਦੇਸ਼ ਮਗਰੋਂ ਲਿਸਟ ਤਿਆਰ ਹੋਣੀ ਸ਼ੁਰੂ ਹੋ ਗਈ ਹੈ ਪਰ ਇਸ ਦੌਰਾਨ ਕਈ ਪੁਲਿਸ ਮੁਲਾਜ਼ਮ ਕਈ ਬਹਾਨੇ ਲੈ ਕੇ ਹੈੱਡ ਕੁਆਟਰ ਪਹੁੰਚ ਰਹੇ ਹਨ। ਕਈ ਮੁਲਾਜ਼ਮ ਇਹ ਕਹਿ ਰਹੇ ਹਨ ਕਿ ਕੋਰੋਨਾ ਕਾਲ ਵਿੱਚ ਫੈਮਲੀ ਨੂੰ ਨਵੀਂ ਜਗ੍ਹਾਂ ਲੈ ਕੇ ਜਾਣਾ ਜੋਖਮ ਭਰਿਆ ਹੋ ਸਕਦਾ ਹੈ। ਸਾਲ 2010 ਤੋਂ ਬਾਅਦ ਰਾਜ ਵਿੱਚ ਪੁਲਿਸ ਵਿੱਚ ਭਰਤੀ ਕੀਤੇ 400 ਦੇ ਕਰੀਬ ਸਬ-ਇੰਸਪੈਕਟਰਾਂ ਨੂੰ ਆਪਣਾ ਘਰ ਛੱਡਣਾ ਪਏਗਾ ਕਿਉਂਕਿ ਪੁਲਿਸ ਐਕਟ ਅਨੁਸਾਰ, ਐਸਆਈ ਆਪਣੇ ਗ੍ਰਹਿ ਕਸਬੇ ਵਿੱਚ ਸੇਵਾਵਾਂ ਪ੍ਰਦਾਨ ਨਹੀਂ ਕਰ ਸਕਦਾ। ਇਸ ਰੈਂਕ ਦੇ ਅਧਿਕਾਰੀਆਂ ਨੇ ਆਪਣੇ ਗ੍ਰਹਿ ਕਸਬੇ ਵਿੱਚ ਆਪਣੀ ਜ਼ਿੰਦਗੀ ਦੀ ਦੂਜੀ ਪਾਰੀ (ਵਿਆਹ) ਦੀ ਸ਼ੁਰੂਆਤ ਵੀ ਕੀਤੀ ਹੈ ਤੇ ਘਰ ਵੀ ਬਣਾਏ ਹਨ।ਜਲੰਧਰ ਰੇਂਜ ਤੇ ਕਮਿਸ਼ਨਰੇਟ ਵਿੱਚ 24 ਐਸਆਈ ਹਨ ਜਿਨ੍ਹਾਂ ਨੂੰ ਆਪਣਾ ਘਰ ਛੱਡਣਾ ਪਏਗਾ।

ਟਾਪ ਹੈਡਲਾਈਨ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ
ਜਲੰਧਰ 'ਚ ਐਕਸਾਈਜ਼ ਵਿਭਾਗ ਦੀ Raid, ਘਰ ਅਤੇ ਗੋਦਾਮ ਖੰਗਾਲਿਆ; ਮੱਚੀ ਹਫੜਾ-ਦਫੜੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget