459 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸਰਫੇਸ ਵਾਟਰ ਸਪਲਾਈ ਪ੍ਰੋਜ਼ੈਕਟ ਦਾ ਨਿਰਮਾਣ ਸ਼ੁਰੂ, 122 ਪਿੰਡਾਂ ਚ ਪਹੁੰਚੇਗਾ ਸਾਫ਼ ਪਾਣੀ
ਪੰਜਾਬ ਸਰਕਾਰ ਵੱਲੋਂ ਅਬੋਹਰ ਤੇ ਬੱਲੂਆਣਾ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸਾਫ਼ ਸੁਥਰਾ ਨਹਿਰੀ ਪਾਣੀ ਉਪਲੱਬਧ ਕਰਵਾਉਣ ਲਈ ਬੱਲੂਆਣਾ ਹਲਕੇ ਦੇ ਪਿੰਡ ਪੱਤਰੇਵਾਲਾ ਵਿੱਚ ਲਾਏ ਜਾ ਰਹੇ ਲਾਰਜ ਸਰਫੇਸ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ
ਅਬੋਹਰ: ਪੰਜਾਬ ਸਰਕਾਰ ਵੱਲੋਂ ਅਬੋਹਰ ਤੇ ਬੱਲੂਆਣਾ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਸਾਫ਼ ਸੁਥਰਾ ਨਹਿਰੀ ਪਾਣੀ ਉਪਲੱਬਧ ਕਰਵਾਉਣ ਲਈ ਬੱਲੂਆਣਾ ਹਲਕੇ ਦੇ ਪਿੰਡ ਪੱਤਰੇਵਾਲਾ ਵਿੱਚ ਲਾਏ ਜਾ ਰਹੇ ਲਾਰਜ ਸਰਫੇਸ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ।
ਇਸ ਮੌਕੇ 'ਤੇ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਤੇ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਪੁੱਜੇ। ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਇਸ ਵੱਡੇ ਪ੍ਰੋਜੈਕਟ ਨਾਲ ਅਬੋਹਰ,ਬਲੂਆਣਾ ਤੇ ਫਾਜ਼ਿਲਕਾ ਦੇ 122 ਪਿੰਡਾਂ ਅਤੇ 15 ਢਾਣੀਆਂ ਦੇ ਲੋਕਾਂ ਨੂੰ ਘਰ ਘਰ ਤਕ ਸਾਫ਼ ਸੁਥਰਾ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ।ਇਹ 15 ਪ੍ਰਾਜੈਕਟ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਤਲਵਾੜਾ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਦੇ ਲਗਭਗ 1700 ਪਿੰਡਾਂ ਨੂੰ ਕਵਰ ਕਰਨਗੇ।
ਜਿੰਪਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਖੇਤਰਾਂ ਵਿੱਚ ਬਣਾਏ ਜਾ ਰਹੇ 59 ਐਸ.ਟੀ.ਪੀਜ਼. ਵਿੱਚ ਨੇੜਲੇ ਪਿੰਡਾਂ ਦੇ ਗੰਦੇ ਪਾਣੀ ਨੂੰ ਸੋਧਣ ਦੀਆਂ ਸੰਭਾਵਨਾਵਾਂ ਤਲਾਸ਼ਣ ਦੇ ਵੀ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀ ਠੋਸ ਅਤੇ ਤਰਲ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਲੋੜਾਂ ਬਾਰੇ ਯਤਨ ਕਰਨ ਦੇ ਨਿਰਦੇਸ਼ ਵੀ ਦਿੱਤੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :