Shambhu Village Accident : ਅੰਬਾਲਾ-ਰਾਜਪੁਰਾ ਰੋਡ ’ਤੇ ਸਥਿਤ ਸ਼ੰਭੂ ਪੁਲ ਨੇੜੇ ਕੰਟੇਨਰ ਅਤੇ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਦੋ ਡਰਾਈਵਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ। ਜਦਕਿ ਟਰਾਲੀ ’ਤੇ ਸਵਾਰ ਇਕ ਮਜ਼ਦੂਰ ਜ਼ਖ਼ਮੀ ਹੋ ਗਿਆ।

Continues below advertisement

ਪੜ੍ਹੋ ਹੋਰ ਖ਼ਬਰਾਂ : ਟਰੈਕਟਰ ਤੋਂ ਡਿੱਗਣ ਨਾਲ 15 ਸਾਲਾ ਲੜਕੇ ਦੀ ਮੌਤ ,ਖੇਤ ਨੂੰ ਜਾਂਦੇ ਸਮੇਂ ਵਾਪਰਿਆ ਹਾਦਸਾ

ਜਾਣਕਾਰੀ ਅਨੁਸਾਰ ਕੰਟੇਨਰ ਅੰਬਾਲਾ ਵਾਲੇ ਪਾਸੇ ਤੋਂ ਆ ਰਿਹਾ ਸੀ, ਜਦੋਂ ਕਿ ਟਰੈਕਟਰ-ਟਰਾਲੀ ਮੋਹਾਲੀ ਜ਼ਿਲ੍ਹੇ ਦੇ ਲਾਲੜੂ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਜੋਲੀ ਵਿੱਚ ਇੱਕ ਇੱਟਾਂ ਦੇ ਭੱਠੇ ਤੋਂ ਇੱਟਾਂ ਲੈ ਕੇ ਅੰਬਾਲਾ ਵੱਲ ਜਾ ਰਹੀ ਸੀ। ਜਿਵੇਂ ਹੀ ਉਹ ਸ਼ੰਭੂ ਦੇ ਨੇੜੇ ਪਹੁੰਚੇ ਤਾਂ ਦੋਵੇਂ ਵਾਹਨਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।

Continues below advertisement

ਮ੍ਰਿਤਕਾਂ ਦੀ ਪਛਾਣ ਉਤਰਾਖੰਡ ਦੇ ਹਰਿਦੁਆਰ ਦੇ ਰਹਿਣ ਵਾਲੇ ਕੰਟੇਨਰ ਡਰਾਈਵਰ ਸਾਜਿਦ (43) ਅਤੇ ਉੱਤਰ ਪ੍ਰਦੇਸ਼ ਦੇ ਬਦਾਉਂ ਦੇ ਰਹਿਣ ਵਾਲੇ ਟਰੈਕਟਰ ਡਰਾਈਵਰ ਸ਼ਿਵਕਾਂਤ (30) ਵਜੋਂ ਹੋਈ ਹੈ। ਦੋਵੇਂ ਡਰਾਈਵਰ ਪ੍ਰਵਾਸੀ ਮਜ਼ਦੂਰ ਸਨ। ਸ਼ੰਭੂ ਥਾਣੇ ਦੇ ਐਸਐਚਓ ਇੰਸਪੈਕਟਰ ਸਵਰਨ ਸਿੰਘ ਬੋਹਰਪੁਰ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਇੱਕ ਪੁਲਿਸ ਟੀਮ ਮੌਕੇ 'ਤੇ ਪਹੁੰਚੀ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਹੋਰ ਖ਼ਬਰਾਂ : ਨੌਜਵਾਨ ਦੀ ਅਮਰੀਕਾ ਤੋਂ ਪਿੰਡ ਪਹੁੰਚੀ ਮ੍ਰਿਤਕ ਦੇਹ  , ਪਰਿਵਾਰ ਦਾ ਰੋ -ਰੋ ਬੁਰਾ ਹਾਲ

ਦੋਵੇਂ ਨੁਕਸਾਨੇ ਗਏ ਵਾਹਨਾਂ ਨੂੰ ਸੜਕ ਤੋਂ ਹਟਾ ਦਿੱਤਾ ਗਿਆ ਹੈ ਅਤੇ ਆਵਾਜਾਈ ਬਹਾਲ ਕਰ ਦਿੱਤੀ ਗਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨੂੰ ਸੰਭਾਵਿਤ ਕਾਰਨਾਂ ਵਜੋਂ ਦਰਸਾਇਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।