ਸੰਗਰੂਰ: ਐੱਨ. ਐੱਚ. ਐੱਮ ਦੇ ਕੱਚੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੰਗਰੂਰ ਨਿਵਾਸ 'ਤੇ ਹੱਲਾ ਬੋਲ ਦਿੱਤਾ ਹੈ।ਪੂਰੇ ਪੰਜਾਬ ਤੋਂ ਆਪਣੀਆਂ ਮੰਗਾਂ ਲੈ ਕੇ ਆਏ NHM ਕੱਚੇ ਮੁਲਾਜ਼ਮ ਵੱਡੀ ਗਿਣਤੀ 'ਚ ਮੁੱਖ ਮੰਤਰੀ ਰਿਹਾਇਸ਼ ਵੱਲ ਵਧੇ।ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।
ਅੱਜ ਸੰਗਰੂਰ 'ਚ ਪੰਜਾਬ ਭਰ ਤੋਂ ਵੱਡੀ ਗਿਣਤੀ 'ਚ ਪਹੁੰਚੇ NHM ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਰੋਸ ਪ੍ਰਦਰਸ਼ਨ ਕੀਤਾ। ਜਿਸ 'ਚ NHM ਮਹਿਲਾ ਮੁਲਾਜ਼ਮਾਂ ਦੀ ਪੁਲਿਸ ਨਾਲ ਝੜਪ ਹੋ ਗਈ।
ਐਨ.ਐਚ.ਐਮ ਮੁਲਾਜ਼ਮਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਮਹੀਨਾਵਾਰ 7000 ਤੋਂ 10000 ਤਨਖਾਹ 'ਤੇ ਕੰਮ ਕਰ ਰਹੇ ਹਨ। ਜਿਸ ਨਾਲ ਉਹ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਕਰਦੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਉਨ੍ਹਾਂ ਨਾਲ ਵਾਅਦੇ ਕੀਤੇ ਸੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੋਰੋਨਾ ਦੇ ਸਮੇਂ ਵਿੱਚ ਉਹਨਾਂ ਬੱਚਿਆਂ ਨਾਲ ਕੰਮ ਕੀਤਾ।ਉਹ ਚਾਹੁੰਦੇ ਹਨ ਕਿ ਸਰਕਾਰ ਉਨ੍ਹਾਂ ਨੂੰ ਪੱਕਾ ਕਰੇ, ਉਹ ਮੁਲਾਜ਼ਮਾਂ ਦਾ ਹਾਲ ਕਿਉਂ ਨਹੀਂ ਪੁੱਛਦੇ, ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਏਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :