ਚੰਡੀਗੜ੍ਹ/ ਜੰਲਧਰ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ ਕੱਚੇ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਦੇ 27 ਡਿਪੂਆਂ 'ਚ 2 ਘੰਟੇ ਦੀ ਹੜਤਾਲ ਕੀਤੀ ਜਾਏਗੀ। ਪੰਜਾਬ ਯੂਨੀਅਨ ਦੀ ਮੰਗ ਹੈ ਕਿ ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ ਅਤੇ ਬਕਾਇਆ ਤਨਖ਼ਾਹ ਦਿੱਤੀ ਜਾਵੇ।


ਰੋਡਵੇਜ਼, ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਬੁਲਾਰਿਆਂ ਨੇ ਡਿਪੂ-1 ਦੇ ਸਾਹਮਣੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਹਾ, ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਕੱਚੇ ਕਰਮਚਾਰੀਆਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸੀ। ਪਰ ਇਹ ਵਾਅਦੇ ਪੂਰੇ ਕਰਨਾ ਤਾਂ ਦੂਰ ਕਰਮਚਾਰੀਆਂ ਨੂੰ ਤਨਖਾਹ ਵੀ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਨੇ ਸੰਘਰਸ਼ ਦਾ ਰਾਹ ਅਪਣਾਇਆ ਹੈ।


ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ ਇਸ ਦੇ ਵਿਰੋਧ 'ਚ 13 ਜੁਲਾਈ ਮੰਗਲਵਾਰ ਨੂੰ ਬੱਸ ਅੱਡਾ ਬੰਦ ਕਰਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ, ਜਿਸ ਲਈ ਸਰਕਾਰ ਦੀਆਂ ਠੇਕਾ ਕਰਮਚਾਰੀਆਂ ਪ੍ਰਤੀ ਅਪਣਾਈਆਂ ਨੀਤੀਆਂ ਜ਼ਿੰਮੇਵਾਰ ਹੋਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਬੱਸ ਅੱਡਾ ਬੰਦ ਕਰਨ ਵਿੱਚ ਸਰਕਾਰ ਨੇ ਕੋਈ ਰੋਕ ਲਾਈ ਤਾਂ ਚੱਕਾ ਜਾਮ ਕੀਤਾ ਜਾਵੇਗਾ।


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ