ਪੜਚੋਲ ਕਰੋ

ਪੰਜਾਬ 'ਚ ਪੱਕੇ ਹੋਣਗੇ ਠੇਕੇ 'ਤੇ ਕੰਮ ਕਰਦੇ ਮੁਲਾਜ਼ਮ! ਮੁੱਖ ਮੰਤਰੀ ਨੇ ਕੀਤਾ ਤਿੰਨ ਮੈਂਬਰੀ ਕੈਬਨਿਟ ਕਮੇਟੀ ਦਾ ਗਠਨ

ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਇਸ ਲਈ ਨਵੇਂ ਬਿੱਲ ਦੇ ਖਰੜੇ ਨੂੰ ਲਾਗੂ ਕਰਨ ਤੋਂ ਪਹਿਲਾਂ ਸਾਰੇ ਕਾਨੂੰਨੀ ਅੜਿੱਕੇ ਦੂਰ ਕੀਤੇ ਜਾਣਗੇ ਤਾਂ ਕਿ ਇਸ ਦਾ ਪਿਛਲੇ ਬਿੱਲਾਂ ਵਰਗਾ ਹਸ਼ਰ ਨਾ ਹੋਵੇ।

Punjab News : ਠੇਕੇ ਦੇ ਆਧਾਰ ’ਤੇ ਸੇਵਾਵਾਂ ਨਿਭਾਅ ਰਹੇ ਸਾਰੇ ਯੋਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਿੰਨ ਮੈਂਬਰੀ ਕੈਬਨਿਟ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ ਜੋ ਇਸ ਸਬੰਧ ਵਿਚ ਨਵੇਂ ਬਿੱਲ ਨੂੰ ਪਾਸ ਕਰਨ ਲਈ ਸਾਰੀਆਂ ਕਾਨੂੰਨੀ ਰੁਕਾਵਟਾਂ ਦੂਰ ਕਰੇਗੀ। ਇਹ ਕਮੇਟੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ ਅਤੇ ਹਰਜੋਤ ਸਿੰਘ ਬੈਂਸ 'ਤੇ ਆਧਾਰਿਤ ਹੈ।

ਪੰਜਾਬ ਵਿਧਾਨ ਸਭਾ ਦੇ ਸਦਨ ਵਿਚ ਇਹ ਐਲਾਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਠੇਕੇ ਦੇ ਆਧਾਰ ਉਤੇ ਸੇਵਾ ਨਿਭਾਅ ਰਹੇ ਮੁਲਾਜ਼ਮਾਂ, ਐਡਹਾਕ ਤੇ ਆਰਜ਼ੀ ਆਧਾਰ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਪ੍ਰਤੀ ਪੂਰੀ ਸੰਜੀਦਾ ਹੈ। ਇਸ  ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਸਾਲ 2016 ਵਿਚ ਬਣਾਇਆ ਗਿਆ ਕਾਨੂੰਨ ਅਦਾਲਤੀ ਪ੍ਰਕਿਰਿਆ ਅਧੀਨ ਹੈ ਅਤੇ ਸਾਲ 2021 ਵਿਚ ਲਿਆਂਦੇ ਇਕ ਹੋਰ ਬਿੱਲ ਨੂੰ ਪੰਜਾਬ ਦੇ ਰਾਜਪਾਲ ਦੀ ਪ੍ਰਵਾਨਗੀ ਦੀ ਉਡੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਹਜ਼ਾਰਾਂ ਮੁਲਾਜ਼ਮਾਂ ਨੂੰ ਰਾਹਤ ਦੇਣ ਲਈ ਵਚਨਬੱਧ ਹੈ ਜਿਸ ਲਈ ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ।  ਇਹ ਕਮੇਟੀ ਕਾਨੂੰਨੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਰਾਹ ਤਲਾਸ਼ੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਸਬੰਧੀ ਤਿਆਰੀ ਵਿੱਢ ਦਿੱਤੀ ਹੈ ਅਤੇ ਕੈਬਨਿਟ ਨੇ ਅੱਜ ਮੀਟਿੰਗ ਵਿੱਚ ਇਸ ਬਾਰੇ ਨਵੇਂ ਬਿੱਲ ਦੇ ਖਰੜੇ ਨੂੰ ਸਹਿਮਤੀ ਦੇ ਦਿੱਤੀ। ਭਗਵੰਤ ਮਾਨ ਨੇ ਕਿਹਾ ਕਿ ਕੈਬਨਿਟ ਕਮੇਟੀ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਵਿਚਾਰ-ਵਟਾਂਦਰਾ ਕਰ ਕੇ ਇਸ ਖਰੜੇ ਦੀਆਂ ਕਾਨੂੰਨੀ ਪੇਚੀਦਗੀਆਂ ਨੂੰ ਘੋਖੇਗੀ।

ਸੂਬਾ ਸਰਕਾਰ ਇਸ ਮੰਤਵ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਤੋਂ ਵੀ ਗੁਰੇਜ਼ ਨਹੀਂ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ਪਰਉਪਕਾਰੀ ਕਾਰਜ ਦੀ ਪੂਰਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਰਾਹਤ ਦਿੱਤੀ ਜਾਵੇ ਅਤੇ ਇਸ ਲਈ ਨਵੇਂ ਬਿੱਲ ਦੇ ਖਰੜੇ ਨੂੰ ਲਾਗੂ ਕਰਨ ਤੋਂ ਪਹਿਲਾਂ ਸਾਰੇ ਕਾਨੂੰਨੀ ਅੜਿੱਕੇ ਦੂਰ ਕੀਤੇ ਜਾਣਗੇ ਤਾਂ ਕਿ ਇਸ ਦਾ ਪਿਛਲੇ ਬਿੱਲਾਂ ਵਰਗਾ ਹਸ਼ਰ ਨਾ ਹੋਵੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ABP Premium

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ
ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Shocking: ਲੜਾਕੂ ਹੈਲੀਕਾਪਟਰ 'ਚ ਸ*ਰੀ*ਰਕ ਸਬੰ*ਧ ਬਣਾ ਰਹੇ ਸੀ ਸਿਪਾਹੀ, ਉਦੋਂ ਹੀ ਹੋਇਆ ਵੱਡਾ ਕਾਂਡ

Embed widget