ਚੰਡੀਗੜ੍ਹ: ਪੰਜਾਬ ਵਿੱਚ ਕੌਨਟਰੈਕਟ ਅਧਿਆਪਕਾਂ ਦਾ ਪ੍ਰਦਰਸ਼ਨ ਹਿੰਸਕ ਰੂਪ ਧਾਰ ਗਿਆ।ਮੁਹਾਲੀ ਵੱਲੋਂ ਚੰਡੀਗੜ੍ਹ ਮੁੱਖ ਮੰਤਰੀ ਨਿਵਸ ਵੱਲ ਵੱਧ ਰਹੇ ਹਜ਼ਾਰਾਂ ਪ੍ਰਦਰਸ਼ਨਕਾਰੀ ਅਧਿਆਪਕਾਂ ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ।

Continues below advertisement


ਇਹ ਵੀ ਪੜ੍ਹੋ: ਸ਼ਰਾਬ ਦੇ ਠੇਕੇ 'ਚੋਂ ਚੂਹੇ ਪੀ ਗਏ 18,000 ਦੀ ਦਾਰੂ


ਪ੍ਰਦਰਸ਼ਕਾਰੀਆਂ ਦੀ ਭੀੜ ਨੂੰ ਖਦੇੜਣ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਵੀ ਦਾਗੇ।ਉਧਰ ਅਧਿਆਪਕ ਵੀ ਹਿੰਸਕ ਹੋ ਗਏ ਅਤੇ ਪੁਲਿਸ ਤੇ ਪੱਥਰਬਾਜ਼ੀ ਕਰ ਦਿੱਤੀ।ਦੱਸ ਦੇਈਏ ਕਿ ਕੌਨਟਰੈਕਟ ਅਧਿਆਪਕ ਪਿਛਲੇ 20 ਦਿਨਾਂ ਤੋਂ ਮੁਹਾਲੀ ਵਿੱਚ ਪ੍ਰਦਰਸ਼ਨ ਕਰ ਰਹੇ ਹਨ।


ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਅੱਜ ਪ੍ਰਦਰਸ਼ਨਕਾਰੀ ਅਧਿਆਪਕ ਸਿੱਖਿਆ ਵਿਭਾਗ ਦੀ ਬਿਲਡਿੰਗ ਤੋਂ ਉੱਠ ਕੇ ਚੰਡੀਗੜ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਨਿਕਲੇ।ਚੰਡੀਗੜ੍ਹ ਬਾਰਡਰ ਤੇ ਪੁਲਿਸ ਨੇ ਅਧਿਆਪਕਾਂ ਨੂੰ ਰੋਕਣ ਲਈ ਕੋਸ਼ਿਸ਼ ਕੀਤੀ ਤਾਂ ਦੋਨਾਂ ਵਿਚਾਲੇ ਝੜਪ ਹੋ ਗਈ।


ਇਹ ਵੀ ਪੜ੍ਹੋ: Car Tips: ਮੀਂਹ ਦੇ ਮੌਸਮ ’ਚ ਕਾਰ ਨੂੰ ਆ ਸਕਦੀਆਂ ਕਈ ਔਕੜਾਂ, ਬਚਣ ਲਈ ਅਪਣਾਓ ਇਹ ਜ਼ਰੂਰੀ ਨੁਕਤੇ