NHAI: ਪੰਜਾਬ ਵਿੱਚ ਨੈਸ਼ਨਲ ਹਾਈਵੇਅ ਅਥਾਰਟੀ ਦੇ ਠੇਕੇਦਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀ ਅੰਮ੍ਰਿਤਸਰ ਤੋਂ ਕਟੜਾ ਐਕਸਪ੍ਰੈਸ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਨੂੰ ਮਿਲੀ ਹੈ। ਇਸ ਮਾਮਲੇ ਵਿੱਚ ਹੁਣ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ ਨੇ ਡੀਜੀਪੀ ਨੂੰ ਤੁਰੰਤ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਠੇਕੇਦਾਰਾਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿੱਚ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣਾ ਕੰਮ ਬੰਦ ਕਰ ਦੇਣਗੇ।
ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਠੇਕੇਦਾਰਾਂ ਦਾ ਦੋਸ਼ ਹੈ ਕਿ ਇਹ ਸਮੱਸਿਆ ਜਲੰਧਰ ਅਤੇ ਲੁਧਿਆਣਾ ਖੇਤਰ ਵਿਚ ਆ ਰਹੀ ਹੈ। ਉਨ੍ਹਾਂ ਨੇ ਕੁਝ ਨਾਵਾਂ ਦਾ ਜ਼ਿਕਰ ਵੀ ਕੀਤਾ ਹੈ। ਇਸ ਪਿੱਛੇ ਕਿਸੇ ਭੂ-ਮਾਫੀਆ ਦਾ ਹੱਥ ਹੋ ਸਕਦਾ ਹੈ। ਠੇਕੇਦਾਰਾਂ ਨੇ ਇਹ ਮਾਮਲਾ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਕੋਲ ਉਠਾਇਆ ਸੀ।
ਇਸ ਤੋਂ ਬਾਅਦ ਨੈਸ਼ਨਲ ਹਾਈਵੇਅ ਅਥਾਰਟੀ ਨੇ ਇਹ ਮਾਮਲਾ ਸਰਕਾਰ ਕੋਲ ਉਠਾਇਆ ਹੈ। ਜਿਸ ’ਤੇ ਪੰਜਾਬ ਦੇ ਮੁੱਖ ਸਕੱਤਰ ਨੇ ਡੀਜੀਪੀ ਨੂੰ ਐਫਆਈਆਰ ਦੇ ਆਧਾਰ ’ਤੇ ਇਸ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਠੇਕੇਦਾਰਾਂ ਦਾ ਕਹਿਣਾ ਹੈ ਕਿ ਜੇਕਰ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣਾ ਕੰਮ ਬੰਦ ਕਰ ਦੇਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।