Punjab news: ਪੰਜਾਬ ਵਿੱਚ PRTC ਅਤੇ ਪਨਬਸ ਮੁਲਾਜ਼ਮ ਸਵੇਰ ਤੋਂ ਹੜਤਾਲ ‘ਤੇ ਸਨ, ਜਿਨ੍ਹਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਦੱਸ ਦਈਏ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਠੇਕਾ ਮੁਲਾਜ਼ਮਾਂ ਦੀਆਂ ਕੁਝ ਮੰਗਾਂ ‘ਤੇ ਹਾਮੀ ਭਰ ਦਿੱਤੀ ਹੈ ਅਤੇ  ਕੁਝ ਮੰਗਾਂ ਨੂੰ ਲੈ ਕੇ 29 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਰੱਖੀ ਗਈ ਹੈ।


ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁਧਵਾਰ ਨੂੰ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਪੰਜ ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇਣ ਦੀ ਵੀ ਗੱਲ ਆਖੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਹੜੇ ਕੰਡਕਟਰਾਂ, ਡਰਾਈਵਰਾਂ ਤੇ ਹੋਰ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਹੈ, ਉਨ੍ਹਾਂ ਨੂੰ ਵੀ ਅਗਲੇ 15 ਦਿਨਾਂ ਤੱਕ ਬਹਾਲ ਕਰ ਦਿੱਤਾ ਜਾਵੇਗਾ।


ਇਹ ਵੀ ਪੜ੍ਹੋ: Punjab news: ਸਿੱਖ ਕਤਲੇਆਮ ਨਾਲ ਸਬੰਧਤ ਇਕ ਮਾਮਲੇ ’ਚ ਸੱਜਣ ਕੁਮਾਰ ਤੇ ਹੋਰਾਂ ਨੂੰ ਬਰੀ ਕਰਨਾ ਦੁਖਦਾਈ- ਐਡਵੋਕੇਟ ਧਾਮੀ


ਮੁਲਾਜ਼ਮਾਂ ਦੀ ਹੜਤਾਲ ਕਰਕੇ ਮੁਸਾਫਰਾਂ ਨੂੰ ਕਰਨਾ ਪਿਆ ਮੁਸ਼ਕਲਾਂ ਦਾ ਸਾਹਮਣਾ


ਅੱਜ ਸਵੇਰ ਤੋਂ ਹੀ ਪੰਜਾਬ ਭਰ ਵਿੱਚ ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮ ਹੜਤਾਲ ’ਤੇ ਸਨ ਅਤੇ ਲਗਭਗ 2800 ਬੱਸਾਂ ਦਾ ਚੱਕਾ ਜਾਮ ਸੀ। ਇਸ ਦੇ ਨਾਲ ਹੀ ਦਿੱਲੀ, ਹਰਿਆਣਾ, ਹਿਮਾਚਲ ਅਤੇ ਜੰਮੂ ਸਮੇਤ ਚਾਰ ਰਾਜਾਂ ਦੀਆਂ ਲੰਬੇ ਰੂਟ ਦੀਆਂ ਬੱਸ ਸੇਵਾਵਾਂ ਨੂੰ ਵੀ ਰੋਕੀਆਂ ਹੋਈਆਂ ਸਨ, ਜੋ ਕਿ ਹੁਣ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਕਾਰਨ ਪੂਰੇ ਸੂਬੇ ਵਿੱਚ ਬੱਸ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੱਸ ਦਈਏ ਮੀਟਿੰਗ ਦਾ ਸਮਾਂ ਲਗਾਤਾਰ ਵਧਾਉਣ ਕਾਰਨ ਰੋਡਵੇਜ਼ ਮੁਲਾਜ਼ਮ ਪੰਜਾਬ ਸਰਕਾਰ ਤੋਂ ਨਾਰਾਜ਼ ਸਨ।


ਟਰਾਂਸਪੋਰਟ ਮੰਤਰੀ ਨੇ ਮੀਟਿੰਗ ਲਈ ਦਿੱਤੀ ਸੀ ਸਮਾਂ


ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦਸਿਆ ਕਿ ਉਨ੍ਹਾਂ ਦੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਹੋਈ ਹੈ। ਮੀਟਿੰਗ ਮਗਰੋਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਉਤੇ ਪਹਿਲਾਂ ਹੀ ਕੰਮ ਚੱਲ ਰਿਹਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਊਟਸੋਰਸ ਵਾਲੇ ਮੁਲਾਜ਼ਮ ਨੂੰ ਪੱਕੇ ਕਰਨ ਦੀ ਕੋਈ ਤਜ਼ਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਬਲੈਕਲਿਸਟ ਹੋਏ ਮੁਲਾਜ਼ਮਾਂ ਨੂੰ ਮੌਕਾ ਦਿਤਾ ਜਾਵੇਗਾ।


ਇਹ ਵੀ ਪੜ੍ਹੋ: Punjab news: ਅਰੁਣ ਨਾਰੰਗ ਨੇ ਫੜਿਆ 'ਆਪ' ਦਾ ਪੱਲਾ, ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ