Faridkot news: 2015 ਦੇ ਬਹਿਬਲ ਗੋਲੀ ਕਾਂਡ ਵਿੱਚ ਪੰਜਾਬ ਪੁਲਿਸ ਦੀ SIT ਵੱਲੋਂ ਦਰਜ ਚਾਰਜਸ਼ੀਟ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਹ ਚਾਰਜਸ਼ੀਟ ਤਤਕਾਲੀ SIT ਮੈਂਬਰ ਅਤੇ IG ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਦਰਜ ਕੀਤੀ ਗਈ ਸੀ। ਜਿਸ ਵਿੱਚ ਹੁਣ ਗੋਲੀ ਕਾਂਡ ਦੇ ਪੀੜਤ ਦੇ ਪਰਿਵਾਰਕ ਮੈਂਬਰਾਂ ਅਤੇ ਮੁੱਖ ਗਵਾਹਾਂ ਨੇ ਫਰੀਦਕੋਟ ਅਦਾਲਤ ਵਿੱਚ ਪਟੀਸ਼ਨ ਦਰਜ ਕਰਕੇ ਆਪਣੇ ਪਹਿਲਾਂ ਦਰਜ ਕਰਵਾਏ ਗਏ ਬਿਆਨਾਂ 'ਤੇ ਇਤਰਾਜ਼ ਜਤਾਉਂਦੇ ਹੋਏ ਨਵੇਂ ਸਿਰੇ ਤੋਂ ਬਿਆਨ ਲਿਖਣ ਦੀ ਅਪੀਲ ਕੀਤੀ ਹੈ। ਗਵਾਹਾਂ ਦੀ ਦਰਖਾਸਤ 'ਤੇ ਅਦਾਲਤ ਨੇ ਥਾਣਾ ਬਾਜਾਖਾਨਾ ਦੇ ਐੱਸਐੱਚਓ ਨੂੰ ਤਲਬ ਕਰਕੇ ਅਗਲੀ ਸੁਣਵਾਈ ਦੀ ਤਰੀਕ 3 ਜੁਲਾਈ ਤੈਅ ਕੀਤੀ ਹੈ।
ਜਾਣਕਾਰੀ ਮੁਤਾਬਕ ਭਾਵੇਂ ਇਸ ਵੇਲੇ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਵਾਲੀ SIT 2015 ਦੇ ਬਹਿਬਲ ਗੋਲੀ ਕਾਂਡ ਦੀ ਜਾਂਚ ਕਰ ਰਹੀ ਹੈ ਪਰ ਇਸ ਕੇਸ ਦੀ ਚਾਰਜਸ਼ੀਟ ਐਸਆਈਟੀ ਦੇ ਤਤਕਾਲੀ ਮੈਂਬਰ ਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਦਾਖ਼ਲ ਕੀਤੀ ਗਈ ਸੀ। ਆਈਜੀ ਕੁੰਵਰ ਦੀ ਅਗਵਾਈ ਵਾਲੀ ਐਸਆਈਟੀ ਵੱਲੋਂ ਪੀੜਤ ਪਰਿਵਾਰਾਂ ਅਤੇ ਗਵਾਹਾਂ ਦੇ ਬਿਆਨ ਲਿਖੇ ਗਏ ਸਨ ਪਰ ਹੁਣ ਇਨ੍ਹਾਂ ਗਵਾਹਾਂ ਨੇ ਐਸਆਈਟੀ ਵੱਲੋਂ ਲਿਖੇ ਬਿਆਨ ’ਤੇ ਇਤਰਾਜ਼ ਜਤਾਉਂਦਿਆਂ ਅਦਾਲਤ ਵਿੱਚ ਪਟੀਸ਼ਨ ਦਰਜ ਕੀਤੀ ਹੈ ਅਤੇ ਅਦਾਲਤ ਨੂੰ ਆਪਣੇ ਬਿਆਨ ਦੁਬਾਰਾ ਲਿਖਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: Mann vs Governor: ਰਾਜਪਾਲ ਤੋਂ ਆਹ ਅਧਿਕਾਰ ਖੋਹਣ ਲਈ ਪੰਜਾਬ ਸਰਕਾਰ ਲੈ ਕੇ ਆ ਰਹੀ ਨਵਾਂ ਬਿੱਲ
ਅਦਾਲਤ ਵਿੱਚ ਪਟੀਸ਼ਨ ਦਰਜ ਕਰਨ ਵਾਲੇ 6 ਮੁੱਖ ਗਵਾਹਾਂ ਵਿੱਚ ਗੋਲੀ ਕਾਂਡ ਵਿੱਚ ਜਾਨ ਗਵਾਉਣ ਵਾਲੇ ਦੇ ਭਰਾ ਕ੍ਰਿਸ਼ਨ ਭਗਵਾਨ ਸਿੰਘ ਦੇ ਪਿਤਾ ਮਹਿੰਦਰ ਸਿੰਘ, ਉਸ ਦੇ ਦੋ ਪੁੱਤਰ ਸੁਖਰਾਜਕਰਨ ਸਿੰਘ ਅਤੇ ਪ੍ਰਭਦੀਪ ਸਿੰਘ ਤੋਂ ਇਲਾਵਾ ਸਰਬਜੀਤ ਸਿੰਘ, ਅਮਨਦੀਪ ਸਿੰਘ ਅਤੇ ਕਰਮਜੀਤ ਸਿੰਘ ਸ਼ਾਮਲ ਹਨ। ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ ਨੇ ਥਾਣਾ ਬਾਜਾਖਾਨਾ ਦੇ ਐਸਐਚਓ ਨੂੰ ਨੋਟਿਸ ਜਾਰੀ ਕਰਦਿਆਂ ਤਲਬ ਕੀਤਾ ਹੈ ਅਤੇ ਸੁਣਵਾਈ ਲਈ 3 ਜੁਲਾਈ ਦੀ ਤਰੀਕ ਤੈਅ ਕੀਤੀ ਹੈ।
ਕੋਟਕਪੂਰਾ ਗੋਲੀ ਕਾਂਡ ਵਿੱਚ ਆਈਜੀ ਕੁੰਵਰ ਦੀ ਚਾਰਜਸ਼ੀਟ ਰੱਦ
ਬਹਿਬਲਕਲਾ ਗੋਲੀ ਕਾਂਡ ਵਾਲੇ ਦਿਨ 14 ਅਕਤੂਬਰ 2015 ਨੂੰ ਕੋਟਕਪੂਰਾ ਗੋਲੀ ਕਾਂਡ ਸਾਹਮਣੇ ਆਇਆ ਸੀ ਅਤੇ ਕੋਟਕਪੂਰਾ ਗੋਲੀ ਕਾਂਡ ਵਿੱਚ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ, ਜੋ ਕਿ ਐਸਆਈਟੀ ਦੇ ਮੈਂਬਰ ਵੀ ਸਨ। ਉਨ੍ਹਾਂ ਨੇ ਅਦਾਲਤ ਵਿੱਚ ਚਾਰਜਸ਼ੀਟ ਦਰਜ ਕੀਤੀ ਸੀ। ਅਦਾਲਤ ਨੇ ਉਨ੍ਹਾਂ ਦੀ ਚਾਰਜਸ਼ੀਟ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਅਤੇ ਲੰਮੀ ਸੁਣਵਾਈ ਤੋਂ ਬਾਅਦ ਹਾਈ ਕੋਰਟ ਨੇ ਚਾਰਜਸ਼ੀਟ ਰੱਦ ਕਰਨ ਦੇ ਹੁਕਮ ਦਿੱਤੇ ਸਨ। ਇਸ ਦੇ ਨਾਲ ਹੀ ਸੂਬਾ ਸਰਕਾਰ ਨੂੰ ਨਵੀਂ ਐਸਆਈਟੀ ਗਠਿਤ ਕਰਨ ਅਤੇ ਨਵੇਂ ਸਿਰੇ ਤੋਂ ਜਾਂਚ ਕਰਨ ਤੋਂ ਬਾਅਦ ਇਲਾਕਾ ਮੈਜਿਸਟਰੇਟ ਕੋਲ ਚਾਰਜਸ਼ੀਟ ਦਰਜ ਕਰਨ ਦੇ ਨਿਰਦੇਸ਼ ਦਿੱਤੇ ਸਨ। ਹਾਈ ਕੋਰਟ ਦੇ ਹੁਕਮਾਂ 'ਤੇ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਨਵੀਂ ਐਸਆਈਟੀ ਨੇ ਜਾਂਚ ਤੋਂ ਬਾਅਦ ਇਸ ਸਾਲ ਫਰਵਰੀ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਸੀ।
ਇਹ ਵੀ ਪੜ੍ਹੋ: "ਭਗਵੰਤ ਮਾਨ ਨਾਂ ਤਾਂ ਸਿੱਖੀ ਸਰੂਪ ਵਿੱਚ ਪੂਰਾ ਹੈ ਤੇ ਨਾ ਹੀ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਵੋਟ ਪਾ ਸਕਦਾ ਪਰ...!"