Punjab politics: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਵੀਰਵਾਰ ਨੂੰ ਇੱਕ ਹੋਰ ਵੀਡੀਓ ਜਾਰੀ ਕੀਤਾ ਹੈ। ਵੀਡੀਓ 'ਚ ਉਨ੍ਹਾਂ ਨੇ ਮੁੱਖ ਮੰਤਰੀ ਕੇਜਰੀਵਾਲ ਦਾ ਸੰਦੇਸ਼ ਪੜ੍ਹ ਕੇ ਸੁਣਾਇਆ ਹੈ। ਹਾਲਾਂਕਿ, ਅੱਜ ਦੀ ਵੀਡੀਓ ਵਿੱਚ ਇੱਕ ਚੀਜ਼ ਵੱਖਰੀ ਸੀ।


ਆਮ ਤੌਰ 'ਤੇ ਬੈਕਗ੍ਰਾਊਂਡ ਤਸਵੀਰ ਵਿੱਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੀ ਤਸਵੀਰ ਹੁੰਦੀ ਹੈ ਪਰ ਇਸ ਵਾਰ ਸੁਨੀਤਾ ਕੇਜਰੀਵਾਲ ਦੀ ਕੁਰਸੀ ਦੇ ਪਿੱਛੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਵਿਚਕਾਰ ਅਰਵਿੰਦ ਕੇਜਰੀਵਾਲ ਦੀ ਤਸਵੀਰ ਵੀ ਲਗਾਈ ਗਈ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਨੂੰ ਲੈ ਕੇ ਇਤਰਾਜ਼ ਜਤਾਇਆ ਗਿਆ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇੱਕ ਪਾਸੇ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਭਗਤ ਸਿੰਘ। ਦੂਸਰੇ ਪਾਸੇ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਬੀ.ਆਰ. ਅੰਬੇਡਕਰ ਜੀ ਦੀ ਤਸਵੀਰ। ਦੋਹਾਂ ਮਹਾਨ ਸਖਸ਼ੀਅਤਾਂ ਦੇ  ਬਰਾਬਰ ਸ਼ਰਾਬ ਘੋਟਾਲੇ 'ਚ ਤਿਹਾੜ ਜੇਲ੍ਹ ਵਿਚ ਬੰਦ ਭ੍ਰਿਸ਼ਟ ਅਰਵਿੰਦ ਕੇਜਰੀਵਾਲ ਦੀ ਫੋਟੋ ਲਾਉਣਾ ਸ਼ਹੀਦ-ਏ-ਆਜ਼ਾਮ ਅਤੇ ਬਾਬਾ ਸਾਹਿਬ ਦਾ ਅਨਾਦਰ ਹੈ। 






ਮਜੀਠੀਆ ਨੇ ਕਿਹਾ ਕਿ ਕੇਜਰੀਵਾਲ ਦੀ ਪਤਨੀ ਦੁਆਰਾ ਪ੍ਰੈਸ ਕਾਨਫਰੰਸ ਦੌਰਾਨ ਕੈਮਰੇ 'ਚ ਕੈਦ ਹੋਈ ਇਹ ਤਸਵੀਰ ਬਿਆਨ ਕਰਦੀ ਹੈ ਕਿ ਆਪ ਸੁਪਰੀਮੋ ਇਕ ਹੰਕਾਰੀ ਹੈ। ਇਸ ਬੱਜਰ ਗੁਨਾਹ ਲਈ ਆਪ ਜਲਦ ਤੋਂ ਜਲਦ ਮੁਆਫ਼ੀ ਮੰਗੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।