ਪੜਚੋਲ ਕਰੋ

ਰਾਹੁਲ ਗਾਂਧੀ ਨੂੰ ਸਿਰੋਪਾਓ ਦਿੱਤੇ ਜਾਣ 'ਤੇ ਛਿੜਿਆ ਵਿਵਾਦ, SGPC ਨੇ ਕਿਹਾ- ਸਿੱਖਾਂ ਦੇ ਕਤਲੇਆਮ ਲਈ ਜ਼ਿੰਮੇਵਾਰ ਨੂੰ ਸਿਰੋਪਾਓ ਦੇਣਾ ਸਵੀਕਾਰਯੋਗ ਨਹੀਂ

ਸ਼੍ਰੋਮਣੀ ਕਮੇਟੀ ਨੇ ਕੱਲ੍ਹ ਰਾਤ ਇਸ ਮਾਮਲੇ ਸਬੰਧੀ ਇੱਕ ਪ੍ਰੈਸ ਨੋਟ ਜਾਰੀ ਕੀਤਾ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Punjab News: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ (Rahul Gandhi) 15 ਸਤੰਬਰ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਅੰਮ੍ਰਿਤਸਰ ਆਏ ਸਨ। ਇਸ ਦੌਰਾਨ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਰਾਹੁਲ ਗਾਂਧੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤੀ ਗਿਆ ਇਸ ਤੋਂ ਬਾਅਦ ਹੁਣ ਵਿਵਾਦ ਖੜ੍ਹਾ ਹੋ ਗਿਆ। ਵੱਖ-ਵੱਖ ਸਿੱਖ ਸੰਗਠਨਾਂ ਨੇ ਸ਼੍ਰੋਮਣੀ ਕਮੇਟੀ ਅੱਗੇ ਇਸ 'ਤੇ ਇਤਰਾਜ਼ ਦਰਜ ਕਰਵਾਏ। ਜਦੋਂ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਇਸ ਦਾ ਨੋਟਿਸ ਲਿਆ।

ਸ਼੍ਰੋਮਣੀ ਕਮੇਟੀ ਨੇ ਕੱਲ੍ਹ ਰਾਤ ਇਸ ਮਾਮਲੇ ਸਬੰਧੀ ਇੱਕ ਪ੍ਰੈਸ ਨੋਟ ਜਾਰੀ ਕੀਤਾ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿਮ ਕਮੇਟੀ ਨੇ ਪਹਿਲਾਂ ਹੀ ਫੈਸਲਾ ਕਰ ਲਿਆ ਸੀ ਕਿ ਗੁਰੂ ਘਰਾਂ ਵਿੱਚ ਸਿਰਫ਼ ਧਾਰਮਿਕ ਸ਼ਖ਼ਸੀਅਤਾਂ, ਰਾਗੀ ਸਿੰਘਾਂ ਅਤੇ ਸਿੱਖ ਮਹਾਂਪੁਰਸ਼ਾਂ ਨੂੰ ਸਿਰੋਪਾਓ ਦੇਣ ਦੀ ਇਜਾਜ਼ਤ ਹੈ। ਇਹ ਸਨਮਾਨ ਕਿਸੇ ਹੋਰ ਵਿਸ਼ੇਸ਼ ਵਿਅਕਤੀ ਨੂੰ ਦੇਣ 'ਤੇ ਪਾਬੰਦੀ ਹੈ।

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਜਾਂਚ ਜਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਲਦੀ ਹੀ ਪੂਰੀ ਰਿਪੋਰਟ ਤਿਆਰ ਕੀਤੀ ਜਾਵੇਗੀ ਅਤੇ ਜੇ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਧਾਮੀ ਨੇ ਇਹ ਵੀ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ, ਜਿਸਨੂੰ ਸਿੱਖਾਂ ਦੇ ਕਤਲੇਆਮ ਲਈ ਜ਼ਿੰਮੇਵਾਰ ਮੰਨਿਆ ਜਾਂਦਾ ਹੈ, ਨੂੰ ਗੁਰਦੁਆਰਾ ਸਾਹਿਬ ਤੋਂ ਸਿਰੋਪਾਓ ਦੇਣਾ ਕਿਸੇ ਵੀ ਹਾਲਤ ਵਿੱਚ ਸਵੀਕਾਰਯੋਗ ਨਹੀਂ ਹੈ। ਇਹ ਸਿੱਖ ਮਾਣ-ਮਰਿਆਦਾ ਅਤੇ ਪਰੰਪਰਾਵਾਂ ਦੇ ਵਿਰੁੱਧ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget