Controversy on on Aam Aadmi Party leader Raghav Chadha's 'catwalk'


ਮਨਵੀਰ ਕੌਰ ਰੰਧਾਵਾ ਦੀ ਰਿਪੋਰਟ


ਚੰਡੀਗੜ੍ਹ: ਇਸ ਵਾਰ ਦਿੱਲੀ 'ਚ ਹੋਏ ਲੈਕਮੇ ਫੈਸ਼ਨ ਵੀਕ 'ਚ ਕੁਝ ਵੱਖਰਾ ਹੀ ਨਜ਼ਾਰਾ ਵੇਖਣ ਨੂੰ ਮਿਲਿਆ, ਜਦੋਂ ਰੈਂਪ 'ਤੇ 'ਆਪ' ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਰੈਂਪ ਵਾਕ ਕੀਤੀ। ਇਸ ਦੇ ਨਾਲ ਹੀ ਰਾਘਵ ਦਾ ਇਹ ਅੰਦਾਜ਼ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਨੂੰ ਕੁਝ ਖਾਸ ਰਾਸ ਨਹੀਂ ਆਇਆ ਤੇ ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਦੀ ਮਾਡਲਿੰਗ ਨੂੰ ਲੈ ਕੇ ਪੰਜਾਬ ਦੇ ਲੀਡਰ ਭੜਕੇ ਹੋਏ ਹਨ।


ਇਸ ਬਾਰੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਮਾਡਲਿੰਗ ਨਾਲੋਂ ਪੰਜਾਬ ਦੇ ਹਿੱਤ ਜ਼ਿਆਦਾ ਜ਼ਰੂਰੀ ਹਨ। ਰਾਘਵ ਚੱਢਾ ਹਾਲ ਹੀ ਵਿੱਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਣੇ ਹਨ। ਦੂਜੇ ਪਾਸੇ ਇੱਕ ਹੋਰ ਕਾਂਗਰਸੀ ਆਗੂ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਇਹ ਕੈਟਵਾਕ ਸਾਡੇ ਲੀਡਰ ਦੇ ਭੰਗੜੇ ਦੇ ਸਟੰਟ ਤੋਂ ਵੀ ਮਾੜੀ ਹੈ।


ਦਰਅਸਲ ਬੀਤੇ ਦਿਨੀਂ ਰਾਘਵ ਚੱਢਾ ਦੀਆਂ ਕੁਝ ਤਸਵੀਰਾਂ ਤੇ ਵੀਡੀਓ ਸਾਹਮਣੇ ਆਈਆਂ ਜਿਸ 'ਚ ਉਹ ਰੈਂਪ 'ਤੇ ਕੈਟਵਾਕ ਕਰਦੇ ਨਜ਼ਰ ਆਏ। ਇਸ ਤੋਂ ਬਾਅਦ ਵਿਰੋਧੀਆਂ ਨੇ ਸੋਸ਼ਲ ਮੀਡੀਆ 'ਤੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਰਾਘਵ ਚੱਢਾ ਨੂੰ ਸਵਾਲ ਕੀਤਾ ਕਿ ਕੀ ਲੈਕਮੇ ਲਈ ਮਾਡਲਿੰਗ ਜ਼ਰੂਰੀ ਹੈ ਜਾਂ ਅਧਿਕਾਰਾਂ ਦੀ ਰਾਖੀ, ਜੋ ਭਾਜਪਾ ਸਾਡੇ ਤੋਂ ਖੋਹ ਰਹੀ ਹੈ। ਖਹਿਰਾ ਨੇ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਕੇਂਦਰ ਸਰਕਾਰ ਦੇ ਨਿਯਮ ਥੋਪਣ ਦੀ ਮਿਸਾਲ ਦਿੱਤੀ। ਇਸ ਦੇ ਨਾਲ ਹੀ ਖਹਿਰਾ ਨੇ ਚੱਢਾ ਦੇ ਰੈਂਪ 'ਤੇ ਕੈਟਵਾਕ ਕਰਦੇ ਹੀ ਵੀਡੀਓ ਵੀ ਪਾ ਦਿੱਤੀ।






ਉਧਰ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਰਾਘਵ ਚੱਢਾ ਦੀ ਮਾਡਲਿੰਗ ਵੀਡੀਓ ਪੋਸਟ ਕਰਦੇ ਹੋਏ ਤੰਨਜ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਰਾਜ ਸਭਾ ਦੀ ਜਿੱਤ ਪਰੇਡ ਕਿਹਾ। ਢਿੱਲੋਂ ਨੇ ਕਿਹਾ ਕਿ ਚੱਢਾ ਦੀ ਮਾਡਲਿੰਗ ਸਾਡੇ ਭੰਗੜੇ ਦੇ ਸਿਆਸੀ ਸਟੰਟ ਨਾਲੋਂ ਵੀ ਮਾੜੀ ਹੈ। ਕੀ ਇਹ ਉਹੀ ਤਬਦੀਲੀ ਹੈ ਜੋ ਪੰਜਾਬ ਚਾਹੁੰਦਾ ਸੀ?






ਦੱਸ ਦਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ 'ਚ ਸੀਐਮ ਰਹਿ ਚੁੱਕੇ ਚਰਨਜੀਤ ਚੰਨੀ ਨੂੰ ਅਕਸਰ ਭੰਗੜਾ ਪਾਉਂਦੇ ਦੇਖਿਆ ਜਾਂਦਾ ਸੀ। ਹਾਲਾਂਕਿ ਚੰਨੀ ਦੀ ਅਗਵਾਈ 'ਚ ਲੜੀਆਂ ਗਈਆਂ ਚੋਣਾਂ 'ਚ ਕਾਂਗਰਸ ਨੂੰ ਬੁਰੀ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।


ਇਹ ਵੀ ਪੜ੍ਹੋ: Airtel ਨੇ 5G ਸਪੈਕਟਰਮ ਲਈ TRAI ਨੂੰ ਕੀਤੀ ਅਪੀਲ, 5000 ਤੋਂ 9000 ਰੁਪਏ 'ਚ ਮਿਲਣਗੇ 5ਜੀ ਸਮਾਰਟਫੋਨ