Parineeti Raghav Engagement: ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ 'ਚ ਗਿਆਨੀ ਹਰਪ੍ਰੀਤ ਸਿੰਘ ਦੀ ਸ਼ਮੂਲੀਅਤ 'ਤੇ ਵਿਵਾਦ...ਵਲਟੋਹਾ ਬੋਲੇ ਹੁਣ ਕੌਮ ਦਾ ਗੁਰੂ ਰਾਖਾ...
ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੁੱਜਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ।
Parineeti Raghav Engagement: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੁੱਜਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਦੇ ਦਿੱਲੀ ਪਹੁੰਚਣ 'ਤੇ ਕੁਝ ਸਿੱਖ ਜਥੇਬੰਦੀਆਂ ਨੇ ਇਤਰਾਜ਼ ਜਤਾਇਆ ਹੈ।
ਉਧਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਿੱਥੇ ਸੋਸ਼ਲ ਮੀਡੀਆ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ, ਉੱਥੇ ਹੀ ਹੁਣ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਵੀ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾਈ ਹੈ। ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਕਿਹਾ- ਸਤਿਕਾਰਯੋਗ ਜਥੇਦਾਰ ਸਾਹਿਬ! ਮੇਰੇ ਵਰਗੇ ਨਿਮਾਣੇ ਸਿੱਖ ਨੂੰ ਅੱਜ ਬਹੁਤ ਠੇਸ ਪਹੁੰਚੀ ਜੇ। ਕੌਮ ਦਾ ਗੁਰੂ ਰਾਖਾ।
ਗੌਰਤਲਬ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਕਈ ਵਾਰ ਟਵਿੱਟਰ 'ਤੇ ਵਿਵਾਦ ਚੱਲਿਆ ਹੈ। ਕੁਝ ਦਿਨ ਪਹਿਲਾਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਵਾਦ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦਾ ਇੱਕ ਟਵੀਟ, ਜੋ ਸੀਐਮ ਭਗਵੰਤ ਮਾਨ ਲਈ ਸੀ, ਨੂੰ ਡਿਲੀਟ ਕਰ ਦਿੱਤਾ ਗਿਆ ਸੀ।
ਇਸ ਤੋਂ ਬਾਅਦ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਦੋਂ ਗਿਆਨੀ ਹਰਪ੍ਰੀਤ ਸਿੰਘ ਦਿੱਲੀ ਸਥਿਤ ਕਪੂਰਥਲਾ ਹਾਊਸ ਪੁੱਜੇ ਤਾਂ ਉਨ੍ਹਾਂ ਦੀ ਮੌਜੂਦਗੀ 'ਤੇ ਸਵਾਲ ਖੜ੍ਹੇ ਹੋ ਗਏ। ਸੂਤਰਾਂ ਮੁਤਾਬਕ ਗਿਆਨੀ ਹਰਪ੍ਰੀਤ ਸਿੰਘ ਸ਼ਨੀਵਾਰ ਸ਼ਾਮ ਨੂੰ ਹੀ ਕਪੂਰਥਲਾ ਹਾਊਸ ਪੁੱਜੇ। ਪਹਿਲਾਂ ਸੁਖਮਨੀ ਸਾਹਿਬ ਦਾ ਪਾਠ ਹੋਇਆ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਸੰਸਦ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਸਗਾਈ ਦੀ ਰਸਮ ਗਿਆਨੀ ਹਰਪ੍ਰੀਤ ਸਿੰਘ ਦੀ ਦੇਖ-ਰੇਖ 'ਚ ਹੀ ਸੰਪੰਨ ਹੋਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ