Punjab News: ਅਬੋਹਰ ਦੇ ਸੁਭਾਸ਼ ਨਗਰ ਵਿਖੇ ਇੱਕ ਘਰ ਵਿੱਚ ਪ੍ਰੋਗਰਾਮ ਕਰਵਾਇਆ ਜਾ ਰਿਹਾ ਸੀ ਇਸ ਦੌਰਾਨ ਡੀਜੇ ਵੀ ਚੱਲ ਰਿਹਾ ਸੀ ਤਾਂ ਇਸ ਦੌਰਾਨ ਡੀਜੇ ਬੰਦ ਕਰਵਾਉਣ ਨੂੰ ਲੈ ਕੇ ਝਗੜ ਹੋ ਗਿਆ ਤੇ ਇੱਕ ਵਿਅਕਤੀ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ।
ਕੀ ਹੋਇਆ ਹੈ ਪੂਰਾ ਵਿਵਾਦ
ਦਰਅਸਲ ਰਾਤ ਦੇ 12 ਵਜੇ ਤੱਕ ਡੀਜੇ ਨਾ ਬੰਦ ਹੋਣ 'ਤੇ ਗੁਆਂਢੀ ਅਤੇ ਉਸ ਦੇ ਲੜਕੇ ਨੇ ਡੀਜੇ ਬੰਦ ਕਰਨ ਲਈ ਕਿਹਾ ਤਾਂ ਉਸ ਵੇਲੇ ਉਨ੍ਹਾਂ ਵੱਲੋਂ ਡੀਜੇ ਬੰਦ ਕਰ ਦਿੱਤਾ ਅਤੇ ਕਰੀਬ 12.30 ਵਜੇ ਪ੍ਰੋਗਰਾਮ ਤੋਂ ਆਏ ਕੁਝ ਵਿਅਕਤੀ ਗੁਆਂਢੀ ਦੇ ਘਰ ਅੰਦਰ ਦਾਖਲ ਹੋ ਗਏ ਤੇ ਉਨ੍ਹਾਂ ਦੇ ਪਰਿਵਾਰ 'ਤੇ ਕਾਤਲਾਨਾ ਹਮਲਾ ਕੀਤਾ।
ਇਸ ਹਮਲੇ ਵਿੱਚ ਵਿਅਕਤੀ ਦੀਆਂ ਲੱਤਾਂ ਟੁੱਟ ਗਈਆਂ ਤੇ ਉਸ ਦਾ ਪੋਤਾ ਵੀ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਅਬੋਹਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।ਇਸ ਦੌਰਾਨ ਉਨ੍ਹਾਂ ਦੀ ਹਾਲਤ ਨਾਜ਼ੁਕ ਦੇਖਦਿਆਂ ਹੋਇਆਂ ਉਨ੍ਹਾਂ ਨੂੰ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ ਜਿੱਥੇ ਉਹ ਜ਼ੇਰੇ ਇਲਾਜ ਹਨ।
ਪੁਲਿਸ ਅਧਿਕਾਰੀਆਂ ਨੇ ਕੀ ਕਿਹਾ
ਇਸ ਬਾਬਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਐਮਐਲਆਰ ਮਿਲ ਗਈ ਹੈ ਤੇ ਪੀੜਤ ਦੇ ਬਿਆਨਾਂ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਸਾਰਾ ਝਗੜਾ ਡੀਜੇ ਨੂੰ ਲੈ ਕੇ ਹੋਇਆ ਹੈ ਤੇ ਇਸ ਵਿੱਚ ਜੋ ਵੀ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਉੱਤੇ ਬਖ਼ਸ਼ਿਆ ਨਹੀਂ ਜਾਵੇਗਾ।
ਜ਼ਿਕਰ ਕਰ ਦਈਏ ਕਿ ਪੰਜਾਬ ਵਿੱਚ ਆਏ ਦਿਨ ਡੀਜੇ ਚਲਾਉਣ ਨੂੰ ਲੈ ਕੇ ਹੋਏ ਝਗੜੇ ਦੇ ਮਾਮਲੇ ਦੇ ਸਾਹਮਣੇ ਆਉਂਦੇ ਰਹਿੰਦੇ ਹਨ। ਬੀਤੇ ਦਿਨੀਂ ਵਿਆਹ ਦੇ ਸਮਾਗਮ ਵਿੱਚ ਗੋਲ਼ੀ ਚੱਲਣ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਸੀ। ਅਜਿਹੇ ਵਿੱਚ ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਆਪਣੇ ਖ਼ੁਸ਼ੀ ਦੇ ਸਮਾਗਮ ਵਿੱਚ ਸਹਿਜ ਰੱਖਿਆ ਜਾਵੇ ਤਾਂ ਕਿਸੇ ਨਾ ਤਾ ਕਿਸੇ ਦਾ ਤੇ ਨਾ ਹੀ ਆਪਣਾ ਨੁਕਸਾਨ ਹੋਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।