ਪੜਚੋਲ ਕਰੋ

ਆਪ੍ਰੇਸ਼ਨ ਬਲੂ ਸਟਾਰ: ਫੌਜ ਦੇ ਖੁਲਾਸੇ ਮਗਰੋਂ ਕਸੂਤੇ ਘਿਰੇ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ

ਆਪ੍ਰੇਸ਼ਨ ਬਲੂ ਸਟਾਰ ਵੇਲੇ ਭਾਰਤੀ ਫੌਜ ਵੱਲੋਂ ਜ਼ਬਤ ਕੀਤੇ ਸਿੱਖ ਇਤਿਹਾਸ ਦੇ ਬਹੁਮੁੱਲੇ ਦਸਤਾਵੇਜ਼ਾਂ ਬਾਰੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਫੌਜੀ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਇਹ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਵਾਪਸ ਕੀਤੇ ਗਏ ਸੀ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੂੰ ਇਸ ਬਾਰੇ ਕੁਝ ਵੀ ਜਾਣਕਾਰੀ ਨਹੀਂ। ਇਸ ਦੇ ਨਾਲ ਹੀ ਕੁਝ ਬਹੁਮੁੱਲੇ ਦਸਤਾਵੇਜ਼ ਕਰੋੜਾਂ ਰੁਪਏ ਵਿੱਚ ਵੇਚੇ ਜਾਣ ਦੀਆਂ ਰਿਪੋਰਟਾਂ ਆਉਣ ਮਗਰੋਂ ਵੀ ਸ਼੍ਰੋਮਣੀ ਕਮੇਟੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।

ਚੰਡੀਗੜ੍ਹ: ਆਪ੍ਰੇਸ਼ਨ ਬਲੂ ਸਟਾਰ ਵੇਲੇ ਭਾਰਤੀ ਫੌਜ ਵੱਲੋਂ ਜ਼ਬਤ ਕੀਤੇ ਸਿੱਖ ਇਤਿਹਾਸ ਦੇ ਬਹੁਮੁੱਲੇ ਦਸਤਾਵੇਜ਼ਾਂ ਬਾਰੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਫੌਜੀ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਇਹ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਵਾਪਸ ਕੀਤੇ ਗਏ ਸੀ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੂੰ ਇਸ ਬਾਰੇ ਕੁਝ ਵੀ ਜਾਣਕਾਰੀ ਨਹੀਂ। ਇਸ ਦੇ ਨਾਲ ਹੀ ਕੁਝ ਬਹੁਮੁੱਲੇ ਦਸਤਾਵੇਜ਼ ਕਰੋੜਾਂ ਰੁਪਏ ਵਿੱਚ ਵੇਚੇ ਜਾਣ ਦੀਆਂ ਰਿਪੋਰਟਾਂ ਆਉਣ ਮਗਰੋਂ ਵੀ ਸ਼੍ਰੋਮਣੀ ਕਮੇਟੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਉਧਰ, ਇਹ ਮਾਮਲਾ ਮੀਡੀਆ ਵਿੱਚ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਅੱਜ ਸਾਬਕਾ ਤੇ ਮੌਜੂਦਾ ਸਕੱਤਰਾਂ ਦੀ ਮੀਟਿੰਗ ਬੁਲਾ ਲਈ ਹੈ। ਇਸ ਬਾਰੇ ਸਾਬਕਾ ਸਕੱਤਰਾਂ ਦੀ ਵੀ ਵੱਖ-ਵੱਖ ਰਾਏ ਸਾਹਮਣੇ ਆਈ ਹੈ। ਅੱਜ ਦੀ ਮੀਟਿੰਗ ਵਿੱਚ ਸੱਚ ਸਾਹਮਣੇ ਆਉਣ ਦੀ ਉਮੀਦ ਹੈ। ਦਰਅਸਲ ਫ਼ੌਜੀ ਆਪ੍ਰੇਸ਼ਨ ਬਲੂ ਸਟਾਰ ਸਮੇਂ ਇਹ ਸਿੱਖ ਰੈਫਰੈਂਸ ਲਾਇਬ੍ਰੇਰੀ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ। ਇਸ ਵਿਚਲਾ ਅਮੁੱਲਾ ਖ਼ਜ਼ਾਨਾ ਗੁਆਚ ਗਿਆ ਸੀ। ਬਾਅਦ ਵਿੱਚ ਖ਼ੁਲਾਸਾ ਹੋਇਆ ਸੀ ਕਿ ਸਿੱਖ ਧਾਰਮਿਕ ਸਾਹਿਤ ਨਾਲ ਸਬੰਧਤ ਇਹ ਅਮੁੱਲਾ ਖ਼ਜ਼ਾਨਾ ਉਸ ਵੇਲੇ ਭਾਰਤੀ ਫ਼ੌਜ ਆਪਣੇ ਨਾਲ ਲੈ ਗਈ ਸੀ। ਇਸ ਵਿਚ ਕਈ ਹੱਥ ਲਿਖਤ ਖਰੜੇ, ਪਾਵਨ ਸਰੂਪ, ਗੁਰਮਤਿ ਸਾਹਿਤ, ਸਿੱਖ ਇਤਿਹਾਸ ਨਾਲ ਸਬੰਧਤ ਅਹਿਮ ਪੁਸਤਕਾਂ ਸ਼ਾਮਲ ਸਨ। ਹੁਣ ਤਕ ਸ਼੍ਰੋਮਣੀ ਕਮੇਟੀ ਦਾਅਵਾ ਕਰਦੀ ਆਈ ਹੈ ਕਿ ਫ਼ੌਜ ਵੱਲੋਂ ਕੋਈ ਸਾਮਾਨ ਵਾਪਸ ਨਹੀਂ ਮਿਲਿਆ ਜਦਕਿ ਫ਼ੌਜ ਨੇ ਸਾਮਾਨ ਵਾਪਸ ਕਰਨ ਦੀ ਗੱਲ ਆਖੀ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਸਥਿਤੀ ਸਪੱਸ਼ਟ ਨਹੀਂ। ਇਸੇ ਲਈ ਸਾਬਕਾ ਤੇ ਮੌਜੂਦਾ ਸਕੱਤਰਾਂ ਦੀ ਮੀਟਿੰਗ ਸੱਦੀ ਗਈ ਹੈ। ਯਾਦ ਰਹੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਇਹ ਦਸਤਾਵੇਜ਼ ਦੇ ਇਤਿਹਾਸਕ ਸਮੱਗਰੀ ਹਾਸਲ ਕਰਨ ਲਈ ਕੇਂਦਰ ਸਰਕਾਰ ਕੋਲ ਵੀ ਪਹੁੰਚ ਕਰ ਚੁੱਕੇ ਹਨ। ਉਧਰ, ਇਹ ਨਵਾਂ ਖੁਲਾਸਾ ਹੋਣ ਮਗਰੋਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵੀ ਸਵਾਲਾਂ ਵਿੱਚ ਘਿਰ ਗਏ ਹਨ। ਸ਼੍ਰੋਮਣੀ ਕਮੇਟੀ ਤੇ ਪਿਛਲੇ ਕਈ ਦਹਾਕਿਆਂ ਤੋਂ ਅਕਾਲੀ ਦਲ ਦਾ ਹੀ ਕਬਜ਼ਾ ਹੈ। ਇਸ ਲਈ ਹੈਰਾਨੀ ਵਾਲੀ ਇਹ ਗੱਲ਼ ਹੈ ਕਿ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਇਸ ਗੱਲ਼ ਦਾ ਪਤਾ ਹੀ ਨਹੀਂ ਕਿ ਫੌਜ ਨੇ ਦਸਤਾਵੇਜ਼ ਮੋੜੇ ਹਨ ਜਾਂ ਨਹੀਂ।।

ਟਾਪ ਹੈਡਲਾਈਨ

America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
America ਤੋਂ ਆਈ ਦੁਖਦਾਈ ਖ਼ਬਰ, 4 ਸਾਲ ਪਹਿਲਾਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ 
Punjab Congress 'ਚ ਸੰਕਟ ! ਚੰਨੀ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼ ? ਕਿਹਾ- ਸਾਬਕਾ CM ਵਜੋਂ ਹੀ ਪ੍ਰਚਾਰ ਕਰ ਲਵਾਂਗਾ
Punjab Congress 'ਚ ਸੰਕਟ ! ਚੰਨੀ ਨੇ ਦਿੱਤੀ ਅਸਤੀਫ਼ੇ ਦੀ ਪੇਸ਼ਕਸ਼ ? ਕਿਹਾ- ਸਾਬਕਾ CM ਵਜੋਂ ਹੀ ਪ੍ਰਚਾਰ ਕਰ ਲਵਾਂਗਾ
Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Tarn Taran 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,  ਪਿੰਡ ਬੁਰਜ ਨੇੜੇ ਮਿਲੀ ਲਾਸ਼ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Auto News: ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
ਲਗਜ਼ਰੀ ਕਾਰਾਂ ਖਰੀਦਣ ਦਾ ਸ਼ੌਕ ਪੂਰਾ ਹੋਏਗਾ, ਰੋਲਸ-ਰਾਇਸ ਅਤੇ ਲੈਂਡ ਰੋਵਰ ਹੋਣਗੀਆਂ ਸਸਤੀਆਂ; 3 ਕਰੋੜ ਰੁਪਏ ਤੱਕ ਦਾ ਲਾਭ ਮਿਲੇਗਾ... 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Punjab Weather Update : ਪੰਜਾਬ 'ਚ ਮੌਸਮ ਨੇ ਲਈ ਕਰਵਟ, 16 ਜ਼ਿਲ੍ਹਿਆਂ 'ਚ ਮੀਂਹ ਤੇ ਤੇਜ਼ ਹਵਾਵਾਂ ਦੀ ਚੇਤਾਵਨੀ 
Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Embed widget