(Source: ECI/ABP News)
ਕੱਚੇ ਮੁਲਾਜ਼ਮਾਂ ਦੀ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੀਟਿੰਗ ਬੇਸਿੱਟਾ, ਮੁਲਾਜ਼ਮਾਂ ਨੇ ਲਾਏ ਧਮਕੀ ਦੇ ਇਲਜ਼ਾਮ
ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਸਾਨੂੰ ਹੁਣ ਮੁੱਖ ਮੰਤਰੀ ਉਪਰ ਭਰੋਸਾ ਨਹੀਂ ਰਿਹਾ ਤੇ ਉਹ ਆਪਣਾ ਵਿਰੋਧ ਪ੍ਰਦਰਸ਼ਨ ਉਸੇ ਤਰ੍ਹਾਂ ਕਰਦੇ ਰਹਿਣਗੇ।
![ਕੱਚੇ ਮੁਲਾਜ਼ਮਾਂ ਦੀ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੀਟਿੰਗ ਬੇਸਿੱਟਾ, ਮੁਲਾਜ਼ਮਾਂ ਨੇ ਲਾਏ ਧਮਕੀ ਦੇ ਇਲਜ਼ਾਮ Contruct employees meeting with CM Charanjit Channi allegations of intimidation by employees ਕੱਚੇ ਮੁਲਾਜ਼ਮਾਂ ਦੀ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੀਟਿੰਗ ਬੇਸਿੱਟਾ, ਮੁਲਾਜ਼ਮਾਂ ਨੇ ਲਾਏ ਧਮਕੀ ਦੇ ਇਲਜ਼ਾਮ](https://feeds.abplive.com/onecms/images/uploaded-images/2021/11/15/e8664f29ec6465c0b5ef79aed79aa4ac_original.jpg?impolicy=abp_cdn&imwidth=1200&height=675)
ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ ਤੋਂ ਬਾਅਦ ਕੱਚੇ ਮੁਲਾਜ਼ਮ ਸੰਤੁਸ਼ਟ ਨਜ਼ਰ ਨਹੀਂ ਆਏ। ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਇੱਥੇ ਬੁਲਾ ਕੇ ਫੇਰ ਲਾਰਾ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਦੋ ਦਿਨ ਦਾ ਸਮਾਂ ਫ਼ੇਰ ਮੰਗਿਆ ਗਿਆ ਹੈ, ਪਰ ਨਾਲ ਹੀ ਇੱਕ ਤਰੀਕੇ ਨਾਲ ਧਮਕੀ ਦਿੱਤੀ ਗਈ ਹੈ ਕਿ ਜੇਕਰ ਤੁਸੀਂ ਆਪਣਾ ਵਿਰੋਧ ਪ੍ਰਦਰਸ਼ਨ ਬੰਦ ਨਾ ਕੀਤਾ ਤਾਂ ਤੁਹਾਡੀ ਕੋਈ ਵੀ ਮੰਗ ਨਹੀਂ ਮੰਨੀ ਜਾਵੇਗੀ।
ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਸਾਨੂੰ ਹੁਣ ਮੁੱਖ ਮੰਤਰੀ ਉਪਰ ਭਰੋਸਾ ਨਹੀਂ ਰਿਹਾ ਤੇ ਉਹ ਆਪਣਾ ਵਿਰੋਧ ਪ੍ਰਦਰਸ਼ਨ ਉਸੇ ਤਰ੍ਹਾਂ ਕਰਦੇ ਰਹਿਣਗੇ। ਕੱਚੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਇੱਥੋਂ ਤੱਕ ਕਿ ਮੁੱਖ ਮੰਤਰੀ ਚੰਨੀ ਨੂੰ ਵੀ ਵਿਰੋਧ ਦਾ ਸਾਹਮਣਾ ਸਹਿਣਾ ਪੈ ਰਿਹਾ ਹੈ।
ਇਸੇ ਤਰ੍ਹਾਂ ਅੱਜ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਦਾ ਜਬਰਦਸਤ ਵਿਰੋਧ ਹੋਇਆ। ਇਸ ਦੌਰਾਨ ਰੰਧਾਵਾ ਪ੍ਰਦਰਸ਼ਨਕਾਰੀਆਂ 'ਤੇ ਭੜਕ ਗਏ। ਸੁਖਜਿੰਦਰ ਰੰਧਾਵਾ ਨੇ ਡੀਸੀ ਮੁਕਸਤਰ ਨੂੰ ਤਾਂ ਇੱਥੋਂ ਤਕ ਕਹਿ ਦਿੱਤਾ ਕਿ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਕੱਚੇ ਮੁਲਾਜ਼ਮਾਂ ਨੂੰ ਸਸਪੈਂਡ ਕਰੋ।
ਅੱਜ ਮੁਕਤਸਰ ਸਾਹਿਬ ਵਿਖੇ ਸੁਖਜਿੰਦਰ ਰੰਧਾਵਾ ਪਹੁੰਚੇ ਸੀ। ਉਨ੍ਹਾਂ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਰਾਜਾ ਵੜਿੰਗ ਵੀ ਸੀ। ਜਿਵੇਂ ਹੀ ਰੰਧਾਵਾ ਦਾ ਕਾਫਲਾ ਡੀਸੀ ਦਫਤਰ ਮੁਕਤਸਰ ਵਿਖੇ ਪਹੁੰਚਿਆ ਤਾਂ ਐਨਐਚਐਮ ਮਲਟੀਪਰਪਸ ਵਰਕਰ ਤੇ ਸੈਨੀਟੇਸ਼ਨ ਵਿਭਾਗ ਦੇ ਕੱਚੇ ਕਰਮਚਾਰੀ ਕਾਲੇ ਝੰਡੇ ਲੈ ਕੇ ਪਹੁੰਚ ਗਏ ਤੇ ਵਿਰੋਧ ਕੀਤਾ।
ਪ੍ਰਦਰਸ਼ਨਕਾਰੀਆਂ ਦਾ ਵਿਰੋਧ ਦੇਖਦੇ ਹੋਏ ਸੁਖਜਿੰਦਰ ਰੰਧਾਵਾ ਆਪਣੀ ਗੱਡੀ ਤੋਂ ਉੱਤਰੇ ਤੇ ਪ੍ਰਦਰਸ਼ਨਕਾਰੀਆ ਤੇ ਲਾਲ ਪੀਲੇ ਹੋ ਗਏ। ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੀ ਪ੍ਰਦਰਸ਼ਨ ਕਰ ਰਹੇ ਕੱਚੇ ਕਰਮਚਾਰੀਆਂ 'ਤੇ ਭੜਕ ਗਏ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)