ਕਿਸਾਨ ਚੋਰਾਂ ਤੋਂ ਹੋਏ ਪਰੇਸ਼ਾਨ, ਟਰਾਂਸਫਰਾ 'ਚੋ ਤਾਂਬਾ ਚੋਰੀ, ਟਰਾਂਸਫਾਰਮਰ ਬੰਦ ਹੋਣ ਕਾਰਨ ਖੇਤੀ ਦੀ ਸਿੰਚਾਈ 'ਚ ਆ ਰਹੀਆਂ ਰੁਕਾਵਟਾਂ
ਪਿੰਡਾਂ ਵਿੱਚ ਨੌਜਵਾਨ ਲਗਾਤਾਰ ਨਸ਼ਿਆਂ ਦੇ ਜਾਲ ਵਿੱਚ ਫਸਦੇ ਜਾ ਰਹੇ ਹਨ। ਜਿਸ ਨਾਲ ਉਹ ਪਰਿਵਾਰ ਦੇ ਨਾਲ-ਨਾਲ ਆਸ-ਪਾਸ ਦੇ ਲੋਕਾਂ ਨੂੰ ਵੀ ਤੰਗ ਪਰੇਸ਼ਾਨ ਕਰਦੇ ਹਨ।
ਰਜਨੀਸ਼ ਕੌਰ ਦੀ ਰਿਪੋਰਟ
Punjab News : ਦਿਨੋ-ਦਿਨ ਪੰਜਾਬ ਵੱਧ ਰਿਹਾ ਹੈ ਨਸ਼ਿਆ ਦਾ ਰੁਝਾਨ ਵਧਦਾ ਜਾ ਰਿਹਾ ਹੈ। ਹੁਣ ਚੋਰਾਂ ਨੇ ਕਿਸਾਨਾਂ ਦੇ ਨੱਕ ਵਿੱਚ ਦਮ ਕਰ ਕੇ ਰੱਖਿਆ ਹੋਇਆ ਹੈ। ਪਿੰਡਾਂ ਵਿੱਚ ਨੌਜਵਾਨ ਲਗਾਤਾਰ ਨਸ਼ਿਆਂ ਦੇ ਜਾਲ ਵਿੱਚ ਫਸਦੇ ਜਾ ਰਹੇ ਹਨ। ਜਿਸ ਨਾਲ ਉਹ ਪਰਿਵਾਰ ਦੇ ਨਾਲ-ਨਾਲ ਆਸ-ਪਾਸ ਦੇ ਲੋਕਾਂ ਨੂੰ ਵੀ ਤੰਗ ਪਰੇਸ਼ਾਨ ਕਰਦੇ ਹਨ। ਅਜਿਹੇ ਹੀ ਤਾਜ਼ਾ ਮਾਮਲਾ ਪੰਜਾਬ ਦੇ ਕਈ ਪਿੰਡਾਂ ਵਿੱਚੋਂ ਆ ਰਹੇ ਹਨ ਜਿੱਥੇ ਚੋਰਾਂ ਵੱਲੋਂ ਟਰਾਂਸਫਰਾਂ ਵਿੱਚੋਂ ਤਾਂਬਾ ਚੋਰੀ ਕੀਤਾ ਜਾ ਰਿਹਾ ਹੈ ਅਤੇ ਟਰਾਂਸਫਾਰਮਰ ਬੰਦ ਹੋਣ ਕਾਰਨ ਕਿਸਾਨਾਂ ਨੂੰ ਖੇਤੀ ਦੀ ਸਿੰਚਾਈ ਵਿੱਚ ਰੁਕਾਵਟਾਂ ਰਹੀਆਂ ਹਨ। ਕਿਸਾਨਾਂ ਵੱਲੋਂ ਦੱਸਿਆ ਗਿਆ ਹੈ ਕਿ ਚੋਰ ਟਰਾਂਸਫਰਾਂ ਵਿਚੋਂ ਤਾਂਬਾ ਚੋਰੀ ਕਰ ਲੈਂਦੇ ਹਨ ਜਿਸ ਕਾਰਨ ਉਹਨਾਂ ਨੂੰ ਕਈ ਸਾਰਿਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਪਰੇਸ਼ਾਨ ਕਿਸਾਨਾਂ ਨੇ ਕੀਤੀ ਕਾਰਵਾਈ ਦੀ ਮੰਗ
ਪੀੜਤ ਕਿਸਾਨਾਂ ਦਾ ਕਹਿਣਾ ਹੈ ਕਿ ਚੋਰੀ ਕਰਨ ਵਾਲੇ ਚੋਰ ਆਸ-ਪਾਸ ਦੇ ਪਿੰਡਾਂ ਦੇ ਹੀ ਹਨ ਜੋ ਚੋਰੀਆਂ ਕਰਦੇ ਹਨ। ਇਹ ਚੋਰੀਆਂ ਨਸ਼ੇੜੀ ਨੌਜਵਾਨ ਕਰ ਰਹੇ ਹਨ। ਕਿਸਾਨਾਂ ਨੇ ਪ੍ਰਸ਼ਾਸਨ ਤੋਂ ਚੋਰਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਪਿੰਡ ਵਿੱਚ ਸ਼ੱਕੀ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਦਰਜ ਕਰਨ ਦੀ ਵੀ ਮੰਗ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
IND vs NZ: ਸੰਜੂ ਸੈਮਸਨ ਤੇ ਈਸ਼ਾਨ ਕਿਸ਼ਨ ਲਈ ਟੀ-20 ਸੀਰੀਜ਼ ਹੋਵੇਗੀ ਅਹਿਮ, ਫੇਲ ਹੋਏ ਤਾਂ ਵਾਪਸੀ ਹੋਵੇਗੀ ਮੁਸ਼ਕਿਲ!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ