ਪੜਚੋਲ ਕਰੋ

ਡੀਜੀਪੀ ਪੰਜਾਬ ਦੀ ਗੈਂਗਸਟਰਾਂ ਨੂੰ ਸਖਤ ਚਿਤਾਵਨੀ, ਕਿਹਾ ਸਵੈ ਇੱਛਾ ਨਾਲ ਛੱਡ ਦੇਣ ਸੂਬਾ ਨਹੀਂ ਤਾਂ ਸਖ਼ਤੀ ਨਾਲ ਨਜਿੱਠੇਗੀ ਪੰਜਾਬ ਪੁਲਿਸ

ਚੰਡੀਗੜ੍ਹ: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਅੱਜ ਸਮੁੱਚੀ  ਪੁਲਿਸ ਫੋਰਸ ਵੱਲੋਂ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਕਾਰਡਨ ਅਤੇ ਸਰਚ ਆਪਰੇਸ਼ਨ ਚਲਾਏ ਗਏ।

ਚੰਡੀਗੜ੍ਹ: ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਅੱਜ ਸਮੁੱਚੀ  ਪੁਲਿਸ ਫੋਰਸ ਵੱਲੋਂ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਕਾਰਡਨ ਅਤੇ ਸਰਚ ਆਪਰੇਸ਼ਨ (ਸੀ.ਏ.ਐਸ.ਓ. ) ਚਲਾਏ ਗਏ।

ਡੀਜੀਪੀ ਪੰਜਾਬ ਦੀ ਗੈਂਗਸਟਰਾਂ ਨੂੰ ਸਖਤ ਚਿਤਾਵਨੀ, ਕਿਹਾ ਸਵੈ ਇੱਛਾ ਨਾਲ ਛੱਡ ਦੇਣ ਸੂਬਾ ਨਹੀਂ ਤਾਂ ਸਖ਼ਤੀ ਨਾਲ ਨਜਿੱਠੇਗੀ ਪੰਜਾਬ ਪੁਲਿਸ

ਇਹ ਆਪਰੇਸ਼ਨ ਸੂਬੇ ਭਰ ਵਿੱਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ 'ਤੇ ਆਪਰੇਸ਼ਨ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀ.ਪੀਜ਼/ਐਸ.ਐਸ.ਪੀਜ਼ ਨੇ ਪੁਲਿਸ ਫੋਰਸ ਦੀ ਭਾਰੀ ਤੈਨਾਤੀ ਦੌਰਾਨ ਇਸ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਬਦਨਾਮ ਮੁਹੱਲਿਆਂ/ਪਿੰਡਾਂ ਦੀ ਸ਼ਨਾਖਤ ਕੀਤੀ ਜਿੱਥੇ ਨਸ਼ਿਆਂ ਦੀ ਭਰਮਾਰ ਹੈ ਜਾਂ ਕੁਝ ਖੇਤਰ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣਾ ਬਣ ਚੁੱਕੇ ਹਨ।

ਡੀਜੀਪੀ ਪੰਜਾਬ ਦੀ ਗੈਂਗਸਟਰਾਂ ਨੂੰ ਸਖਤ ਚਿਤਾਵਨੀ, ਕਿਹਾ ਸਵੈ ਇੱਛਾ ਨਾਲ ਛੱਡ ਦੇਣ ਸੂਬਾ ਨਹੀਂ ਤਾਂ ਸਖ਼ਤੀ ਨਾਲ ਨਜਿੱਠੇਗੀ ਪੰਜਾਬ ਪੁਲਿਸ

ਡੀਜੀਪੀ ਗੌਰਵ ਯਾਦਵ, ਜੋ  ਮੁਹਾਲੀ ਵਿੱਚ ਏਡੀਜੀਪੀ ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ ਨਾਲ ਵੱਖ-ਵੱਖ ਸੁਸਾਇਟੀਆਂ ਵਿੱਚ ਆਪਰੇਸ਼ਨ ਦੌਰਾਨ ਸ਼ਾਮਲ ਹੋਏ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਅਜਿਹੇ ਆਪਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਖਾਤਮਾ ਨਹੀਂ ਹੋ ਜਾਂਦਾ। ਇਸ ਮੌਕੇ ਡੀਜੀਪੀ ਨਾਲ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਐਸਏਐਸ ਨਗਰ ਵਿਵੇਕ ਸ਼ੀਲ ਸੋਨੀ ਵੀ ਮੌਜੂਦ ਸਨ।

ਡੀਜੀਪੀ ਨੇ ਕਿਹਾ ਕਿ ਅਸੀਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਮੈਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਸਵੈ-ਇੱਛਾ ਨਾਲ ਸੂਬੇ ਨੂੰ ਛੱਡ ਦੇਣ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠੇਗੀ।

ਆਪਰੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧ ਦਾ ਪਤਾ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਪੁਲਿਸਿੰਗ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ 'ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਕਰਨਾ ਸ਼ਾਮਲ ਹੈ, ਨੂੰ ਮੁੜ ਸੁਰਜੀਤ ਕਰਨ ਦੇ ਨਾਲ-ਨਾਲ ਥਾਣਿਆਂ ਨੂੰ ਅਪਗ੍ਰੇਡ ਵੀ ਕੀਤਾ ਜਾਵੇਗਾ।

ਇਸ ਆਪਰੇਸ਼ਨ ਨਾਲ ਇਲਾਕਾ ਨਿਵਾਸੀਆਂ ਨੂੰ ਪਰੇਸ਼ਾਨੀ ਹੋਣ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਆਪਰੇਸ਼ਨ ਨਿਵਾਸੀਆਂ ਦੀ ਸੁਰੱਖਿਆ ਲਈ ਹੀ ਚਲਾਇਆ ਜਾ ਰਿਹਾ ਹੈ ਅਤੇ ਇਸ ਆਪਰੇਸ਼ਨ ਨੂੰ ਚਲਾਉਣ ਤੋਂ ਪਹਿਲਾਂ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀਆਂ ਨੂੰ ਵੀ ਭਰੋਸੇ ਵਿੱਚ ਲਿਆ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਆਪਰੇਸ਼ਨ ਦੌਰਾਨ ਘਰ-ਘਰ ਜਾ ਕੇ ਚੈਕਿੰਗ ਕਰਨ ਸਮੇਂ ਹਰੇਕ ਨਿਵਾਸੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਦੀ ਸਖ਼ਤ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਨੇ ਪੰਜਾਬ ਪੁਲਿਸ ਦੇ ਇਸ ਆਪਰੇਸ਼ਨ ਦੀ ਸ਼ਲਾਘਾ ਵੀ ਕੀਤੀ। 

ਅਜਿਹੇ ਅਪਰੇਸ਼ਨ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਦਿਆਂ ਪੁਲਿਸ ਫੋਰਸ ਨੂੰ ਸਰਗਰਮ ਅਤੇ ਲਾਮਬੰਦ ਕਰਨ ਵਿੱਚ ਵੀ ਸਹਾਈ ਹੋਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget