ਚੰਡੀਗੜ੍ਹ: ਕੋਰੋਨਾਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਇਸ ਮਹਾਮਾਰੀ ‘ਤੇ ਕਾਬੂ ਪਾਇਆ ਜਾ ਸਕੇ। ਪਰ ਸੂਬੇ ‘ਚ ਕੋਵਿਡ-19 ਦੇ ਮਾਮਲੇ ਰੁੱਕਣ ਦਾ ਨਾਂ ਨਹੀਂ ਲੈ ਰਹੇ। ਜਿਸ ਕਰਕੇ ਸਰਕਾਰ ਵਲੋਂ ਸੂਬੇ ‘ਚ ਹੋਰ ਸਖਤੀ ਲਾਗੂ ਕਰ ਦਿੱਤੀ ਗਈ ਹੈ।


ਗੱਲ ਕਰੀਆ ਨਵਾਂਸ਼ਹਿਰ ਦੀ ਤਾਂ ਇੱਥੇ ਅੱਜ 28 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਦੱਸ ਦਈਏ ਕਿ ਇਹ ਸਾਰੇ ਪੌਜ਼ੇਟਿਵ ਕੇਸ ਇਕੋ ਮੁਹੱਲੇ ਦੇ ਰਹਿਣ ਵਾਲੇ ਹਨ। ਜਿਸ ਨਾਲ ਇਲਾਕੇ ‘ਚ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੈ ਗਿਆ ਹੈ।

ਉਧਰ ਦੂਜੇ ਪਾਸੇ ਸੋਮਵਾਰ ਨੂੰ ਜਲੰਧਰ ਸ਼ਹਿਰ ਵਿੱਚ ਕੋਰੋਨਾਵਾਇਰਸ ਦੇ 17 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜੇਕਰ ਗੱਲ ਕਰੀਏ ਫਗਵਾੜਾ ਦੇ ਕਪੂਰਥਲਾ ਕਸਬੇ ਦੇ ਹਰਗੋਵਿੰਦ ਨਗਰ ਦੀ ਤਾਂ ਇੱਥੇ ਮਸ਼ਹੂਰ ਡੌਮੀਨੋਜ਼ ਪੀਜ਼ਾ ਦੇ ਇੱਕ ਕਰਮਚਾਰੀ ਦੀ ਰਿਪੋਰਟ ਪੌਜ਼ੇਟਿਵ ਆਉਣ ਨਾਲ ਸ਼ਹਿਰ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਦੱਸ ਦਈਏ ਕਿ 3 ਜੁਲਾਈ ਨੂੰ ਸਿਹਤ ਵਿਭਾਗ ਦੀ ਟੀਮ ਨੇ 76 ਵੱਖ-ਵੱਖ ਖਾਣ ਪੀਣ ਦੀਆਂ ਦੁਕਾਨਾਂ ਦੇ ਮਾਲਕ ਅਤੇ ਕੰਮ ਕਰਨ ਵਾਲੇ ਵਾਲਾਂ ਦੇ ਨਮੂਨੇ ਲਏ, ਜਿਨ੍ਹਾਂ ਦੀਆਂ ਰਿਪੋਰਟਾਂ ਤੋਂ ਪਤਾ ਚੱਲਿਆ ਹੈ ਕਿ ਡੋਮਿਨੌਜ਼ ਪੀਜ਼ਾ ਦੇ ਇੱਕ ਵਰਕਰ ਦੀ ਰਿਪੋਰਟ ਪੌਜ਼ੇਟਿਵ ਆਈ ਹੈ।  ਡਿਮੀਨੋਜ ਨੂੰ ਸਿਹਤ ਵਿਭਾਗ ਅਤੇ ਪੁਲਿਸ ਟੀਮ ਨੇ ਮੌਕੇ ‘ਤੇ ਸੀਲ ਕਰ ਦਿੱਤਾ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904