ਪੰਜਾਬ 'ਚ ਲਗਾਤਾਰ ਵਧ ਰਹੇ ਨੇ ਕੋਰੋਨਾ ਦੇ ਮਾਮਲੇ ! ਸਿਹਤ ਵਿਭਾਗ ਹੋਇਆ ਅਲਰਟ, ਜਾਣੋ ਕਿੰਨੀ ਹੋਈ ਮਰੀਜ਼ਾਂ ਦੀ ਗਿਣਤੀ ?
ਸਿਹਤ ਮੰਤਰੀ ਡਾ. ਬਲਬੀਰ ਸਿੰਘ (Balbir Singh) ਨੇ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਅਸੀਂ ਕੋਰੋਨਾ ਦੇ ਸਾਰੇ ਮਾਮਲਿਆਂ ਦੀ ਨਿਗਰਾਨੀ ਕਰ ਰਹੇ ਹਾਂ। ਸਾਰੇ ਹਸਪਤਾਲਾਂ ਵਿੱਚ ਕੋਰੋਨਾ ਸਬੰਧੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਟੈਸਟਿੰਗ ਵੀ ਵਧਾਈ ਗਈ ਹੈ।

Punjab Corona Update: ਪੰਜਾਬ ਵਿੱਚ ਤੀਜਾ ਕੋਰੋਨਾ ਮਰੀਜ਼ ਆਉਣ ਤੋਂ ਬਾਅਦ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਸਾਰੇ ਹਸਪਤਾਲਾਂ ਵਿੱਚ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਟੈਸਟਿੰਗ ਵੀ ਵਧਾ ਦਿੱਤੀ ਗਈ ਹੈ। ਜਿਨ੍ਹਾਂ ਲੋਕਾਂ ਵਿੱਚ ਕੋਰੋਨਾ ਦੇ ਲੱਛਣ ਦਿਖਾਈ ਦੇ ਰਹੇ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ (Balbir Singh) ਨੇ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਅਸੀਂ ਕੋਰੋਨਾ ਦੇ ਸਾਰੇ ਮਾਮਲਿਆਂ ਦੀ ਨਿਗਰਾਨੀ ਕਰ ਰਹੇ ਹਾਂ। ਸਾਰੇ ਹਸਪਤਾਲਾਂ ਵਿੱਚ ਕੋਰੋਨਾ ਸਬੰਧੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਟੈਸਟਿੰਗ ਵੀ ਵਧਾਈ ਗਈ ਹੈ।
ਜ਼ਿਕਰ ਕਰ ਦਈਏ ਕਿ ਬਜ਼ੁਰਗ, ਬੱਚੇ, ਗਰਭਵਤੀ ਔਰਤਾਂ ਅਤੇ ਬਿਮਾਰੀਆਂ ਤੋਂ ਪੀੜਤ ਮਰੀਜ਼ ਜ਼ਿਆਦਾ ਜੋਖ਼ਮ ਵਿੱਚ ਹਨ, ਇਸ ਲਈ ਉਨ੍ਹਾਂ ਨੂੰ ਧਿਆਨ ਰੱਖਣਾ ਚਾਹੀਦਾ ਹੈ। ਭੀੜ ਵਾਲੀਆਂ ਥਾਵਾਂ 'ਤੇ ਨਾ ਜਾਓ ਅਤੇ ਮਾਸਕ ਦੀ ਵਰਤੋਂ ਨਾ ਕਰੋ। ਮੰਤਰੀ ਨੇ ਕਿਹਾ ਕਿ ਹੱਥ ਨਿਯਮਿਤ ਤੌਰ 'ਤੇ ਧੋਣੇ ਚਾਹੀਦੇ ਹਨ ਅਤੇ ਅੱਖਾਂ ਨੂੰ ਨਹੀਂ ਛੂਹਣਾ ਚਾਹੀਦਾ।
ਇਸ ਦੇ ਨਾਲ ਹੀ ਜੇ ਵੋਟਾਂ ਦੀ ਹੱਲ ਕੀਤੀ ਜਾਵੇ ਤਾਂ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਕੋਰੋਨਾ ਸ਼ੱਕੀ ਜਾਂ ਸੰਕਰਮਿਤ ਵਿਅਕਤੀ ਵੀ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾ ਸਕਦਾ ਹੈ। ਭਾਰਤ ਚੋਣ ਕਮਿਸ਼ਨ ਦੁਆਰਾ ਜਾਰੀ ਨੋਟੀਫਿਕੇਸ਼ਨ ਅਨੁਸਾਰ, ਜੇ ਕੋਈ ਕੋਰੋਨਾ ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਲਈ ਅਰਜ਼ੀ ਦਿੰਦਾ ਹੈ, ਤਾਂ ਸਬੰਧਤ ਰਿਟਰਨਿੰਗ ਅਫਸਰ ਦੁਆਰਾ ਉਕਤ ਬੇਨਤੀ ਦੀ ਤਸਦੀਕ ਕਰਨ ਤੋਂ ਬਾਅਦ, ਉਸਨੂੰ ਉਪ ਚੋਣ ਵਿੱਚ ਪੋਸਟਲ ਬੈਲਟ ਰਾਹੀਂ ਆਪਣੀ ਵੋਟ ਪਾਉਣ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















