ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਦੀ ਰਫ਼ਤਾਰ ਨੇ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਐਤਵਾਰ ਨੂੰ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ 417 ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਐਕਟਿਵ ਕੇਸਾਂ ਦੀ ਗਿਣਤੀ ਇੱਕ ਹਜ਼ਾਰ ਨੂੰ ਪਾਰ ਕਰ ਗਈ ਹੈ। ਸਿਹਤ ਵਿਭਾਗ ਨੇ ਰਿਪੋਰਟ ਤਿਆਰ ਕਰ ਲਈ ਹੈ। ਕਿਹਾ ਗਿਆ ਹੈ ਕਿ ਜੇਕਰ ਗੰਭੀਰਤਾ ਨਾਲ ਕਦਮ ਨਾ ਚੁੱਕੇ ਗਏ ਤਾਂ 5 ਜਨਵਰੀ ਤੋਂ ਰੋਜ਼ਾਨਾ 1000 ਮਾਮਲੇ ਸਾਹਮਣੇ ਆ ਸਕਦੇ ਹਨ। ਇਸ ਰਿਪੋਰਟ ਤੋਂ ਬਾਅਦ ਸਰਕਾਰ ਪਾਬੰਦੀਆਂ 'ਤੇ ਸਖ਼ਤੀ ਕਰਨ ਦੀ ਤਿਆਰੀ ਕਰ ਰਹੀ ਹੈ। ਸੋਮਵਾਰ ਨੂੰ ਇਸ ਰਿਪੋਰਟ ਦੀ ਸਮੀਖਿਆ ਕਰਨ ਤੋਂ ਬਾਅਦ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਜਾਣਗੇ।


ਪੰਜਾਬ ਦੇ ਸਿਹਤ ਵਿਭਾਗ ਨੇ ਸੂਬੇ 'ਚ ਵੱਧ ਰਹੇ ਕੋਰੋਨਾ ਇਨਫੈਕਸ਼ਨ ਨੂੰ ਲੈ ਕੇ ਰਿਪੋਰਟ ਤਿਆਰ ਕੀਤੀ ਹੈ। ਇਸ ਵਿੱਚ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਸੂਬੇ ਵਿੱਚ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਰਿਪੋਰਟ ਦਾ ਕਾਰਨ ਵਿਭਾਗੀ ਅਧਿਕਾਰੀਆਂ ਨੇ ਦੱਸਿਆ ਹੈ ਕਿ ਹਰ ਰੋਜ਼ ਆਉਣ ਵਾਲੇ ਸੰਕਰਮਿਤ ਲੋਕਾਂ ਦੀ ਗਿਣਤੀ ਤਿੰਨ ਦਿਨਾਂ ਵਿੱਚ ਸੱਤ ਗੁਣਾ ਵੱਧ ਗਈ ਹੈ। ਜੇਕਰ ਪਿਛਲੇ ਪੰਜ ਮਹੀਨਿਆਂ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਸੂਬੇ 'ਚ ਐਕਟਿਵ ਕੇਸਾਂ ਦੀ ਕੁੱਲ ਗਿਣਤੀ 300 ਦੇ ਕਰੀਬ ਸੀ, ਜੋ ਹੁਣ 1000 ਨੂੰ ਪਾਰ ਕਰ ਗਈ ਹੈ। ਹਰ ਰੋਜ਼ ਆਉਣ ਵਾਲੇ ਸੰਕਰਮਿਤ ਲੋਕਾਂ ਦੀ ਗਿਣਤੀ ਬੁੱਧਵਾਰ ਨੂੰ 100 ਦਰਜ ਕੀਤੀ ਗਈ ਸੀ, ਜੋ ਹੁਣ 300 ਨੂੰ ਪਾਰ ਕਰ ਗਈ ਹੈ।


ਪੰਜਾਬ 'ਚ ਕੋਰੋਨਾ ਕੇਸਾਂ ਦੀ ਸਥਿਤੀ


ਪੰਜਾਬ ਵਿੱਚ ਕੋਰੋਨਾ ਕੇਸਾਂ ਨੂੰ ਲੈ ਕੇ ਹਾਲਾਤ ਵਿਗੜਨੇ ਸ਼ੁਰੂ ਹੋ ਗਏ ਹਨ। ਐਤਵਾਰ ਨੂੰ 24 ਘੰਟਿਆਂ ਦੌਰਾਨ ਤਿੰਨ ਸੰਕਰਮਿਤਾਂ ਦੀ ਮੌਤ ਹੋ ਗਈ, ਜਦੋਂ ਕਿ 417 ਨਵੇਂ ਸੰਕਰਮਿਤ ਪਾਏ ਗਏ ਹਨ। ਸਿਹਤ ਵਿਭਾਗ ਮੁਤਾਬਕ ਹੁਸ਼ਿਆਰਪੁਰ, ਲੁਧਿਆਣਾ ਅਤੇ ਮੋਹਾਲੀ 'ਚ 1-1 ਮਰੀਜ਼ ਦੀ ਮੌਤ ਹੋਈ ਹੈ। ਕੁੱਲ 417 ਸੰਕਰਮਿਤਾਂ ਚੋਂ ਸਭ ਤੋਂ ਵੱਧ ਸੰਕਰਮਿਤ ਪਟਿਆਲਾ ਵਿੱਚ 133, ਪਠਾਨਕੋਟ ਵਿੱਚ 78, ਮੋਹਾਲੀ ਵਿੱਚ 55, ਜਲੰਧਰ ਵਿੱਚ 45, ਲੁਧਿਆਣਾ ਵਿੱਚ 40, ਅੰਮ੍ਰਿਤਸਰ ਵਿੱਚ 19, ਗੁਰਦਾਸਪੁਰ ਵਿੱਚ 14, ਦੋ ਜ਼ਿਲ੍ਹਿਆਂ ਵਿੱਚ 7-7, ਤਰਨ ਵਿੱਚ 5, ਤਿੰਨ ਜ਼ਿਲ੍ਹਿਆਂ ਵਿੱਚ 3-3, 5 ਜ਼ਿਲ੍ਹਿਆਂ ਵਿੱਚ 1-1 ਨਵੇਂ ਸੰਕਰਮਿਤ ਪਾਏ ਗਏ ਹਨ।


ਬੱਚਿਆਂ ਦਾ ਟੀਕਾਕਰਨ


ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ 'ਚ ਸੋਮਵਾਰ ਤੋਂ 14 ਲੱਖ ਨੌਜਵਾਨਾਂ ਨੂੰ ਕੋਰੋਨਾ ਤੋਂ ਬਚਾਉਣ ਦੀ ਕਵਾਇਦ ਸ਼ੁਰੂ ਹੋ ਜਾਵੇਗੀ। ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਸੂਬੇ ਵਿੱਚ ਸਿਹਤ ਵਿਭਾਗ ਨੇ ਟੀਕਾਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਟੀਕਾਕਰਨ ਕੇਂਦਰਾਂ ਵਿੱਚ 15 ਤੋਂ 18 ਸਾਲ ਤੱਕ ਦੇ ਕਿਸ਼ੋਰਾਂ ਲਈ ਸਰਕਾਰ ਵੱਲੋਂ ਵੱਖਰੇ ਸਟਾਲ ਲਗਾਏ ਗਏ ਹਨ।


ਸਰਕਾਰ ਵੱਲੋਂ ਸਕੂਲਾਂ ਵਿੱਚ ਵੀ ਕਿਸ਼ੋਰਾਂ ਦਾ ਟੀਕਾਕਰਨ ਪ੍ਰੋਗਰਾਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਸਿੱਖਿਆ ਅਧਿਕਾਰੀਆਂ ਨੂੰ ਸਕੂਲਾਂ ਵਿੱਚ 15 ਤੋਂ 18 ਸਾਲ ਦੀ ਉਮਰ ਦੇ ਕਿਸ਼ੋਰਾਂ ਲਈ ਟੀਕਾਕਰਨ ਕੇਂਦਰ ਸਥਾਪਤ ਕਰਨ ਲਈ ਕਿਹਾ ਹੈ। ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਇਹ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਇੱਕ-ਦੋ ਦਿਨਾਂ ਵਿੱਚ ਬਾਕੀ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਟੀਕਾਕਰਨ ਕੇਂਦਰ ਸਥਾਪਤ ਕਰ ਦਿੱਤੇ ਜਾਣਗੇ।



ਇਹ ਵੀ ਪੜ੍ਹੋ: Blood Pressure: ਲੋਅ ਬਲੱਡ ਪ੍ਰੈਸ਼ਰ ਨੂੰ ਘਰ ਵਿੱਚ ਹੀ ਇੰਝ ਕਰੋ ਤੁਰੰਤ ਨੋਰਮਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904