ਚੰਡੀਗੜ੍ਹ: ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1165 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 31206 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 41 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 812 ਹੋ ਗਈ ਹੈ।
ਇਹ ਵੀ ਪੜ੍ਹੋ: ਸ਼ਰਮਨਾਕ! ਨਾਬਾਲਗ ਨਾਲ ਬਲਾਤਕਾਰ ਕਰ ਕੀਤਾ ਕਤਲ, ਹੱਤਿਆ ਮਗਰੋਂ ਮਾਸੂਮ ਦੀਆਂ ਅੱਖਾਂ ਵੀ ਭੰਨ੍ਹੀਆਂ
ਐਤਵਾਰ ਨੂੰ 1165 ਨਵੇਂ ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ ਸਭ ਤੋਂ ਵੱਧ 315 ਮਰੀਜ਼ ਲੁਧਿਆਣਾ ਤੋਂ ਸਾਹਮਣੇ ਆਏ ਹਨ।ਅੱਜ ਕੁੱਲ੍ਹ 568 ਮਰੀਜ਼ ਸਿਹਤਯਾਬ ਹੋਏ ਹਨ।ਅੱਜ ਅੰਮ੍ਰਿਤਸਰ -3, ਬਰਨਾਲਾ -1, ਫਤਿਹਗੜ੍ਹ ਸਾਹਿਬ -1, ਫਾਜ਼ਿਲਕਾ -1, ਫਿਰੋਜ਼ਪੁਰ -2, ਗੁਰਦਾਸਪੁਰ -1, ਹੁਸ਼ਿਆਰਪੁਰ -1, ਜਲੰਧਰ -4, ਕਪੂਰਥਲਾ -1, ਲੁਧਿਆਣਾ -14, ਮੋਗਾ -1, ਮੁਹਾਲੀ-1, ਪਟਿਆਲਾ -7 ਅਤੇ ਸੰਗਰੂਰ -3 ਲੋਕਾਂ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ: MS Dhoni Retirement: ਨਹੀਂ ਹੋਵੇਗਾ ਕੋਈ ਦੂਜਾ ਧੋਨੀ! ਜਾਣੋ ਸਭ ਤੋਂ ਕਾਮਯਾਬ ਕਪਤਾਨ ਦੇ ਸ਼ਾਨਦਾਰ ਰਿਕਾਰਡ
ਸੂਬੇ 'ਚ ਕੁੱਲ 770873 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 31206 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 19431ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ 'ਚ 10963 ਲੋਕ ਐਕਟਿਵ ਮਰੀਜ਼ ਹਨ।
ਇਹ ਵੀ ਪੜ੍ਹੋ: ਰਿਸ਼ਵਤ ਲੈਂਦੇ ਤਹਿਸੀਲਦਾਰ ਕਾਬੂ, 1 ਕਰੋੜ ਤੋਂ ਵੱਧ ਰਕਮ ਦੀ ਗਿਣਤੀ ਲਈ ਮੰਗਵਾਉਣੀ ਪਈ ਮਸ਼ੀਨ