ਲੁਧਿਆਣਾ: ਕੋਰੋਨਾ ਵਾਇਰਸ ਦਾ ਕਹਿਰ ਦੇਸ਼ ਦੇ ਨਾਲ-ਨਾਲ ਪੰਜਾਬ 'ਚ ਵੀ ਲਗਾਤਾਰ ਵਧ ਰਿਹਾ ਹੈ। ਕੋਰੋਨਾ ਵਾਇਰਸ ਨੇ ਜ਼ਿੰਦਗੀ ਦੇ ਹਰ ਪਹਿਲੂ ਨੂੰ ਪ੍ਰਭਾਵਿਤ ਕੀਤਾ ਹੈ। ਕਰੀਬ ਹਰ ਚੀਜ਼ ਨੂੰ ਕੋਰੋਨਾ ਵਾਇਰਸ ਨੇ ਪ੍ਰਭਾਵਿਤ ਕੀਤਾ ਹੈ। ਅਜਿਹੇ 'ਚ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਆਪਣੇ ਸ਼ਹਿਰ ਦੇ ਸਾਰੇ ਸੇਵਾ ਕੇਂਦਰਾ ਦਾ ਸਮਾਂ ਬਦਲ ਦਿੱਤਾ ਹੈ।


ਮਿਲੀ ਜਾਣਕਾਰੀ ਦੇ ਮੁਤਾਬਕ ਲੁਧਿਆਣਾ 'ਚ ਸਾਰੇ ਸੇਵਾ ਕੇਂਦਰਾਂ ਦਾ ਨਵਾਂ ਸਮਾਂ ਸਵੇਰ 7 ਵਜੇ ਤੋਂ ਦੁਪਹਿਰ 12 ਵਜੇ ਤਕ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਅਗਲੇ ਹੁਕਮਾਂ ਤਕ ਲੁਧਿਆਣਾ 'ਚ ਹੁਣ ਸਵੇਰ 7 ਵਜੇ ਤੋਂ ਦੁਪਹਿਰ 12 ਵਜੇ ਤਕ ਹੀ ਸੇਵਾ ਕੇਂਦਰ ਖੁੱਲ੍ਹਣਗੇ। ਇਸ ਦੇ ਨਾਲ-ਨਾਲ ਉੱਥੇ ਸੋਸ਼ਲ ਡਿਸਟੈਂਸਿੰਗ ਤੇ ਹੋਰ ਕੋਰੋਨਾ ਨਿਯਮਾਂ ਦੀ ਪਾਲਣਾਂ ਵੀ ਪੂਰਨ ਰੂਪ ਵਾਲ ਯਕੀਨੀ ਬਣਾਈ ਜਾਵੇਗੀ।


ਇਹ ਵੀ ਪੜ੍ਹੋਬੈਂਕ ਅਧਿਕਾਰੀ ਵਿਅਕਤੀਆਂ ਦੀ ਥਾਂ ਚੱਪਲਾਂ ਤੋਂ ਕਰਵਾ ਰਹੇ ਕੋਰੋਨਾ ਨਿਯਮਾਂ ਦੀ ਪਾਲਣਾ, ਵੇਖੋ ਤਸਵੀਰਾਂ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


 


https://play.google.com/store/apps/details?id=com.winit.starnews.hin


 


https://apps.apple.com/in/app/abp-live-news/id811114904