ਪੜਚੋਲ ਕਰੋ

ਲੁਧਿਆਣਾ 'ਚ ਸਭ ਤੋਂ ਵੱਧ ਕੋਰੋਨਾ ਕੇਸ, ਨਵੀਆਂ ਪਾਬੰਦੀਆਂ ਸਖਤੀ ਨਾਲ ਲਾਗੂ

ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਹਾਲਾਤ ਵਿਗੜਨ ਮਗਰੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਪੌਜ਼ੇਟਿਵ ਕੇਸਾਂ ਦੀ ਗਿਣਤੀ 1632 ਹੋ ਗਈ ਹੈ ਜਦੋਂਕਿ 39 ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਲਈ ਜ਼ਿਲ੍ਹਾ ਪ੍ਰਸਾਸ਼ਨ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ।

ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਵਿੱਚ ਕੋਰੋਨਾ ਦੇ ਹਾਲਾਤ ਵਿਗੜਨ ਮਗਰੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਪੌਜ਼ੇਟਿਵ ਕੇਸਾਂ ਦੀ ਗਿਣਤੀ 1632 ਹੋ ਗਈ ਹੈ ਜਦੋਂਕਿ 39 ਮੌਤਾਂ ਹੋਈਆਂ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਲਈ ਜ਼ਿਲ੍ਹਾ ਪ੍ਰਸਾਸ਼ਨ ਤੇ ਪੁਲਿਸ ਪ੍ਰਸਾਸ਼ਨ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦਾਅਵਾ ਕੀਤਾ ਕਿ ਜ਼ਿਲ੍ਹੇ 'ਚ ਕਿਸੇ ਵੀ ਤਰ੍ਹਾਂ ਦਾ ਇਕੱਠ ਕਰਨ 'ਤੇ ਪਾਬੰਦੀ ਹੋਵੇਗੀ। ਸਿਰਫ ਵਿਆਹ ਦੇ ਮੌਕੇ 'ਤੇ ਹੀ 30 ਬੰਦੇ ਇਕੱਠੇ ਹੋ ਸਕਦੇ ਹਨ। ਇਸ ਤੋਂ ਬਿਨਾਂ ਰਾਤ ਦੇ ਸਮੇਂ ਵੀ ਘੁੰਮਣ 'ਤੇ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਰਾਤ ਨੂੰ ਅੱਠ ਵਜੇ ਤੋਂ ਬਾਅਦ ਵੀ ਦੁਕਾਨਾਂ ਨਾ ਖੋਲ੍ਹੀਆਂ ਜਾਣ। ਪੁਲਿਸ ਕਮਿਸ਼ਨਰ ਨੇ ਸ਼ਹਿਰ ਵਿੱਚ ਵੱਧ ਰਹੇ ਪੌਜ਼ੇਟਿਵ ਮਾਮਲਿਆਂ ਸਬੰਧੀ ਇਹ ਸਖ਼ਤ ਹਦਾਇਤ ਕੀਤੀ ਕਿ ਜ਼ਰੂਰੀ ਵਸਤਾਂ ਲੈਣ ਲਈ ਜੇਕਰ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਿਨਾਂ ਮਾਸਕ ਪਹਿਨੇ ਬਾਹਰ ਨਿਕਲਿਆ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਕੋਵਿਡ-19 ਸਬੰਧੀ ਜਾਰੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕਰਨ ਦੀਆਂ ਸਖ਼ਤ ਹਦਾਇਤਾ ਕੀਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਰਾਹਤ ਮੁਹੱਈਆ ਕਰਵਾਈ ਗਈ ਤੇ ਬਿਨਾਂ ਵਜ੍ਹਾ ਬਾਹਰ ਨਾ ਨਿਕਲਿਆ ਜਾਵੇ। ਅਜਿਹੀਆਂ ਉਲੰਘਣਾਵਾਂ ਕਰਨ 'ਤੇ ਹੁਣ ਤੱਕ ਇੱਕ ਕਰੋੜ ਤੋਂ ਵਧੇਰੀ ਜ਼ੁਰਮਾਨਾ ਰਾਸ਼ੀ ਦੇ ਚਾਲਾਨ ਕੱਟੇ ਜਾ ਚੁੱਕੇ ਹਨ। ਇਸ ਸਬੰਧੀ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਦੀ ਉਲੰਘਣਾਂ ਲਈ 27 ਹਜ਼ਾਰ 700 ਲੋਕਾਂ ਦੇ 1.14 ਕਰੋੜ ਰੁਪਏ ਦੇ ਚਾਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਮਾਸਕ ਨਾ ਪਹਿਨਣ 'ਤੇ 25419 ਚਾਲਾਨ ਕਰਕੇ 1 ਕਰੋੜ 11 ਲੱਖ 96 ਸੋਂ ਰੁਪਏ ਦੇ ਜੁਰਮਾਨੇ ਕੀਤੇ ਗਏ। ਇਸੇ ਤਰ੍ਹਾਂ 8 ਵਿਅਕਤੀ ਇਕਾਂਤਵਾਸ ਦੀ ਉਲੰਘਣਾਂ ਕਰਨ ਦੇ ਦੋਸ਼ੀ ਪਾਏ ਗਏ, ਜਿਨ੍ਹਾਂ ਨੂੰ 11 ਹਜ਼ਾਰ 500 ਰੁਪਏ ਦੇ ਜੁ਼ਰਮਾਨੇ ਕੀਤੇ ਗਏ। ਇਸੇ ਤਰ੍ਹਾਂ ਜਨਤਕ ਥਾਵਾਂ 'ਤੇ ਥੁੱਕਣ ਦੇ ਦੋਸ਼ ਵਿੱਚ 2195 ਚਾਲਾਨ ਕਰਕੇ 2 ਲੱਖ 25 ਹਜ਼ਾਰ 700 ਰੁਪਏ ਦੇ ਜ਼ੁਰਮਾਨੇ ਕੀਤੇ ਗਏ। ਇਸ ਤੋਂ ਇਲਾਵਾ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲੇ 78 ਵਿਅਕਤੀਆਂ ਦੇ ਚਾਲਾਨ ਕਰਕੇ 1 ਲੱਖ 37 ਹਜ਼ਾਰ ਰੁਪਏ ਦੇ ਜੁ਼ਰਮਾਨੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਹ ਚਾਲਾਨ ਉਪ ਮੰਡਲ ਮੈਜਿਸਟ੍ਰੇਟ, ਤਹਿਸੀਲਦਾਰ, ਨਾਇਬ ਤਹਿਸੀਲਦਾਰ, ਸਬ-ਰਜਿਸਟਰਾਰ, ਪੁਲਿਸ ਅਧਿਕਾਰੀ ਜਾਂ ਗਜ਼ਟਿਡ ਅਧਿਕਾਰੀਆਂ ਵੱਲੋਂ ਕੱਟੇ ਜਾ ਸਕਦੇ ਹਨ। ਚਾਲਾਨ ਦੌਰਾਨ ਜੋ ਜੁਰਮਾਨਾ ਰਾਸ਼ੀ ਇਕੱਤਰ ਹੁੰਦੀ ਹੈ, ਉਹ ਸਿਵਲ ਸਰਜਨ ਦਫ਼ਤਰ ਲੁਧਿਆਣਾ ਵਿਖੇ ਜਮ੍ਹਾਂ ਕਰਵਾਈ ਜਾਂਦੀ ਹੈ। ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਧਾਰਾ 144 ਲਾਗੂ ਹੋਣ ਕਰਕੇ ਇਸ ਸਬੰਧੀ ਕਿਸੇ ਤਰ੍ਹਾਂ ਦੀ ਢਿੱਲ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਟਾਪ ਹੈਡਲਾਈਨ

Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
Parvinder Jhota Case : ਮਾਨਸਾ ਧਰਨੇ ’ਚ ਪਹੁੰਚੇ ਗਾਇਕ ਬੱਬੂ ਮਾਨ ,ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
School Holiday : ਇਸ ਜਗ੍ਹਾ 3 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਸਰਕਾਰੀ ਦਫ਼ਤਰਾਂ ਦੀ ਛੁੱਟੀ ਬਾਰੇ ਵੀ ਵੱਡਾ ਐਲਾਨ
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...
Punjab Congress: ਪੰਜਾਬ ਕਾਂਗਰਸ ਨੇ ਚੋਣਾਂ ਦੀ ਖਿੱਚੀ ਤਿਆਰੀ, ਹੁਣ 6 ਨਵੇਂ ਆਬਜ਼ਰਵਰਾਂ ਦਾ ਕੀਤਾ ਐਲਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget