ਪੜਚੋਲ ਕਰੋ

ਪੰਜਾਬ 'ਚ ਕੋਰੋਨਾ ਹੋ ਰਿਹਾ ਬੇਕਾਬੂ, ਕੈਪਟਨ ਨੇ ਦਿੱਤੀ ਚੇਤਾਵਨੀ

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧ ਰਿਹਾ ਹੈ। ਸ਼ਨੀਵਾਰ ਨੂੰ ਕਰੋਨਾਵਾਇਰਸ ਨੇ ਸੱਤ ਹੋਰ ਵਿਅਕਤੀਆਂ ਦੀ ਜਾਨ ਲੈ ਲਈ। ਇਸ ਮਗਰੋਂ ਕਿਆਸਰਾਈਆਂ ਚੱਲ ਰਹੀਆਂ ਹਨ ਕਿ ਪੰਜਾਬ ਵਿੱਚ ਮੁੜ ਲੌਕਡਾਊਨ ਲੱਗ ਸਕਦਾ ਹੈ। ਉਂਝ, ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਹਿ ਦਿੱਤਾ ਹੈ ਕਿ ਜੇਕਰ ਹਾਲਾਤ ਕਾਬੂ ਤੋਂ ਬਾਹਰ ਹੁੰਦੇ ਦਿੱਸੇ ਤਾਂ ਕੋਈ ਵੀ ਸਖਤ ਕਦਮ ਚੁੱਕਿਆ ਜਾ ਸਕਦਾ ਹੈ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧ ਰਿਹਾ ਹੈ। ਸ਼ਨੀਵਾਰ ਨੂੰ ਕਰੋਨਾਵਾਇਰਸ ਨੇ ਸੱਤ ਹੋਰ ਵਿਅਕਤੀਆਂ ਦੀ ਜਾਨ ਲੈ ਲਈ। ਇਸ ਮਗਰੋਂ ਕਿਆਸਰਾਈਆਂ ਚੱਲ ਰਹੀਆਂ ਹਨ ਕਿ ਪੰਜਾਬ ਵਿੱਚ ਮੁੜ ਲੌਕਡਾਊਨ ਲੱਗ ਸਕਦਾ ਹੈ। ਉਂਝ, ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਹਿ ਦਿੱਤਾ ਹੈ ਕਿ ਜੇਕਰ ਹਾਲਾਤ ਕਾਬੂ ਤੋਂ ਬਾਹਰ ਹੁੰਦੇ ਦਿੱਸੇ ਤਾਂ ਕੋਈ ਵੀ ਸਖਤ ਕਦਮ ਚੁੱਕਿਆ ਜਾ ਸਕਦਾ ਹੈ। ਦੱਸ ਦਈਏ ਕਿ ਸੂਬੇ ਵਿੱਚ ਮਹਾਮਾਰੀ ਕਾਰਨ ਮਰਨ ਵਾਲਿਆਂ ਦਾ ਅੰਕੜਾ 128 ਤੱਕ ਪਹੁੰਚ ਗਿਆ ਹੈ। ਹੁਣ ਤੱਕ 5179 ਲੋਕਾਂ ਨੂੰ ਕੋਰੋਨਾ ਹੋਇਆ ਹੈ ਤੇ ਇਨ੍ਹਾਂ ਵਿੱਚੋਂ 3320 ਵਿਅਕਤੀ ਤੰਦਰੁਸਤ ਹੋਏ ਹਨ। ਪੰਜਾਬ ਸਰਕਾਰ ਨੇ ਖੁਦ ਮੰਨਿਆ ਹੈ ਕਿ ਅਜੇ ਹਾਲਾਤ ਹੋਰ ਵਿਗੜਣਗੇ ਤੇ ਅਗਸਤ ਤੱਕ ਕੋਰੋਨਾ ਚਰਮ ਸੀਮਾ 'ਤੇ ਹੋਏਗਾ। ਸ਼ਨੀਵਾਰ ਨੂੰ ਹੋਈਆਂ ਸੱਜਰੀਆਂ ਮੌਤਾਂ ਵਿੱਚ ਸੰਗਰੂਰ ਜ਼ਿਲ੍ਹੇ ਵਿੱਚ ਤਿੰਨ, ਅੰਮ੍ਰਿਤਸਰ ਜ਼ਿਲ੍ਹੇ ’ਚ 2, ਜਲੰਧਰ ’ਚ ਇੱਕ ਤੇ ਬਠਿੰਡਾ ’ਚ ਵੀ ਇੱਕ ਵਿਅਕਤੀ ਕਰੋਨਾ ਤੋਂ ਜ਼ਿੰਦਗੀ ਦੀ ਲੜਾਈ ਹਾਰ ਗਿਆ। ਪੰਜਾਬ ਵਿੱਚ ਸ਼ਨੀਵਾਰ ਤੱਕ ਕਰੋਨਾਵਾਇਰਸ ਲਾਗ ਦੇ ਸੱਜਰੇ ਕੇਸਾਂ ਦੀ ਗਿਣਤੀ 100 ਤੱਕ ਦੱਸੀ ਗਈ ਹੈ। ਇਨ੍ਹਾਂ ਤਾਜ਼ਾ ਮਾਮਲਿਆਂ ਵਿੱਚ ਸੰਗਰੂਰ ਤੇ ਅੰਮ੍ਰਿਤਸਰ ਵਿੱਚ 19-19, ਜਲੰਧਰ ਵਿੱਚ 17, ਲੁਧਿਆਣਾ ਵਿੱਚ 13, ਮੁਹਾਲੀ ਵਿੱਚ 8, ਹੁਸ਼ਿਆਰਪੁਰ ਵਿੱਚ 5, ਬਠਿੰਡਾ ਤੇ ਬਰਨਾਲਾ ਵਿੱਚ 4-4, ਮੋਗਾ, ਫ਼ਿਰੋਜ਼ਪੁਰ ਤੇ ਕਪੂਰਥਲਾ ਵਿੱਚ 2-2, ਮੁਕਤਸਰ, ਰੂਪਨਗਰ, ਪਟਿਆਲਾ, ਨਵਾਂ ਸ਼ਹਿਰ ਤੇ ਗੁਰਦਾਸਪੁਰ ਵਿੱਚ 1-1 ਮਾਮਲਾ ਸਾਹਮਣੇ ਆਇਆ ਹੈ। ਯਾਦ ਰਹੇ ਹੁਣ ਤੱਕ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਾਗ ਕਾਰਨ 38, ਲੁਧਿਆਣਾ ਤੇ ਜਲੰਧਰ ਵਿੱਚ 19-19, ਸੰਗਰੂਰ ਵਿੱਚ 12, ਮੁਹਾਲੀ, ਕਪੂਰਥਲਾ, ਪਠਾਨਕੋਟ ਤੇ ਹੁਸ਼ਿਆਰਪੁਰ ’ਚ 5-5 ਵਿਅਕਤੀ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਸਿਹਤ ਵਿਭਾਗ ਮੁਤਾਬਕ 20 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਹੋਇਆ ਹੈ। ਸਿਹਤ ਵਿਭਾਗ ਵੱਲੋਂ ਹੁਣ ਤੱਕ ਜਾਂਚ ਲਈ 2 ਲੱਖ 84 ਹਜ਼ਾਰ 431 ਨਮੂਨੇ ਲਏ ਜਾ ਚੁੱਕੇ ਹਨ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
ਸਿਆਸੀ ਜਗਤ 'ਚ ਵੱਡੀ ਹਲਚਲ, ਅੰਦਰੂਨੀ ਕਲੇਸ਼ ਵਿਚਾਲੇ ਕਾਂਗਰਸ ਦਾ ਸਾਥ ਛੱਡੇਗਾ ਸੀਨੀਅਰ ਆਗੂ? ਵਾਇਰਲ ਵੀਡੀਓ ਕਾਰਨ 'ਭਾਜਪਾ' 'ਚ ਸ਼ਾਮਲ ਹੋਣ 'ਤੇ ਚਰਚਾ ਤੇਜ਼...
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨਾਲ 1000 ਰੁਪਏ ਸਕੀਮ 'ਚ ਘਪਲਾ, ਆਂਗਣਵਾੜੀ ਵਰਕਰ ਪੁੱਤਰ ਸਣੇ ਫਰਾਰ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਨਾਲ 1000 ਰੁਪਏ ਸਕੀਮ 'ਚ ਘਪਲਾ, ਆਂਗਣਵਾੜੀ ਵਰਕਰ ਪੁੱਤਰ ਸਣੇ ਫਰਾਰ...
ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਜੀਜਾ ਨੇ ਸਾਲੇ 'ਤੇ ਕੀਤਾ ਹਮਲਾ, ਘਰ 'ਤੇ ਬਰਸਾਈਆਂ ਇੱਟਾਂ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ
ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Embed widget