ਦੱਸ ਦਈਏ ਕਿ ਹੁਣ ਤੱਕ ਪੰਜਾਬ ਵਿੱਚ 1862 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਨਾਲ ਪੀੜਤਾਂ ਦੀ ਗਿਣਤੀ 63,473 ਹੈ। ਅਹਿਮ ਗੱਲ ਹੈ ਕਿ 45,455 ਵਿਅਕਤੀ ਕੋਰੋਨਾ ਨੂੰ ਹਰਾ ਕੇ ਤੰਦਰੁਸਤ ਹੋ ਚੁੱਕੇ ਹਨ। ਇਸ ਵੇਲੇ ਸੂਬੇ ਵਿੱਚ 16,156 ਸਰਗਰਮ ਕੇਸ ਹਨ। ਉਧਰ, ਕੇਂਦਰ ਸਰਕਾਰ ਨੂੰ ਖ਼ਦਸ਼ਾ ਹੈ ਕਿ ਪੰਜਾਬ ਤੇ ਚੰਡੀਗੜ੍ਹ ਵਿੱਚ ਕੋਵਿਡ ਕੇਸਾਂ ਦੀ ਮੌਜੂਦਾ ਰਫ਼ਤਾਰ ਤੇ ਮੌਤਾਂ ਦੀ ਗਿਣਤੀ ਨੂੰ ਦੇਖਦੇ ਹੋਏ ਸਥਿਤੀ ਵਿਗੜ ਸਕਦੀ ਹੈ ਜਿਸ ਦੇ ਮੱਦੇਨਜ਼ਰ ਕੇਂਦਰੀ ਟੀਮਾਂ ਦੀ ਤਾਇਨਾਤੀ ਦਾ ਫ਼ੈਸਲਾ ਕੀਤਾ ਗਿਆ ਹੈ।
ਕੇਂਦਰੀ ਟੀਮਾਂ ਕੋਵਿਡ-19 ਕਾਰਨ ਮੌਤ ਦਰ ਘਟਾਉਣ ਤੇ ਜਾਨਾਂ ਬਚਾਉਣ ਲਈ ਕੁਸ਼ਲ ਪ੍ਰਬੰਧ, ਕੰਟੇਨਮੈਂਟ ਤੇ ਨਿਗਰਾਨੀ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਵਿੱਚ ਰਾਜ ਸਰਕਾਰ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ ਦੀ ਮਦਦ ਕਰਨਗੀਆਂ। ਕੇਂਦਰੀ ਟੀਮ ਵਿੱਚ ਪੀਜੀਆਈ ਚੰਡੀਗੜ੍ਹ ਦੇ ਕਮਿਊਨਿਟੀ ਮੈਡੀਸਨ ਮਾਹਿਰ ਤੇ ਐਨਸੀਡੀਸੀ ਦਾ ਇੱਕ ਮਹਾਮਾਰੀ ਰੋਗ ਮਾਹਿਰ ਸ਼ਾਮਲ ਕੀਤੇ ਗਏ ਹਨ।