ਪੜਚੋਲ ਕਰੋ

ਸਿਆਸੀ ਲੀਡਰਾਂ ਨੂੰ ਨਹੀਂ ਕੋਰੋਨਾ ਦੀ ਪ੍ਰਵਾਹ, ਹੁਣ ਕੈਪਟਨ ਲੈਣਗੇ ਐਕਸ਼ਨ

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ ਪਰ ਮਜਬੂਰੀਆਂ ਦੇ ਮਾਰੇ ਆਮ ਲੋਕਾਂ ਨੂੰ ਛੱਡੋ ਸਿਆਸੀ ਲੀਡਰ ਵੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪ੍ਰਵਾਹ ਨਹੀਂ ਕਰ ਰਹੇ। ਸੱਤਾਧਾਰੀ ਕਾਂਗਰਸ ਸਣੇ ਹਰ ਸਿਆਸੀ ਪਾਰਟੀ ਦੇ ਲੀਡਰ ਵੱਡੇ ਇਕੱਠ ਕਰਕੇ ਆਪਣੇ ਪ੍ਰੋਗਰਾਮ ਕਰ ਰਹੇ ਹਨ। ਪਿਛਲੇ ਦਿਨੀਂ ਅਕਾਲੀ ਦਲ ਦੇ ਲੀਡਰਾਂ ਖਿਲਾਫ ਕੇਸ ਵੀ ਦਰਜ ਹੋਏ ਹਨ ਪਰ ਆਪਣੀ ਸਰਕਾਰ ਹੋਣ ਕਰਕੇ ਕਾਂਗਰਸ ਨੂੰ ਅਜੇ ਕਾਨੂੰਨ ਦੀ ਕੋਈ ਪ੍ਰਵਾਹ ਨਹੀਂ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ ਪਰ ਮਜਬੂਰੀਆਂ ਦੇ ਮਾਰੇ ਆਮ ਲੋਕਾਂ ਨੂੰ ਛੱਡੋ ਸਿਆਸੀ ਲੀਡਰ ਵੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪ੍ਰਵਾਹ ਨਹੀਂ ਕਰ ਰਹੇ। ਸੱਤਾਧਾਰੀ ਕਾਂਗਰਸ ਸਣੇ ਹਰ ਸਿਆਸੀ ਪਾਰਟੀ ਦੇ ਲੀਡਰ ਵੱਡੇ ਇਕੱਠ ਕਰਕੇ ਆਪਣੇ ਪ੍ਰੋਗਰਾਮ ਕਰ ਰਹੇ ਹਨ। ਪਿਛਲੇ ਦਿਨੀਂ ਅਕਾਲੀ ਦਲ ਦੇ ਲੀਡਰਾਂ ਖਿਲਾਫ ਕੇਸ ਵੀ ਦਰਜ ਹੋਏ ਹਨ ਪਰ ਆਪਣੀ ਸਰਕਾਰ ਹੋਣ ਕਰਕੇ ਕਾਂਗਰਸ ਨੂੰ ਅਜੇ ਕਾਨੂੰਨ ਦੀ ਕੋਈ ਪ੍ਰਵਾਹ ਨਹੀਂ। ਮੀਡੀਆ ਵਿੱਚ ਅਲੋਚਨਾ ਹੋਣ ਮਗਰੋਂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦੱਬਕਾ ਮਾਰਿਆ ਹੈ। ਉਨ੍ਹਾਂ ਨੇ ਕੋਵਿਡ ਦਾ ਖ਼ਤਰਾ ਵਧਦਾ ਦੇਖ ਕੇ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਵੱਡੇ ਇਕੱਠ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ’ਚ ਕੀਤੇ ਰੋਸ ਪ੍ਰਦਰਸ਼ਨਾਂ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਸਿਆਸੀ ਧਿਰਾਂ ਵੱਲੋਂ ਸੁਰੱਖਿਆ ਨੇਮਾਂ ਦੀ ਕੀਤੀ ਉਲੰਘਣਾ ’ਤੇ ਫ਼ਿਕਰ ਜ਼ਾਹਿਰ ਕੀਤੇ ਹਨ। ਉਨ੍ਹਾਂ ਦੱਸਿਆ ਕਿ ਉਹ ਸਿਆਸੀ ਪਾਰਟੀਆਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ ਵੱਡੇ ਇਕੱਠਾਂ ਤੋਂ ਗੁਰੇਜ਼ ਕਰਨ ਲਈ ਆਖਣਗੇ ਤੇ ਕੋਵਿਡ ਦੇ ਖ਼ਤਰੇ ਦੇ ਮੱਦੇਨਜ਼ਰ ਸਹਿਯੋਗ ਮੰਗਣਗੇ। ਮੁੱਖ ਮੰਤਰੀ ਨੇ ਸਿਆਸੀ ਧਿਰਾਂ ਨੂੰ ਕੋਵਿਡ ਦੇ ਫੈਲਾਅ ਦਾ ਕਾਰਨ ਬਣਨ ਵਾਲੀ ਕਿਸੇ ਦੀ ਕਾਰਵਾਈ ਤੋਂ ਬਚਣ ਦੀ ਅਪੀਲ ਕੀਤੀ ਹੈ। ਉਂਝ ਕੈਪਟਨ ਨੂੰ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੱਲੋਂ ਪਿੰਡਾਂ ਵਿੱਚ ਕੀਤੇ ਜਾ ਰਹੇ ਇਕੱਠ ਨਜ਼ਰ ਨਹੀਂ ਆਏ। ਉਧਰ, ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਸੁਰੱਖਿਆ ਨੇਮਾਂ ਦੀ ਉਲੰਘਣਾ ਕਰਨ ’ਤੇ ਸਿਆਸੀ ਪਾਰਟੀਆਂ ਦੇ ਕੁਝ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤੇ ਹਨ ਤੇ ਪੁਲਿਸ ਵਿਭਾਗ ਵੀ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਜਿਹੇ ਕੰਮ ਨਾ ਕਰਨ ਲਈ ਪੱਤਰ ਲਿਖਣ ਦੀ ਯੋਜਨਾ ਬਣਾ ਰਿਹਾ ਹੈ।

ਟਾਪ ਹੈਡਲਾਈਨ

ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget