ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖਿਲਾਫ ਸਰਕਾਰ ਸਖਤ ਹੋ ਗਈ ਹੈ। ਅਗਲੇ ਦਿਨਾਂ ਵਿੱਚ ਅਜਿਹੇ ਦੁਕਾਨਦਾਰਾਂ ਖਿਲਾਫ ਸਖਤ ਕਾਰਵਾਈ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬਹੁਤ ਸਾਰੇ ਸ਼ਹਿਰਾਂ ਤੇ ਛੋਟੇ ਕਸਬਿਆਂ ਵਿੱਚ ਕੋਰੋਨਾ ਸਬੰਧੀ ਨਿਯਮਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾ ਰਹੀ। ਇਸ ਕਰਕੇ ਪਿਛਲੇ ਦਿਨਾਂ ਵਿੱਚ ਕੋਰੋਨਾ ਦੇ ਮਰੀਜ਼ ਤੇਜ਼ੀ ਨਾਲ ਵਧੇ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਿਪੋਰਟ ਮਿਲੀ ਹੈ ਕਿ ਸੂਬੇ ਵਿੱਚ ਬਹੁਤ ਸਾਰੇ ਦੁਕਾਨਦਾਰਾਂ ਵੱਲੋਂ ਕੋਵਿਡ ਪ੍ਰੋਟੋਕੋਲ ਤੇ ਸਮਾਜਿਕ ਦੂਰੀ ਦੇ ਨੇਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਨ੍ਹਾਂ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਪਹਿਲੀ ਗ਼ਲਤੀ ਹੋਣ ’ਤੇ ਤਿੰਨ ਦਿਨ ਲਈ ਦੁਕਾਨਾਂ ਬੰਦ ਕੀਤੀਆਂ ਜਾਣ ਤੇ ਗਲਤੀ ਦੁਹਰਾਏ ਜਾਣ ’ਤੇ ਇਹ ਕਾਰਵਾਈ ਵੱਧ ਦਿਨਾਂ ਲਈ ਕੀਤੀ ਜਾਵੇ।
ਵਧਦੀ ਮੌਤ ਦਰ ’ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਇਸ ਦਰ ਨੂੰ ਘਟਾਉਣ ਲਈ ਠੋਸ ਕਦਮ ਚੁੱਕਣ ਲਈ ਆਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਸਥਿਤੀ ਹੋਰਨਾਂ ਸੂਬਿਆਂ ਨਾਲੋਂ ਬਿਹਤਰ ਹੈ ਪਰ ਕੇਸਾਂ ਦਾ ਵਧਣਾ ਡੂੰਘੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਖਾਸ ਕਰਕੇ ਧਾਰਮਿਕ ਆਗੂਆਂ ਤੇ ਸਮਾਜਿਕ ਸੰਸਥਾਵਾਂ ਤੋਂ ਸਹਿਯੋਗ ਅਤੇ ਮਦਦ ਲੈਣ ਲਈ ਸਿਹਤ ਵਿਭਾਗ ਤੇ ਪੁਲਿਸ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
ਪੰਜਾਬ 'ਚ ਦੁਕਾਨਦਾਰਾਂ 'ਤੇ ਸਖਤੀ, ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼
ਏਬੀਪੀ ਸਾਂਝਾ
Updated at:
31 Jul 2020 10:05 AM (IST)
ਪੰਜਾਬ ਵਿੱਚ ਕੋਰੋਨਾ ਸਬੰਧੀ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੁਕਾਨਦਾਰਾਂ ਖਿਲਾਫ ਸਰਕਾਰ ਸਖਤ ਹੋ ਗਈ ਹੈ। ਅਗਲੇ ਦਿਨਾਂ ਵਿੱਚ ਅਜਿਹੇ ਦੁਕਾਨਦਾਰਾਂ ਖਿਲਾਫ ਸਖਤ ਕਾਰਵਾਈ ਹੋ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਬਹੁਤ ਸਾਰੇ ਸ਼ਹਿਰਾਂ ਤੇ ਛੋਟੇ ਕਸਬਿਆਂ ਵਿੱਚ ਕੋਰੋਨਾ ਸਬੰਧੀ ਨਿਯਮਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾ ਰਹੀ। ਇਸ ਕਰਕੇ ਪਿਛਲੇ ਦਿਨਾਂ ਵਿੱਚ ਕੋਰੋਨਾ ਦੇ ਮਰੀਜ਼ ਤੇਜ਼ੀ ਨਾਲ ਵਧੇ ਹਨ।
ਪੁਰਾਣੀ ਤਸਵੀਰ
- - - - - - - - - Advertisement - - - - - - - - -